‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਰਾਜਿੰਦਰਾ ਮੈਡੀਕਲ ਕਾਲਜ ਵਿੱਚ 100 ਵਿਦਿਆਰਥੀ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਕਾਲਜ ਦਾ ਹੋਸਟਲ ਖਾਲੀ ਕਰਵਾਇਆ ਗਿਆ ਹੈ। ਵਿਦਿਆਰਥੀਆਂ ਨੂੰ ਦੂਸਰੇ ਹੋਟਲਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਵੇਰਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਚੰਨੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ।
