Punjab

ਅਮਰੂਦ ਘੁਟਾਲੇ ‘ਚ 1 ਹੋਰ ਗ੍ਰਿਫਤਾਰ

ਬਿਉਰੋ ਰਿਪੋਰਟ – ਪੰਜਾਬ ਵਿਜੀਲੈਂਸ ਬਿਉਰੋ ਨੇ ਅਮਰੂਦ ਘੁਟਾਲੇ ਵਿਚ ਵੱਡੀ ਕਾਰਵਾਈ ਕਰਦਿਆਂ ਇਕ ਨੂੰ ਗ੍ਰਿਫਤਾਰ ਕੀਤਾ ਹੈ। ਉਸ ਵਿਅਕਤੀ ਤੇ ਦੋਸ਼ ਹੈ ਕਿ ਉਸ ਨੇ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਗੈਰ ਕਾਨੂੰਨੀ ਢੰਗ ਨਾਲ 12 ਕਰੋੜ ਦਾ ਮੁਆਵਜ਼ਾ ਲਿਆ ਹੈ, ਜਿਸ ਤੋਂ ਬਾਅਦ ਉਸ ਨੇ ਸਾਰੇ ਪੈਸੇ ਆਪਣੀ ਪਤਨੀ ਦੇ ਖਾਤੇ ਵਿਚ ਜਮ੍ਹਾ ਕਰਵਾ ਦਿੱਤੇ ਸਨ। ਮੁਲਜ਼ਮ ਦੀ ਪਛਾਣ ਸੁਖਦੇਵ ਸਿੰਧ ਵਾਸੀ ਬਾਕਰਪੁਰ ਵਜੋਂ ਹੋਈ ਹੈ। ਇਹ ਵਿਅਕਤੀ ਪਿਛਲੇ ਕਈ ਮਹੀਨਿਆਂ ਤੋਂ ਭਗੌੜਾ ਚਲ ਰਿਹਾ ਸੀ। ਅਮਰੂਦ ਘੁਟਾਲਾ ਸਾਲ 2016-17 ਵਿਚ ਹੋਇਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ ਤੇ 7 ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ 16 ਆਮ ਲੋਕਾਂ ਨੂੰ ਹੁਣ ਤੱਕ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।  ਮੁਲਜ਼ਮਾਂ ਵੱਲੋਂ ਸਰਕਾਰੀ ਖਾਤੇ ਵਿੱਚ 86 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ। ਇਸ ਦੋਸ਼ੀ ਤੋਂ 12 ਕਰੋੜ ਰੁਪਏ ਦੀ ਵਸੂਲੀ ਦੇ ਨਾਲ, ਮੁਆਵਜ਼ੇ ਦੀ ਵਸੂਲੀ 100 ਕਰੋੜ ਰੁਪਏ ਤੱਕ ਪਹੁੰਚ ਜਾਵੇਗੀ।

ਇਹ ਵੀ ਪੜ੍ਹੋ – ਪੰਜਾਬ ਪੁਲਿਸ ‘ਚ ਨਿਕਲੀ ਭਰਤੀ