The Khalas Tv Blog India ਸ਼ਹੀਦੇ ਆਜ਼ਮ ਭਗਤ ਸਿੰਘ ਦਾ 115 ਜਨਮ ਦਿਹਾੜਾ , ਦੇਸ਼ ਨੂੰ ਗੁਲਾਮੀ ਦੀਆਂ ਜਜ਼ੀਰਾਂ ਤੋਂ ਮੁਕਤ ਕਰਾਉਣ ਵਾਲਾ ਸੂਰਮਾ
India Punjab

ਸ਼ਹੀਦੇ ਆਜ਼ਮ ਭਗਤ ਸਿੰਘ ਦਾ 115 ਜਨਮ ਦਿਹਾੜਾ , ਦੇਸ਼ ਨੂੰ ਗੁਲਾਮੀ ਦੀਆਂ ਜਜ਼ੀਰਾਂ ਤੋਂ ਮੁਕਤ ਕਰਾਉਣ ਵਾਲਾ ਸੂਰਮਾ

ਸ਼ਹੀਦੇ ਆਜ਼ਮ ਭਗਤ ਸਿੰਘ ਦਾ 115 ਜਨਮ ਦਿਹਾੜਾ , ਦੇਸ਼ ਨੂੰ ਗੁਲਾਮੀ ਦੀਆਂ ਜਜ਼ੀਰਾਂ ਤੋਂ ਮੁਕਤ ਕਰਾਉਣ ਵਾਲਾ ਸੂਰਮਾ

ਦ ਖ਼ਾਲਸ ਬਿਊਰੋ : ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ 115 ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਗੁਲਾਮ ਭਾਰਤ ‘ਚ ਪੈਦਾ ਹੋਏ ਭਗਤ ਸਿੰਘ ਨੇ ਬਚਪਨ ‘ਚ ਹੀ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਦਾ ਖ਼ੁਆਬ ਵੇਖ ਲਿਆ ਸੀ। ਛੋਟੀ ਉਮਰ ‘ਚ ਉਨ੍ਹਾਂ ਨੇ ਵੱਡਾ ਸੰਘਰਸ਼ ਕੀਤਾ ਅਤੇ ਦੇਸ਼ ’ਤੇ ਕਾਬਜ਼ ਅੰਗਰੇਜ਼ ਹਕੂਮਤ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ। ਦੇਸ਼ ਲਈ ਕੁਰਬਾਨੀ ਦੇ ਕੇ ਭਗਤ ਸਿੰਘ ਨੇ ਹੱਦਸੇ-ਹੱਦਸੇ ਫਾਂਸੀ ਦਾ ਫੰਦਾ ਚੁੰਮ ਲਿਆ ਸੀ।

ਪਰਿਵਾਰਿਕ ਪਿਛੋਕੜ

ਭਗਤ ਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਿਆਵਤੀ ਸੀ। ਇਹ ਇੱਕ ਜੱਟ ਸਿੱਖ ਪਰਿਵਾਰ ਸੀ, ਜਿਸ ਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਅਪਣਾ ਲਿਆ ਸੀ। ਉਨ੍ਹਾਂ ਦੇ ਜਨਮ ਵੇਲੇ ਉਨ੍ਹਾਂ ਦੇ ਪਿਤਾ ਅਤੇ ਦੋ ਚਾਚਿਆਂ, ਅਜੀਤ ਸਿੰਘ ਅਤੇ ਸਵਰਨ ਸਿੰਘ ਦੀ ਜੇਲ੍ਹ ਵਿਚੋਂ ਰਿਹਾਈ ਹੋਈ ਸੀ ਜਿਸ ਕਾਰਨ ਉਨ੍ਹਾਂ ਨੂੰ ਭਾਗਾਂ ਵਾਲਾ ਸਮਝਿਆ ਗਿਆ। ਉਨ੍ਹਾਂ ਦੇ ਵਡੇਰੇ ਭਾਰਤੀ ਆਜ਼ਾਦੀ ਲਹਿਰਾਂ ਵਿੱਚ ਸਰਗਰਮ ਸਨ, ਕੁਝ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਨੌਕਰੀ ਕਰਦੇ ਰਹੇ ਸਨ। ਉਨ੍ਹਾਂ ਦਾ ਪਰਿਵਾਰ ਸਿਆਸੀ ਤੌਰ ਤੇ ਸਰਗਰਮ ਸੀ। ਉਨ੍ਹਾਂ ਦੇ ਪਿਤਾ ਅਤੇ ਚਾਚੇ ਕਰਤਾਰ ਸਿੰਘ ਸਰਾਭਾ ਅਤੇ ਹਰਦਿਆਲ ਦੀ ਅਗਵਾਈ ਵਿੱਚ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗਦਰ ਪਾਰਟੀ ਦੇ ਮੈਂਬਰ ਸਨ।

