The Khalas Tv Blog Punjab ਪੰਜਾਬ ‘ਚ ਤਾਪਮਾਨ ‘ਚ 1.4 ਡਿਗਰੀ ਦੀ ਗਿਰਾਵਟ, ਗਰਮੀ ਤੋਂ ਨਹੀਂ ਮਿਲੀ ਰਾਹਤ, 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਆਰੇਂਜ ਅਲਰਟ
Punjab

ਪੰਜਾਬ ‘ਚ ਤਾਪਮਾਨ ‘ਚ 1.4 ਡਿਗਰੀ ਦੀ ਗਿਰਾਵਟ, ਗਰਮੀ ਤੋਂ ਨਹੀਂ ਮਿਲੀ ਰਾਹਤ, 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਆਰੇਂਜ ਅਲਰਟ

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਇੱਕ ਵਾਰ ਫਿਰ ਸਭ ਤੋਂ ਗਰਮ ਰਿਹਾ ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ‘ਚ ਹੀਟ ਵੇਵ ਨੂੰ ਲੈ ਕੇ ਰੈੱਡ ਦੀ ਬਜਾਏ ਆਰੇਂਜ ਅਲਰਟ ਜਾਰੀ ਕੀਤਾ ਹੈ।

ਦਰਅਸਲ, ਪਿਛਲੇ ਦਿਨੀਂ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।

ਪਰ, ਇਹ ਰਾਹਤ ਲੰਬੇ ਸਮੇਂ ਲਈ ਨਹੀਂ ਹੈ. ਨੌਟਪਾ ਭਾਰਤ ਵਿੱਚ 25 ਮਈ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਬਾਅਦ ਐਤਵਾਰ ਤੋਂ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਪਰ ਅੰਦਾਜ਼ਾ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਗਰਮੀ ਦਾ ਰਿਕਾਰਡ ਟੁੱਟਣ ਤੋਂ ਬਚ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ।

ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Exit mobile version