ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਦੇਸ਼ ਦੀ ਅਜ਼ਾਦੀ ਮੌਕੇ ਸ਼ਹੀਦ ਹੋਈ ਲੱਖਾਂ ਸ਼ਹੀਦਾਂ ਬਾਰੇ ਬੋਲਦਿਆਂ ਕਿਹਾ ਕਿ 14 ਅਗਸਤ 1947 ਨੂੰ ਭਾਰਤ- ਪਾਕਿਸਤਾਨ ਦੀ ਵੰਡ ਵੇਲੇ 10 ਲੱਖ ਤੋਂ ਵੱਧ ਲੋਕਾਂ ਨੂੰ ਸ਼ਹੀਦ ਕੀਤਾ ਗਿਆ ਸੀ ਅਤੇ ਕਰੋੜਾਂ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਸਨ।
ਜਥੇਦਾਰ ਨੇ ਕਿਹਾ ਕਿ 15 ਅਗਸਤ ਨੂੰ ਉਨ੍ਹਾਂ ਮਾਰੇ ਗਏ ਲੋਕਾਂ ਨੂੰ ਕੋਈ ਯਾਦ ਕਿਉਂ ਨਹੀਂ ਕਰ ਰਿਹਾ ? ਉਨ੍ਹਾਂ ਨੇ ਕਿਹਾ ਕਿ ਦੁਨੀਆ ਭਰ ਵਿੱਚ ਲੋਕ ਆਜ਼ਾਦੀ ਦਾ ਜਸ਼ਨ ਮਨਾ ਰਹੇ ਹੁੰਦੇ ਹਨ ਤੇ ਭਾਰਤ ਤੇ ਪਾਕਿਸਤਾਨ ਦੀ ਵੰਡ ਵੇਲੇ ਮਾਰੇ ਗਏ ਅਤੇ ਉਜਾੜੇ ਗਏ ਲੋਕਾਂ ਨੂੰ ਕੋਈ ਵੀ ਯਾਦ ਨਹੀਂ ਕਰਦਾ। ਜਥੇਦਾਰ ਨੇ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਇਹ ਹੁਕਮ ਹੋਇਆ ਸੀ 16 ਅਗਸਤ ਨੂੰ ਦੰਗਿਆਂ ਵਿੱਚ ਮਾਰੇ ਗਏ ਬੇਕਸਬਰ ਸ਼ਹੀਦ ਲੋਕਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਅੱਜ 15 ਅਗਸਤ 1947 ਨੂੰ ਭਾਰਤ-ਪਾਕਿਸਤਾਨ ਦੇ ਅਧਾਰ ‘ਤੇ ਹੋਈ ਵੰਡ ਦੌਰਾਨ ਹੋਈ ਹਿੰਸਾ ਵਿੱਚ ਜਾਨਾਂ ਗਵਾਉਣ ਵਾਲੇ 10 ਲੱਖ ਬੇਕਸੂਰ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸਮੂਹਿਕ ਅਰਦਾਸ ਕੀਤੀ ਜਾਵੇਗੀ।