ਭਗਤ ਸਿੰਘ ਦੀ ਪੜ੍ਹਾਈ

ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ, (ਹੁਣ ਪਾਕਿਸਤਾਨ ਵਿੱਚ) ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਹੋਈ। ਬਾਅਦ ਵਿੱਚ ਉਹ ਡੀਏਵੀ ਹਾਈ ਸਕੂਲ ਲਾਹੌਰ ਵਿੱਚ ਦਾਖਲ ਹੋ ਗਏ। ਅੰਗਰੇਜ਼ ਇਸ ਸਕੂਲ ਨੂੰ ‘ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਕਹਿੰਦੇ ਸਨ। ਭਗਤ ਸਿੰਘ ਭਾਵੇਂ ਰਵਾਇਤੀ ਕਿਸਮ ਦੇ ਪੜ੍ਹਾਕੂ ਤਾਂ ਨਹੀਂ ਸੀ ਪਰ ਉਹ ਵੱਖ-ਵੱਖ ਤਰ੍ਹਾਂ ਦੀਆਂ ਕਿਤਾਬਾਂ ਪੜ੍ਹਦੇ ਰਹਿੰਦੇ ਸੀ। ਉਨ੍ਹਾਂ ਨੂੰ ਉਰਦੂ ਵਿੱਚ ਮੁਹਾਰਤ ਹਾਸਲ ਸੀ ਤੇ ਉਹ ਇਸੇ ਭਾਸ਼ਾ ਵਿੱਚ ਆਪਣੇ ਪਿਤਾ ਕਿਸ਼ਨ ਸਿੰਘ ਨੂੰ ਖ਼ਤ ਲਿਖਦੇ ਹੁੰਦੇ ਸੀ। ਭਗਤ ਸਿੰਘ ਨੇ ਲਾਹੌਰ ਦੇ ਖਾਲਸਾ ਹਾਈ ਸਕੂਲ ਵਿੱਚ ਦਾਖਲਾ ਨਹੀਂ ਲਿਆ। ਉਨ੍ਹਾਂ ਦੇ ਦਾਦਾ ਜੀ ਨੇ ਇਸ ਸਕੂਲ ਦੇ ਅਧਿਕਾਰੀਆਂ ਦੀ ਬ੍ਰਿਟਿਸ਼ ਸਰਕਾਰ ਪ੍ਰਤੀ ਵਫ਼ਾਦਾਰੀ ਨੂੰ ਸਵੀਕਾਰ ਨਹੀਂ ਕੀਤਾ। ਉਸ ਦੀ ਬਜਾਏ ਭਗਤ ਸਿੰਘ ਨੂੰ ਆਰਿਆ ਸਮਾਜੀ ਸੰਸਥਾ ਦਯਾਨੰਦ ਐਂਗਲੋ ਵੈਦਿਕ ਹਾਈ ਸਕੂਲ ਵਿੱਚ ਦਾਖਲਾ ਦਵਾਇਆ ਗਿਆ।

 

