India Lok Sabha Election 2024

ਲੋਕ ਸਭਾ ਚੋਣਾਂ : ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2024 ( Lok Sabha Elections 2024)   ਲਈ ਦੂਜੇ ਪੜਾਅ ਵਿੱਚ 13 ਰਾਜਾਂ ਦੀਆਂ 88 ਲੋਕ ਸਭਾ ਸੀਟਾਂ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਦੂਜੇ ਪੜਾਅ ‘ਚ ਕੇਰਲ ਦੀਆਂ ਸਾਰੀਆਂ 20 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਕਰਨਾਟਕ ਦੀਆਂ 14 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ ਹੈ।

ਰਾਜਸਥਾਨ ਦੀਆਂ 13, ਮੱਧ ਪ੍ਰਦੇਸ਼ ਦੀਆਂ ਛੇ ਅਤੇ ਅਸਾਮ ਦੀਆਂ ਪੰਜ ਸੀਟਾਂ ‘ਤੇ ਵੀ ਅੱਜ ਵੋਟਿੰਗ ਹੋ ਰਹੀ ਹੈ। ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਦੀਆਂ ਤਿੰਨ-ਤਿੰਨ ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ ਹੈ। ਇਸ ਤੋਂ ਇਲਾਵਾ ਦੂਜੇ ਪੜਾਅ ‘ਚ ਮਨੀਪੁਰ, ਤ੍ਰਿਪੁਰਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਇਕ-ਇਕ ਸੀਟ ‘ਤੇ ਵੋਟਿੰਗ ਹੋ ਰਹੀ ਹੈ।

https://twitter.com/ANI/status/1783669020249538857?ref_src=twsrc%5Etfw%7Ctwcamp%5Etweetembed%7Ctwterm%5E1783669020249538857%7Ctwgr%5E6930a1ba611f78275443e5e474f7c27fcf5db1e2%7Ctwcon%5Es1_&ref_url=https%3A%2F%2Fwww.bbc.com%2Fhindi%2Flive%2Fcjq5yq2z3n1t

ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਨੇ ਦਾਅਵਾ ਕੀਤਾ ਹੈ ਕਿ ਕੇਂਦਰੀ ਬਲ ਬੰਗਾਲ ਦੀਆਂ ਦੋ ਲੋਕ ਸਭਾ ਸੀਟਾਂ ਬਲੁਰਘਾਟ ਅਤੇ ਰਾਏਗੰਜ ਵਿੱਚ ਔਰਤਾਂ ਨੂੰ ਵੋਟ ਪਾਉਣ ਤੋਂ ਰੋਕ ਰਹੇ ਹਨ।ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਅਮਰਾਵਤੀ ਅਤੇ ਬੁਲਢਾਨਾ ‘ਚ ਸਵੇਰੇ ਤੋਂ ਹੀ ਬਾਰਿਸ਼ ਸ਼ੁਰੂ ਹੋ ਗਈ। ਇਸ ਕਾਰਨ ਵੋਟਿੰਗ ਮੱਠੀ ਰਫ਼ਤਾਰ ਨਾਲ ਚੱਲ ਰਹੀ ਹੈ।

ਦੂਜੇ ਪੜਾਅ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ, 5 ਕੇਂਦਰੀ ਮੰਤਰੀ, 2 ਸਾਬਕਾ ਮੁੱਖ ਮੰਤਰੀ ਅਤੇ 3 ਫਿਲਮੀ ਸਿਤਾਰੇ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ, ਸ਼ਸ਼ੀ ਥਰੂਰ ਅਤੇ ਹੇਮਾ ਮਾਲਿਨੀ ਦੀਆਂ ਸੀਟਾਂ ‘ਤੇ ਵੀ ਵੋਟਿੰਗ ਹੋ ਰਹੀ ਹੈ। ਬਾਹਰੀ ਮਣੀਪੁਰ ਦੇ ਕੁਝ ਹਿੱਸਿਆਂ ਵਿੱਚ ਅੱਜ ਫਿਰ ਤੋਂ ਵੋਟਿੰਗ ਹੋ ਰਹੀ ਹੈ। ਚੋਣ ਕਮਿਸ਼ਨ ਨੇ ਇਸ ਸੀਟ ‘ਤੇ ਦੋ ਪੜਾਵਾਂ ‘ਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ।

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜ ਰਹੇ ਹਨ। ਖੱਬੇ ਪੱਖੀਆਂ ਨੇ ਐਨੀ ਰਾਜਾ ਅਤੇ ਭਾਜਪਾ ਨੇ ਕੇ ਸੁਰੇਂਦਰਨ ਨੂੰ ਰਾਹੁਲ ਗਾਂਧੀ ਦੇ ਮੁਕਾਬਲੇ ਮੈਦਾਨ ਵਿੱਚ ਉਤਾਰਿਆ ਹੈ। ਓਮ ਬਿਰਲਾ ਰਾਜਸਥਾਨ ਦੀ ਕੋਟਾ ਸੀਟ ਤੋਂ ਲੋਕ ਸਭਾ ਸੀਟ ਲੜ ਰਹੇ ਹਨ। ਕਾਂਗਰਸ ਨੇ ਓਮ ਬਿਰਲਾ ਦੇ ਮੁਕਾਬਲੇ ਪ੍ਰਹਿਲਾਦ ਗੁੰਜਾਲ ਨੂੰ ਉਮੀਦਵਾਰ ਬਣਾਇਆ ਹੈ।

ਕਾਂਗਰਸ ਨੇਤਾ ਸ਼ਸ਼ੀ ਥਰੂਰ ਕੇਰਲ ਦੀ ਤਿਰੂਵਨੰਤਪੁਰਮ ਸੀਟ ਤੋਂ ਚੋਣ ਲੜ ਰਹੇ ਹਨ। ਭਾਜਪਾ ਨੇ ਇਸ ਸੀਟ ‘ਤੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੂੰ ਟਿਕਟ ਦਿੱਤੀ ਹੈ। ਉੱਤਰ ਪ੍ਰਦੇਸ਼ ਦੀ ਮੇਰਠ ਸੀਟ ‘ਤੇ ਦੂਜੇ ਪੜਾਅ ‘ਚ ਵੋਟਿੰਗ ਹੋ ਰਹੀ ਹੈ। ਭਾਜਪਾ ਨੇ ਇਸ ਸੀਟ ਤੋਂ ਅਰੁਣ ਗੋਵਿਲ ਨੂੰ ਟਿਕਟ ਦਿੱਤੀ ਹੈ।

ਪੱਪੂ ਯਾਦਵ ਬਿਹਾਰ ਦੀ ਪੂਰਨੀਆ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਲੋਕ ਸਭਾ ਚੋਣਾਂ 2024 ਲਈ ਸੱਤ ਪੜਾਵਾਂ ਵਿੱਚ ਵੋਟਿੰਗ ਹੋ ਰਹੀ ਹੈ। ਪਹਿਲੇ ਪੜਾਅ ‘ਚ 19 ਅਪ੍ਰੈਲ ਨੂੰ 102 ਸੀਟਾਂ ‘ਤੇ ਵੋਟਿੰਗ ਹੋਈ ਸੀ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।