‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਅੱਜ ਕਣਕ ਦੀ ਖ਼ਰੀਦ ਦੇ ਸੱਤਵੇਂ ਦਿਨ 436406 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 434609 ਮੀਟ੍ਰਿਕ ਅਤੇ ਆੜਤੀਆਂ ਵਲੋਂ 1797 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 434609 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 91844 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 106103 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 96014 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 60447 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 45344 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 1797 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਸੱਤਵੇਂ ਦਿਨ ਦੀ ਵਿਕਰੀ ਸਮੇਤ ਹੁਣ ਤੱਕ ਰਾਜ ਵਿੱਚ ਕੁਲ 1565196 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।