ਜਲ੍ਹਿਆਂਵਾਲਾ ਬਾਗ ਦੀ ਘਟਨਾ ਦਾ ਅਸਰ

ਭਗਤ ਸਿੰਘ ਦੀ ਰਗ-ਰਗ ਵਿੱਚ ਦੇਸ਼ ਭਗਤੀ ਵੱਸਦੀ ਸੀ। 13 ਅਪਰੈਲ, 1919 ਨੂੰ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲੇ ਬਾਗ ਦੀ ਘਟਨਾ ਦਾ ਭਗਤ ਸਿੰਘ ’ਤੇ ਗਹਿਰਾ ਅਸਰ ਪਿਆ। ਇਸ ਘਟਨਾ ਨੇ ਦੇਸ਼ ਭਰ ਵਿੱਚ ਕ੍ਰਾਂਤੀ ਦੀ ਅੱਗ ਭੜਕਾ ਦਿੱਤੀ ਸੀ। ਰੌਲਟ ਐਕਟ ਦੇ ਵਿਰੋਧ ਵਿੱਚ ਇਕੱਤਰ ਹੋਏ ਦੇਸ਼ ਵਾਸੀ ਜਲ੍ਹਿਆਂਵਾਲੇ ਬਾਗ ਵਿੱਚ ਸਭਾ ਕਰ ਰਹੇ ਸੀ ਕਿ ਜਨਰਲ ਡਾਇਰ ਦੇ ਹੁਕਮਾਂ ਤਹਿਤ ਨਿਹੱਥੇ ਲੋਕਾਂ ਨੂੰ ਗੋਲ਼ੀਆਂ ਨਾਲ ਭੁੰਨ ਦਿੱਤਾ ਗਿਆ

 

ਉਸ ਸਮੇਂ ਭਗਤ ਸਿੰਘ ਦੀ ਉਮਰ 12 ਸਾਲ ਸੀ। ਇਸ ਘਟਨਾ ਬਾਅਦ ਉਨ੍ਹਾਂ ਨੇ ਜਲ੍ਹਿਆਂਵਾਲੇ ਬਾਗ ਦੀ ਖ਼ੂਨ ਨਾਲ ਲਥਪਥ ਧਰਤੀ ਦੀ ਸਹੁੰ ਖਾਧੀ ਸੀ ਕਿ ਅੰਗਰੇਜ਼ ਹਕੂਮਤ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣਗੇ। ਇਸ ਮਕਸਦ ਲਈ ਉਨ੍ਹਾਂ ਨੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਮਾਰਚ 1926 ਵਿੱਚ ਨੌਜਵਾਨਾਂ ਦੇ ਸਮਾਜਵਾਦੀ ਵਿਚਾਰਧਾਰਕ ਸੰਗਠਨ ‘ਨੌਜਵਾਨ ਭਾਰਤ ਸਭਾ’ ਦੀ ਸਥਾਪਨਾ ਕੀਤੀ।

ਵਿਆਹ ਦੇ ਦਬਾਅ ਕਰਕੇ ਭਗਤ ਸਿੰਘ ਨੇ ਛੱਡਿਆ ਘਰ

ਇੱਕ ਵੇਲਾ ਅਜਿਹਾ ਵੀ ਆਇਆ ਜਦੋਂ ਭਗਤ ਸਿੰਘ ਦੇ ਪਰਿਵਾਰ ਵਾਲੇ ਉਨ੍ਹਾਂ ’ਤੇ ਵਿਆਹ ਲਈ ਦਬਾਅ ਪਾਉਣ ਲੱਗੇ। ਪਰ ਉਨ੍ਹਾਂ ਲਈ ਲਈ ਤਾਂ ਦੇਸ਼ ਨੂੰ ਆਜ਼ਾਦ ਕਰਾਉਣਾ ਹੀ ਅਸਲ ਮਕਸਦ ਸੀ। ਘਰ ਵਾਲਿਆਂ ਦੇ ਦਬਾਅ ਤੋਂ ਪ੍ਰੇਸ਼ਾਨ ਆ ਕੇ ਉਨ੍ਹਾਂ ਨੇ ਘਰ ਹੀ ਛੱਡ ਦਿੱਤਾ ਸੀ।

ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ

ਸਾਲ 1928 ਵਿੱਚ ਸਾਈਮਲ ਕਮਿਸ਼ਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੌਰਾਨ ਜਦ ਅੰਗ੍ਰੇਜ਼ ਸਰਕਾਰ ਖਿਲਾਫ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸੀ ਤਾਂ ਅੰਗ੍ਰੇਜ਼ ਪੁਲਿਸ ਨੇ ਉਨ੍ਹਾਂ ’ਤੇ ਡਾਂਗਾ ਵਰ੍ਹਾਈਆਂ ਜਿਸ ਕਰਕੇ ਲਾਲਾ ਲਾਜਪਤ ਰਾਏ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ 17 ਨਵੰਬਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਕੁਝ ਦਿਨ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ। ਭਗਤ ਸਿੰਘ ਲਾਲਾ ਜੀ ਦੇ ਜੀਵਨ ਦੇ ਅੰਤਿਮ ਸਾਲਾਂ ਦੀ ਸਿਆਸਤ ਤੋਂ ਸਹਿਮਤ ਨਹੀਂ ਸਨ ਤੇ ਉਸ ਨੇ ਇਸ ਦਾ ਖੁੱਲ੍ਹਾ ਵਿਰੋਧ ਵੀ ਕੀਤਾ। ਭਗਤ ਸਿੰਘ ਨੂੰ ਲਾਲਾ ਲਾਜਪਤ ਰਾਏ ਦੀ ਲਾਠੀਚਾਰਜ ਨਾਲ ਵਿਗੜੀ ਹਾਲਤ ਵੇਖ ਕੇ ਅੰਗਰੇਜ਼ ਹਕੂਮਤ ’ਤੇ ਬਹੁਤ ਗੁੱਸਾ ਆਇਆ। ਇਸ ਦਾ ਬਦਲਾ ਲੈਣ ਲਈ ਭਗਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਿਸ ਸੁਪਰਡੈਂਟ ਸਕਾਟ ਦਾ ਕਤਲ ਕਰਨ ਦੀ ਯੋਜਨਾ ਬਣਾਈ।

ਗ਼ਲਤੀ ਨਾਲ ਸਾਂਡਰਸ ਦਾ ਕਤਲ

ਅਸਲ ਵਿੱਚ ਭਗਤ ਸਿੰਘ ਪੁਲਿਸ ਸੁਪਰਡੈਂਟ ਸਕਾਟ ਨੂੰ ਮਾਰਨਾ ਚਾਹੁੰਦੇ ਸਨ, ਪਰ ਇੱਕ ਸਾਥੀ ਦੀ ਗ਼ਲਤੀ ਕਰਕੇ ਸਕਾਟ ਦੀ ਥਾਂ 21 ਸਾਲ ਦਾ ਪੁਲਿਸ ਅਧਿਕਾਰੀ ਸਾਂਡਰਸ ਮਾਰਿਆ ਗਿਆ। ਇਸ ਮਾਮਲੇ ਵਿੱਚ ਭਗਤ ਸਿੰਘ ਪੁਲਿਸ ਦੀ ਗ੍ਰਿਫ਼ਤ ਤੋਂ ਬਚ ਨਿਕਲੇ। ਪਰ ਕੁਝ ਸਮੇਂ ਬਾਅਦ ਉਸ ਨੇ ਅਸੈਂਬਲੀ ਸਭਾ ਵਿੱਚ ਬੰਬ ਸੁੱਟਣ ਦੀ ਯੋਜਨਾ ਬਣਾਈ।

