Punjab

ਹੁਣ ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼, ਲੋਕਾਂ ਨੇ ਮੌਕੇ ਉਤੇ ਹੀ ਫੜਿਆ ਮੁਲਜ਼ਮ

ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਸ਼੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੀ ਅੱਗ ਹਾਲੇ ਠੰਡੀ ਨਹੀਂ ਹੋਈ ਸੀ, ਕਿ ਹੁਣ ਕਪੂਰਥਲਾ ਵਿੱਚ ਬੇਅਦਬੀ ਦੀ ਕੋਸ਼ਿਸ਼ ਹੋਈ ਹੈ। ਦੋਸ਼ੀ ਨੂੰ ਮੌਕੇ ਉੱਤੇ ਹੀ ਫੜ੍ਹ ਲਿਆ ਗਿਆ ਹੈ। ਇਹ ਮਾਮਲਾ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ। ਜਾਣਕਾਰੀ ਮੁਤਾਬਿਕ ਇੱਥੇ ਨੌਜਵਾਨ ਨੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਸ ਮਾਮਲੇ ਦੀ ਪੁਲਿਸ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਸਵੇਰੇ 5 ਵਜੇ ਵਾਪਰੀ ਹੈ। ਪਿੰਡ ਵਾਸੀਆਂ ਅਨੁਸਾਰ ਉਸ ਨੇ ਮੰਨਿਆ ਹੈ ਕਿ ਉਹ ਬੇਅਦਬੀ ਕਰਨ ਦੇ ਮਕਸਦ ਨਾਲ ਆਇਆ ਸੀ।