The Khalas Tv Blog Others ਕੰਚਨ ਦੇ ਕਾਤਲਾਂ ਦੀ ਹਮਾਇਤ ਕਰਨ ਵਾਲੇ 106 ਆਨਲਾਈਨ ਅਕਾਊਂਟ ਬੰਦ
Others

ਕੰਚਨ ਦੇ ਕਾਤਲਾਂ ਦੀ ਹਮਾਇਤ ਕਰਨ ਵਾਲੇ 106 ਆਨਲਾਈਨ ਅਕਾਊਂਟ ਬੰਦ

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਕੰਚਨ ਕੁਮਾਰੀ ਦੇ ਕਤਲ ਅਤੇ ਕਾਤਲਾਂ ਵੱਲੋਂ ਇਸ ਕਾਰੇ ਨੂੰ ਜਾਇਜ਼ ਠਹਿਰਾਉਣ ਦੀ ਹਮਾਇਤ ਕਰਨ ਵਾਲੇ 106 ਸੋਸ਼ਲ ਮੀਡੀਆ ਖ਼ਾਤਿਆਂ ਨੂੰ ਬੰਦ ਕਰ ਦਿੱਤਾ ਹੈ।

ਪੁਲਿਸ ਸੂਤਰਾਂ ਨੇ ਕਿਹਾ ਕਿ ਇਨ੍ਹਾਂ ਖ਼ਾਤਿਆਂ ’ਤੇ ਪਾਈਆਂ ਜਾ ਰਹੀਆਂ ਪੋਸਟਾਂ ਨਾਲ ਅਮਨ-ਕਾਨੂੰਨ ਦੀ ਹਾਲਤ ਵਿਗੜਨ ਅਤੇ ਫਿਰਕੂ ਤਣਾਅ ਫੈਲਣ ਦੀ ਸੰਭਾਵਨਾ ਸੀ। ਕੰਚਨ ਦੀ ਹੱਤਿਆ ਮਗਰੋਂ ਆਨਲਾਈਨ ਸਰਗਰਮੀਆਂ ’ਤੇ ਨਜ਼ਰ ਰੱਖ ਰਹੀਆਂ ਜ਼ਿਲ੍ਹਾ ਪੁਲਿਸ ਇਕਾਈਆਂ ਵੱਲੋਂ ਦਿੱਤੀ ਰਿਪੋਰਟ ਮਗਰੋਂ ਇਹ ਕਾਰਵਾਈ ਹੋਈ ਹੈ।

ਇਸ ਕਤਲ ਬਾਅਦ ਪੰਜਾਬ ਦੇ ਸੋਸ਼ਲ ਮੀਡੀਆ ਕੰਟੇਟਰਾਂ ਵਿਚਕਾਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਧਮਕੀਆਂ ਨੂੰ ਅੰਦਰੂਨੀ ਸੁਰੱਖਿਆ ਦਾ ਮਾਮਲਾ ਮੰਨਦਿਆਂ ਕਾਰਵਾਈ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਖ਼ੁਫ਼ੀਆ ਰਿਪੋਰਟਾਂ ਅਤੇ ਰਸਮੀ ਸ਼ਿਕਾਇਤਾਂ ਮਿਲਣ ਮਗਰੋਂ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਕੰਚਨ ਕੁਮਾਰੀ ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਸੀ। ਜਿਸ ਦੀ ਜਿੰਮੇਵਾਰੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਲਈ ਸੀ। ਦੱਸ ਦਈਏ ਕਿ ਕੰਚਨ ਕੁਮਾਰੀ ਲੁਧਿਆਣਾ ਦੀ ਰਹਿਣ ਵਾਲੀ ਸੀ। ਕੰਚਨ ਕੁਮਾਰੀ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ। ਅੰਮ੍ਰਿਤਪਾਲ ਸਿੰਘ ਮਹਿਰਾ ਅਤੇ ਉਸਦੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮ੍ਰਿਤ ਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਣ ਅੰਮ੍ਰਿਤਪਾਲ ਸਿੰਘ ਮਹਿਰਾ ਦੀ ਭਾਲ ਕੀਤੀ ਜਾ ਰਹੀ ਹੈ।

 

Exit mobile version