ਅਸੈਂਬਲੀ ਵਿੱਚ ਬੰਬ ਦੀ ਘਟਨਾ

ਸਾਂਡਰਸ ਦੇ ਕਤਲ ਮਗਰੋਂ ਭਗਤ ਸਿੰਘ ਨੇ ਚੰਦਰਸ਼ੇਖਰ ਆਜ਼ਾਦ ਤੇ ਪਾਰਟੀ ਦੇ ਹੋਰ ਮੈਂਬਰਾਂ ਨਾਲ ਦਿੱਲੀ ਦੀ ਸੈਂਟਰਲ ਅਸੈਂਬਲੀ ਵਿੱਚ ਬੰਬ ਧਮਾਕਾ ਕੀਤਾ। ਇਨ੍ਹਾਂ ਸਭ ਕੰਮਾਂ ਲਈ ਭਗਤ ਸਿੰਘ ਨੇ ਵੀਰ ਸਾਵਰਕਰ ਦੇ ਕ੍ਰਾਂਤੀਦਲ ਅਭਿਨਵ ਭਾਰਤ ਦੀ ਵੀ ਮਦਦ ਲਈ ਤੇ ਇਸੇ ਦਲ ਕੋਲੋਂ ਬੰਬ ਬਣਾਉਣੇ ਸਿੱਖੇ। ਇਸ ਪਿੱਛੋਂ ਉਨ੍ਹਾਂ ਆਪਣੇ ਦੋ ਸਾਥੀਆਂ ਰਾਜਗੁਰੂ ਤੇ ਸੁਖਦੇਵ ਨੂੰ ਨਾਲ ਲੈ ਕੇ ਕਾਕੋਰੀ ਕਾਂਡ ਨੂੰ ਅੰਜਾਮ ਦਿੱਤਾ। ਇਸ ਨਾਲ ਅੰਗਰੇਜ਼ਾਂ ਵਿੱਚ ਭਗਤ ਸਿੰਘ ਦੇ ਨਾਂ ਦਾ ਖੌਫ ਪੈਦਾ ਹੋ ਗਿਆ।

ਉਸ ਸਮੇਂ ਸਰਕਾਰ ਪਟੇਲ ਦੇ ਵੱਡੇ ਭਰਾ ਬਿੱਠਲ ਭਾਈ ਪਟੇਲ ਪਹਿਲੇ ਭਾਰਤੀ ਪ੍ਰਧਾਨ ਵਜੋਂ ਸਭਾ ਦੀ ਕਾਰਵਾਈ ਦਾ ਸੰਚਾਲਨ ਕਰ ਰਹੇ ਸਨ। ਭਗਤ ਸਿੰਘ ਜਨ ਹਾਨੀ ਨਹੀਂ ਕਰਨਾ ਚਾਹੁੰਦੇ ਸੀ ਪਰ ਉਹ ਬੋਲ਼ੀ ਅੰਗਰੇਜ਼ ਹਕੂਮਤ ਦੇ ਕੰਨ ਖੋਲ੍ਹਣਾ ਚਾਹੁੰਦੇ ਸੀ। ਬੰਬ ਸੁੱਟਣ ਮਗਰੋਂ ਭਗਤ ਸਿੰਘ ਤੇ ਬਟੁਕੇਸ਼ਵਰ ਦੱਤ ਭੱਜ ਸਕਦੇ ਸੀ, ਪਰ ਉਨ੍ਹਾਂ ਦੋਵਾਂ ਆਪ ਹੀ ਗ੍ਰਿਫ਼ਤਾਰੀ ਦੇ ਦਿੱਤੀ।

ਭਗਤ ਸਿੰਘ ਦੀ ਪਿਸਤੌਲ ਤੋਂ ਸਾਂਡਰਸ ਦੇ ਕਤਲ ਦਾ ਖ਼ੁਲਾਸਾ

ਅਸੈਂਬਲੀ ਵਿੱਚ ਬੰਬ ਦੀ ਘਟਨਾ ’ਤੇ ਗ੍ਰਿਫ਼ਤਾਰੀ ਸਮੇਂ ਭਗਤ ਸਿੰਘ ਕੋਲ ਆਪਣੀ ਪਿਸਤੌਲ ਵੀ ਮੌਜੂਦ ਸੀ। ਗ੍ਰਿਫ਼ਤਾਰੀ ਦੇ ਕੁਝ ਸਮੇਂ ਬਾਅਦ ਹੀ ਇਹ ਸਿੱਧ ਹੋ ਗਿਆ ਕਿ ਪੁਲਿਸ ਅਫ਼ਸਰ ਸਾਂਡਰਸ ਦੇ ਕਤਲ ਵਿੱਚ ਇਹੀ ਪਿਸਤੌਲ ਵਰਤੀ ਗਈ ਸੀ। ਇਸ ਲਈ ਅਸੈਂਬਲੀ ਸਭਾ ਵਿੱਚ ਬੰਬ ਸੁੱਟਣ ਦੇ ਮਾਮਲੇ ਵਿੱਚ ਫੜੇ ਗਏ ਭਗਤ ਸਿੰਘ ਨੂੰ ਸਾਂਡਰਸ ਦੇ ਕਤਲ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਕਰਾਰ ਦੇ ਕੇ ਫਾਂਸੀ ਦੀ ਸਜ਼ਾ ਦੇਣ ਦੀ ਫੈਸਲਾ ਕੀਤਾ ਗਿਆ।

