‘ਦ ਖਾਲਸ ਬਿਊਰੋ :- ਕੋਰੋਨਾਵਾਇਰਸ ਦੀ ਮਹਾਂਮਾਰੀ ਦੌਰਾਨ CBSE ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆ ਹਨ। ਜਿਸ ਦੀ ਜਾਣਕਾਰੀ ਬੋਰਡ ਨੇ ਸੁਪਰੀਮ ਕੋਰਟ ਨੂੰ ਦਿੱਤੀ ਹੈ। ਬੋਰਡ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 1 ਤੋਂ 15 ਜੁਲਾਈ ਤੱਕ ਹੋਣ ਵਾਲੀਆਂ 10 ਵੀਂ ਤੇ 12 ਵੀਂ ਦੀਆਂ ਜੋ ਪ੍ਰੀਖਿਆਵਾਂ ਹੋਣੀਆਂ ਸਨ, ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ।