The Khalas Tv Blog Punjab ਪੰਜਾਬ ਦੇ ਵੱਡੇ ਸ਼ਹਿਰਾਂ ‘ਚ ਲੱਗਣਗੇ 11000 CCTV , ਟ੍ਰੈਫਿਕ ਦੀ ਕਰਨਗੇ ਨਿਗਰਾਨੀ
Punjab

ਪੰਜਾਬ ਦੇ ਵੱਡੇ ਸ਼ਹਿਰਾਂ ‘ਚ ਲੱਗਣਗੇ 11000 CCTV , ਟ੍ਰੈਫਿਕ ਦੀ ਕਰਨਗੇ ਨਿਗਰਾਨੀ

11000 CCTVs will be installed in major cities of Punjab, they will monitor the traffic

ਚੰਡੀਗੜ੍ਹ ਦੀ ਤਰਜ਼ ‘ਤੇ ਹੁਣ ਪੰਜਾਬ ਸਰਕਾਰ ਵੀ ਸੂਬੇ ਦੇ ਟ੍ਰੈਫਿਕ ਸਿਸਟਮ ਨੂੰ ਅਪਗ੍ਰੇਡ ਕਰਨ ਜਾ ਰਹੀ ਹੈ, ਜਿਸ ਦੇ ਤਹਿਤ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਦੇ ਲਈ ਸਰਕਾਰ ਸੂਬੇ ਵਿੱਚ ਆਨਲਾਈਨ ਚਲਾਨ ਪ੍ਰਣਾਲੀ ਵੀ ਲਾਗੂ ਕਰਨ ਜਾ ਰਹੀ ਹੈ। ਜਦੋਂ ਤੁਹਾਡਾ ਚਲਾਨ ਹੋਇਆ ਤਾਂ ਤੁਹਾਨੂੰ ਮੋਬਾਇਲ ਰਾਹੀਂ ਮੈਸੇਜ ਆ ਜਾਵੇਗਾ।

ਇਸ ਦੇ ਲਈ ਸੂਬੇ ਵਿੱਚ 11 ਹਜ਼ਾਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਛੇ ਵੱਡੇ ਸ਼ਹਿਰਾਂ ਵਿੱਚ ਕੰਮ ਸ਼ੁਰੂ ਹੋ ਚੁੱਕਾ ਹੈ।

ਟਰੈਫਿਕ ਵਿੰਗ ਪੰਜਾਬ ਦਾ ਕਹਿਣਾ ਹੈ ਕਿ ਜਲਦੀ ਹੀ ਹੋਰ ਸ਼ਹਿਰਾਂ ਵਿੱਚ ਵੀ ਆਨਲਾਈਨ ਚਲਾਨ ਕੱਟਣ ਦੀ ਸਹੂਲਤ ਸ਼ੁਰੂ ਹੋ ਜਾਵੇਗੀ। ਵਿੰਗ ਨੇ 400 ਸਵਾਈਪ ਮਸ਼ੀਨਾਂ ਖਰੀਦੀਆਂ ਹਨ। 3000 ਹੋਰ ਮਸ਼ੀਨਾਂ ਖਰੀਦੀਆਂ ਜਾਣਗੀਆਂ। ਮਸ਼ੀਨ ਚਲਾਉਣ ਲਈ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਮੁਹਾਲੀ ਵਿੱਚ ਇਸ ਸਾਲ ਦਸੰਬਰ ਮਹੀਨੇ ਤੋਂ ਸੀਸੀਟੀਵੀ ਕੈਮਰਿਆਂ ਰਾਹੀਂ ਚਲਾਨ ਕੱਟਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਪਹਿਲੇ ਪ੍ਰੋਜੈਕਟ ਅੰਦਰ ਸਭ ਤੋਂ ਵੱਧ ਕੈਮਰੇ ਲੁਧਿਆਣਾ ਵਿੱਚ ਲਗਾਏ ਜਾ ਰਹੇ ਹਨ। ਲੁਧਿਆਣਾ ਵਿੱਚ 1400 ਸੀਸੀਟੀਵ ਕੈਮਰੇ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ 950, ਜਲੰਧਰ 850, ਪਟਿਆਲਾ 800, ਬਠਿੰਡਾ 750, ਮੋਹਾਲੀ 400 ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ।

Exit mobile version