The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ, ਸੁਖਬੀਰ ਬਾਦਲ ਨੇ ਕੀਤੀ ਜੋੜਿਆਂ ਦੀ ਸੇਵਾ…
Punjab

ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ, ਸੁਖਬੀਰ ਬਾਦਲ ਨੇ ਕੀਤੀ ਜੋੜਿਆਂ ਦੀ ਸੇਵਾ…

103rd foundation day of Shiromani Akali Dal, Sukhbir Badal served couples...

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸੇ ਦੌਰਾਨ ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਮੰਗਲਵਾਰ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੇ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜੁੱਤੀਆਂ ਅਤੇ ਲੰਗਰ ਦੀ ਸੇਵਾ ਕੀਤੀ। 14 ਦਸੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੇ ਸੀਨੀਅਰ ਲੀਡਰ ਦੋ ਦਿਨਾਂ ਦੇ ਲਈ ਸ੍ਰੀ ਹਰਿਮੰਦਰ ਸਾਹਿਬ ਵੀ ਰਹਿਣਗੇ ਅਤੇ ਉੱਥੇ ਸੇਵਾ ਕਰਨਗੇ। 14 ਦਸੰਬਰ ਨੂੰ ਅਕਾਲੀ ਦਲ ਪੂਰੇ 103 ਸਾਲ ਪੁਰਾਣੀ ਪਾਰਟੀ ਬਣ ਜਾਵੇਗੀ। ਇਹ 103ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਪੰਥਕ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਨਾਇਆ ਜਾਵੇਗਾ।

12 ਦਸੰਬਰ ਨੂੰ ਸਵੇਰੇ 10.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 14 ਦਸੰਬਰ ਨੂੰ ਸਵੇਰੇ 10.00 ਵਜੇ ਪਾਏ ਜਾਣਗੇ ਜਿਸ ਉਪਰੰਤ ਕੀਰਤਨ ਤੇ ਅਰਦਾਸ ਹੋਵੇਗੀ। ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ 12 ਤੋਂ 14 ਦਸੰਬਰ ਤੱਕ ਤਿੰਨ ਦਿਨ ਅੰਮ੍ਰਿਤਸਰ ਵਿਚ ਹੀ ਰਹਿਣਗੇ ਤੇ ਸ੍ਰੀ ਦਰਬਾਰ ਸਾਹਿਬ ਵਿਚ ਸੇਵਾ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਕਾਂਗਰਸ ਤੋਂ ਬਾਅਦ ਦੂਜੀ ਸਭ ਤੋਂ ਪੁਰਾਣੀ ਪਾਰਟੀ ਹੈ। ਜਿਸ ਦੀ ਸਥਾਪਨਾ 1920 ਵਿੱਚ ਕਾਂਗਰਸ ਪਾਰਟੀ ਤੋਂ ਬਾਅਦ ਹੋਈ ਸੀ। ਇਸ ਪਾਰਟੀ ਦਾ ਗਠਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵਜੋਂ ਕੀਤਾ ਗਿਆ ਸੀ। ਇਸ ਦਾ ਪਹਿਲਾ ਮੁਖੀ ਸਰਮੁੱਖ ਸੀਨ ਚੱਬਲ ਸੀ, ਜਦੋਂ ਕਿ ਮਾਸਟਰ ਤਾਰਾ ਸਿੰਘ ਦੇ ਸਮੇਂ ਇਸ ਨੇ ਵਧੇਰੇ ਪ੍ਰਸਿੱਧੀ ਪ੍ਰਾਪਤ ਕੀਤੀ। ਅਕਾਲੀ ਦਲ ਆਪਣੇ ਆਪ ਨੂੰ ਸਿੱਖਾਂ ਦੇ ਮੋਹਰੀ ਨੁਮਾਇੰਦੇ ਵਜੋਂ ਪੇਸ਼ ਕਰਦਾ ਹੈ। ਅਕਾਲੀ ਦਲ ਦਾ 1997 ਵਿਚ ਭਾਜਪਾ ਨਾਲ ਗੱਠਜੋੜ ਸੀ ਜੋ ਕਿਸਾਨ ਬਿੱਲ ਦੇ ਮੁੱਦੇ ‘ਤੇ 2020 ਵਿਚ ਟੁੱਟ ਗਿਆ।

Exit mobile version