The Khalas Tv Blog India ਪੰਜਾਬ ਦੀਆਂ 11 ਦਵਾਈਆਂ ਦੇ ਸੈਂਪਲ ਫੇਲ੍ਹ; 3 ਕਫ਼ ਸਿਰਪ ਵੀ ਸ਼ਾਮਲ, ਰਿਪੋਰਟ ’ਚ ਘਟੀਆ ਕਰਾਰ
India Punjab

ਪੰਜਾਬ ਦੀਆਂ 11 ਦਵਾਈਆਂ ਦੇ ਸੈਂਪਲ ਫੇਲ੍ਹ; 3 ਕਫ਼ ਸਿਰਪ ਵੀ ਸ਼ਾਮਲ, ਰਿਪੋਰਟ ’ਚ ਘਟੀਆ ਕਰਾਰ

ਬਿਊਰੋ ਰਿਪੋਰਟ (ਚੰਡੀਗੜ੍ਹ, 25 ਅਕਤੂਬਰ 2025): ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਦੀ ਇੱਕ ਰਿਪੋਰਟ ਅਨੁਸਾਰ ਦੇਸ਼ ਭਰ ਵਿੱਚ ਕੁੱਲ 112 ਦਵਾਈਆਂ ਦੇ ਸੈਂਪਲ ਗੁਣਵੱਤਾ ਟੈਸਟ ਵਿੱਚ ਫੇਲ੍ਹ ਹੋਏ ਹਨ, ਜਿਨ੍ਹਾਂ ਵਿੱਚ ਪੰਜਾਬ ਵਿੱਚ ਬਣੀਆਂ 11 ਦਵਾਈਆਂ ਵੀ ਸ਼ਾਮਲ ਹਨ।

ਸਭ ਤੋਂ ਵੱਧ 49 ਦਵਾਈਆਂ ਹਿਮਾਚਲ ਪ੍ਰਦੇਸ਼, 16 ਗੁਜਰਾਤ, 12 ਉੱਤਰਾਖੰਡ, 11 ਪੰਜਾਬ ਅਤੇ 6 ਮੱਧ ਪ੍ਰਦੇਸ਼ ਸਮੇਤ ਹੋਰ ਸੂਬਿਆਂ ਨਾਲ ਸਬੰਧਿਤ ਹਨ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਵਿੱਚ ਤਿੰਨ ਕਫ਼ ਸਿਰਪ ਵੀ ਫੇਲ੍ਹ ਪਾਏ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਨਕਲੀ ਹੈ।

ਇਨ੍ਹਾਂ ਫੇਲ੍ਹ ਹੋਈਆਂ ਦਵਾਈਆਂ ਦੀ ਵਰਤੋਂ ਦਿਲ, ਕੈਂਸਰ, ਸ਼ੂਗਰ, ਹਾਈ ਬੀਪੀ, ਦਮਾ, ਇਨਫੈਕਸ਼ਨ, ਦਰਦ ਅਤੇ ਮਿਰਗੀ ਵਰਗੀਆਂ ਗੰਭੀਰ ਬਿਮਾਰੀਆਂ ਦੇ ਇਲਾਜ ਵਿੱਚ ਕੀਤੀ ਜਾਂਦੀ ਹੈ। ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਵੀ 8 ਦਵਾਈਆਂ ਦੀ ਵਰਤੋਂ ’ਤੇ ਰੋਕ ਲਗਾਈ ਸੀ, ਜਿਨ੍ਹਾਂ ਵਿੱਚ ‘ਕੋਲਡ੍ਰਿਫ਼’ ਕਫ਼ ਸਿਰਪ ਵੀ ਸ਼ਾਮਲ ਸੀ।

ਹੁਣ ਸੀਡੀਐਸਸੀਓ ਦੀ ਰਿਪੋਰਟ ਆਉਣ ਤੋਂ ਬਾਅਦ, ਇਨ੍ਹਾਂ ਦਵਾਈਆਂ ਨਾਲ ਸਬੰਧਤ ਬੈਚਾਂ ਨੂੰ ਬਾਜ਼ਾਰ ਵਿੱਚੋਂ ਹਟਾਉਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਸਬੰਧਤ ਫਾਰਮਾ ਕੰਪਨੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਮੈਡੀਕਲ ਸਟੋਰਾਂ, ਡਾਕਟਰਾਂ ਅਤੇ ਹਸਪਤਾਲਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਇਨ੍ਹਾਂ ਦਵਾਈਆਂ ਦਾ ਸਟਾਕ ਤੁਰੰਤ ਜਮ੍ਹਾ ਕਰਵਾਉਣ ਅਤੇ ਮਰੀਜ਼ਾਂ ਨੂੰ ਸੁਰੱਖਿਅਤ ਬਦਲ ਮੁਹੱਈਆ ਕਰਵਾਉਣ।

Exit mobile version