Punjab

ਕੀ ਸਮੇਂ ਤੋੋਂ ਪਹਿਲਾਂ ਸੜ ਸਕਦੀ ਪਰਾਲੀ? ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤਾ ਵੱਡਾ ਖੁਲਾਸਾ

ਬਿਊਰੋ ਰਿਪੋਰਟ – ਪੰਜਾਬ ਵਿੱਚ ਅਜੇ ਪਰਾਲੀ ਦਾ ਸ਼ੀਜਨ ਅਜੇ ਆਇਆ ਨਹੀਂ ਹੈ ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਨੇ ਨਿਗਰਾਨੀ ਦੇ ਪਹਿਲੇ ਦਿਨ ਹੀ ਪਰਾਲੀ ਸਾੜਨ (Stubble Burning) ਦੀਆਂ 11 ਘਟਨਾਵਾਂ ਨੂੰ ਦਰਜ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਇਨ੍ਹਾਂ ਦਿਨਾਂ ਵਿੱਚ ਪਰਾਲੀ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਸੀ।

ਸਭ ਤੋਂ ਵੱਧ ਮਾਮਲੇ ਅੰਮ੍ਰਿਤਸਰ (Amritsar) ਵਿੱਚੋਂ ਦਰਜ ਹੋਏ ਹਨ। ਦੱਸ ਦੇਈਏ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ 15 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਝੋਨੇ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਨਿਗਰਾਨੀ ਕਰਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਪਰਾਲੀ ਸਾੜੀ ਜਾਂਦੀ ਹੈ ਪਰ ਹੁਣ ਸਮੇਂ ਤੋਂ ਪਹਿਲਾਂ ਹੀ ਅਜੀਹੇ ਮਾਮਲੇ ਸਾਹਮਣੇ ਆ ਰਹੇ ਹਨ।

ਦੱਸ ਦੇਈਏ ਕਿ ਪਰਾਲੀ ਦਾ ਕੋਈ ਸਥਾਈ ਹੱਲ ਨਾ ਹੋਣ ਕਰਕੇ ਕਿਸਾਨਾਂ ਨੂੰ ਮਜ਼ਬੂਰਨ ਅੱਗ ਲਗਾਉਣੀ ਪੈਂਦੀ ਹੈ। ਕਿਸਾਨ ਸਰਕਾਰ ਨੂੰ ਪਰਾਲੀ ਨੂੰ ਸੰਭਾਲਣ ਲਈ ਮੁਆਵਜ਼ਾ ਦੇਣ ਦੀ ਅਪੀਲ ਕਰਦੇ ਹਨ ਪਰ ਸਰਕਾਰ ਇਸ ਮੰਗ ਤੇ ਗੌਰ ਕਰਨ ਦੀ ਬਜਾਏ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਮਿਲਾਉਣ ਦੀ ਸਲਾਹ ਦਿੰਦੀ ਹੈ। ਸਰਕਾਰ ਨੂੰ ਕਿਸਾਨਾਂ ਨਾਲ ਮਿਲ ਕੇ ਇਸ ਦਾ ਕੋਈ ਪੱਕਾ ਹੱਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ –  ਬਾਗ਼ੀ ਅਕਾਲੀ ਧੜੇ ਦੇ ਆਗੂ ਚੰਦੂਮਾਜਰਾ ਤੇ ਰੱਖੜਾ ’ਤੇ ਲੱਗੇ ਬੇਅਦਬੀ ਦੇ ਇਲਜ਼ਾਮ! ਸ੍ਰੀ ਅਕਾਲ ਤਖਤ ਸੌਂਪਿਆ ਗਿਆ 16 ਸਾਲ ਪੁਰਾਣਾ ਵੀਡੀਓ