The Khalas Tv Blog Punjab ਸਰਕਾਰੀ ਸਕੂਲਾਂ ਵਿੱਚ ਇੱਕ ਦਿਨ ‘ਚ 1 ਲੱਖ ਦਾਖ਼ਲੇ, ਫਤਹਿਗੜ੍ਹ ਸਾਹਿਬ ਪੰਜਾਬ ‘ਚੋਂ ਪਹਿਲੇ ਨੰਬਰ ‘ਤੇ
Punjab

ਸਰਕਾਰੀ ਸਕੂਲਾਂ ਵਿੱਚ ਇੱਕ ਦਿਨ ‘ਚ 1 ਲੱਖ ਦਾਖ਼ਲੇ, ਫਤਹਿਗੜ੍ਹ ਸਾਹਿਬ ਪੰਜਾਬ ‘ਚੋਂ ਪਹਿਲੇ ਨੰਬਰ ‘ਤੇ

1 lakh admissions in government schools in a day Fatehgarh Sahib is the first in Punjab

ਸਰਕਾਰੀ ਸਕੂਲਾਂ ਵਿੱਚ ਇੱਕ ਦਿਨ ‘ਚ 1 ਲੱਖ ਦਾਖ਼ਲੇ, ਫਤਹਿਗੜ੍ਹ ਸਾਹਿਬ ਪੰਜਾਬ ‘ਚੋਂ ਪਹਿਲੇ ਨੰਬਰ ‘ਤੇ

ਮੁਹਾਲੀ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਵਿਆਪਕ ਮੁਹਿੰਮ ਵਿੱਢਣ ਦੇ ਹੁਕਮ ਗਏ ਹਨ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇੱਕ ਦਿਨ ਵਿੱਚ ਇੱਕ ਲੱਖ ਨਵੇਂ ਦਾਖ਼ਲੇ ਹੋਏ ਹਨ। ਬੀਤੇ ਦਿਨ ਮਿਤੀ 10 ਮਾਰਚ ਨੂੰ ‘ਮੈਗਾ ਇਨਰੋਲਮੈਂਟ ਡੇ’ ਮਨਾਇਆ ਗਿਆ ਸੀ। ਜਿਸ ਵਿੱਚ ਪੂਰੇ ਪੰਜਾਬ ਦੇ ਪ੍ਰੀ-ਪ੍ਰਾਇਮਰੀ ਤੋਂ 12ਵੀਂ ਤੱਕ ਦੇ ਸਕੂਲਾਂ ਵਿੱਚ ਇੱਕ ਦਿਨ ਵਿੱਚ ਇੱਕ ਲੱਖ ਨਵੇਂ ਦਾਖ਼ਲਿਆਂ ਦਾ ਟੀਚਾ ਮਿਥਿਆ ਗਿਆ ਸੀ। ਇਹ ਟੀਚਾ ਪੂਰਾ ਕਰਨ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ। ਦੱਸ ਦੇਈਏ ਕਿ ਨਵੇਂ ਦਾਖ਼ਲੇ ਕਰਨ ਵਿੱਚ ਜ਼ਿਲ੍ਹਾ  ਸ਼੍ਰੀ ਫਤਹਿਗੜ੍ਹ ਸਾਹਿਬ ਪੰਜਾਬ ਵਿੱਚੋਂ ਪਹਿਲੇ ਨੰਬਰ ‘ਤੇ ਆਇਆ ਹੈ ਜਦਕਿ ਮਾਨਸਾ ਜ਼ਿਲ੍ਹਾ ਸਭ ਤੋਂ ਹੇਠਾਂ ਰਿਹਾ ਹੈ।

ਦੱਸ ਦਈਏ ਕਿ ਲੰਘੇ ਕੱਲ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਵਿਆਪਕ ਮੁਹਿੰਮ ਵਿੱਢਣ ਦੇ ਹੁਕਮ ਗਏ ਸਨ। ਇਹ ਹੁਕਮ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤਾ ਸੀ। ਇਹ ਮੁਹਿੰਮ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਚੱਲੀ। ਸੂਬੇ ਦੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ ਇੱਕ ਲੱਖ ਨਵੇਂ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਦਾ ਟੀਚਾ ਮਿਥਿਆ ਸੀ।

ਬੈਂਸ ਨੇ ਕਿਹਾ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਸੀ ਕਿ ਉਹ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਮੀਟਿੰਗ ਦੌਰਾਨ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਾਖਲਾ ਮੁਹਿੰਮ-2023 ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 10 ਮਾਰਚ, 2023 ਤੋਂ 31 ਮਾਰਚ, 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਮੁੱਖ ਗੇਟ ‘ਤੇ ਦਾਖਲਾ ਬੂਥ ਸਥਾਪਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹਣ ਤੋਂ ਪਹਿਲਾਂ ਬੂਥ ਖੋਲ੍ਹੇ ਜਾਣਗੇ। ਟੀਚਿੰਗ/ਗੈਰ-ਟੀਚਿੰਗ ਸਟਾਫ਼ ਛੁੱਟੀ ਦੇ ਅੰਤ ਤੱਕ ਡਿਊਟੀ ‘ਤੇ ਰਹੇਗਾ ਅਤੇ ਦਾਖਲੇ ਸਬੰਧੀ ਰਜਿਸਟਰ ਵਿੱਚ ਰਜਿਸਟਰੇਸ਼ਨ ਕਰੇਗਾ।

ਬੈਂਸ ਨੇ ਕਿਹਾ ਕਿ ਸਭ ਤੋਂ ਵੱਧ ਨਵੇਂ ਦਾਖ਼ਲੇ ਲੈਣ ਵਾਲੇ ਸਕੂਲ ਸਟਾਫ਼ ਨੂੰ ਪ੍ਰਸ਼ੰਸਾ ਪੱਤਰ ਅਤੇ ਸਕੂਲ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵੀ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਉੱਚਾ ਚੁੱਕਣ ਲਈ ਹਰ ਅਧਿਕਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰੇ।

 

Exit mobile version