The Khalas Tv Blog Punjab ਜਲੰਧਰ ਪੁਲਿਸ ਵੱਲੋਂ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ, 48 KG ਹੈਰੋਇਨ ਸਣੇ 3 ਗ੍ਰਿਫ਼ਤਾਰ
Punjab

ਜਲੰਧਰ ਪੁਲਿਸ ਵੱਲੋਂ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ, 48 KG ਹੈਰੋਇਨ ਸਣੇ 3 ਗ੍ਰਿਫ਼ਤਾਰ

ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਿੰਡੀਕੇਟ ਗਿਰੋਹ ਸਰਹੱਦ ਪਾਰ ਅਤੇ ਕੌਮਾਂਤਰੀ ਡਰੱਗ ਤਸਕਰੀ ਵਿਚ ਸਰਗਰਮ ਰੂਪ ਨਾਲ ਸ਼ਾਮਲ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਗਿਰੋਹ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿੱਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ 2 ਸੂਬੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਇੱਕ ਘਰੇਲੂ ਨੈੱਟਵਰਕ ਸੀ। ਦੱਸ ਦੇਈਏ ਕਿ ਨਸ਼ੇ ਦੀ ਖੇਪ ਤੋਂ ਇਲਾਵਾ ਇਨ੍ਹਾਂ ਕੋਲੋਂ ਪੁਲਿਸ ਨੇ 21 ਲੱਖ ਰੁਪਏ ਦੇ ਨਜਾਇਜ਼ ਫੰਡ, ਨੋਟ ਗਿਣਨ ਵਾਲੀ ਮਸ਼ੀਨ ਅਤੇ ਤਿੰਨ ਹਾਈ ਟੈਕ ਗੱਡੀਆਂ ਵੀ ਬਰਾਮਦ ਕੀਤੀਆਂ ਹਨ ।

ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਟਵੀਟ ਕਰਦਿਆਂ ਡੀਜੀਪੀ ਨੇ ਕਿਹਾ ਕਿ 2024 ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ ਕੀਤੀ ਗਈ ਹੈ। ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਅਤੇ 48 ਕਿਲੋਗ੍ਰਾਮ ਹੈਰੋਇਨ ਸਮੇਤ 3 ਆਪ੍ਰੇਟਰਾਂ ਨੂੰ ਗ੍ਰਿਫਤਾਰ ਕੀਤਾ

ਸਿੰਡੀਕੇਟ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ 2 ਰਾਜਾਂ (#J&K & #) ਵਿੱਚ ਫੈਲੇ ਇੱਕ ਘਰੇਲੂ ਨੈੱਟਵਰਕ ਦੇ ਨਾਲ-ਨਾਲ 5 ਦੇਸ਼ਾਂ (#ਇਰਾਨ, #ਅਫਗਾਨਿਸਤਾਨ, #ਤੁਰਕੀ, #ਪਾਕਿਸਤਾਨ ਅਤੇ #ਕੈਨੇਡਾ) ਵਿੱਚ ਫੈਲਿਆ ਹੋਇਆ ਸੀ।

21 ਲੱਖ ਰੁਪਏ ਦੇ ਨਜਾਇਜ਼ ਫੰਡ ਜ਼ਬਤ ਕੀਤੇ ਗਏ, ਕੈਸ਼ ਕਾਉਂਟਿੰਗ ਮਸ਼ੀਨ ਅਤੇ ਤਿੰਨ ਉੱਚ-ਅੰਤ ਵਾਹਨਾਂ ਸਮੇਤ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਡਰੱਗ ਨੈਟਵਰਕ ਨੂੰ ਨਸ਼ਟ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।

 

Exit mobile version