ਇਸ ਦੇ ਨਾਲ ਹੀ ਮਾਮਲੇ ਵਿੱਚ ਸੁਖਦੇਵ ਤੇ ਰਾਜਗੁਰੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। 7 ਅਕਤੂਬਰ, 1930 ਨੂੰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਗਿਆ ਜਦਕਿ ਬਟੁਕੇਸ਼ਵਰ ਦੱਤ ਨੂੰ ਉਮਰ ਕੈਦ ਹੋਈ।

ਜੇਲ੍ਹ ’ਚ ਭਗਤ ਸਿੰਘ ਦਾ ਆਖ਼ਰੀ ਸਮਾਂ

ਭਗਤ ਸਿੰਘ ਨੂੰ ਕਿਤਾਬਾਂ ਪੜ੍ਹਨ ਦਾ ਬਹੁਤ ਸ਼ੌਕ ਸੀ। ਆਖ਼ਰੀ ਵੇਲੇ ਉਨ੍ਹਾਂ ਨੇ ‘ਰੈਵਾਲਿਊਸ਼ਨਰੀ ਲੈਨਿਨ’ ਨਾਂ ਦੀ ਕਿਤਾਬ ਮੰਗਵਾਈ ਸੀ। ਇਸ ਸਮੇਂ ਉਨ੍ਹਾਂ ਦੇ ਵਕੀਲ ਉਸ ਨੂੰ ਮਿਲਣ ਆਏ। ਇਸ ਮੌਕੇ ਭਗਤ ਸਿੰਘ ਨੇ ਦੇਸ਼ ਦੇ ਨਾਂ ਸੰਦੇਸ਼ ਦਿੱਤਾ, ‘ਸਿਰਫ ਦੋ ਸੰਦੇਸ਼ ਹਨ- ਸਾਮਰਾਜਵਾਦ ਮੁਰਦਾਬਾਦ ਤੇ ਇਨਕਲਾਬ ਜ਼ਿੰਦਾਬਾਦ।’

ਸਰਫਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ ਦੇਖਨਾ ਹੈ ਜ਼ੋਰ ਕਿਤਨਾ ਬਾਜ਼ੂ ਏ ਕਾਤਿਲ ਮੇਂ ਹੈ “

ਅਦਾਲਤ ਨੇ 7 ਅਕਤੂਬਰ 1930 ਨੂੰ ਭਗਤ ਸਿੰਘ , ਸੁਖਦੇਵ ਅਤੇ ਰਾਜਗੁਰੂ ਨੂੰ ਫ਼ਾਂ ਸੀ ਦੀ ਸ ਜ਼ਾ ਸੁਣਾਈ ਇਸ ਸਮੇਂ ਗਾਂਧੀ ਜੀ ਦਾ ਲੂਣ ਦਾ ਮੋਰਚਾ ਚਲ ਰਿਹਾ ਸੀ ਗਾਂਧੀ ਇਰਵਨ ਸਮਝੌਤੇ ਨਾਲ ਇਹ ਮੋਰਚਾ ਖਤਮ ਹੋ ਗਏ ਹੁਣ ਲੋਕ ਇਹ ਆਸ ਕਰਦੇ ਸਨ ਕਿ ਹੋਰਨਾਂ ਕੈਦੀਆਂ ਨਾਲ ਭਗਤ ਸਿੰਘ ਸੁਖਦੇਵ ਤੇ ਰਾਜਗੁਰੂ ਵੀ ਛੱਡ ਦਿੱਤੇ ਜਾਣਗੇ ਇਸ ਸਮੇਂ ਲੋਕ ਬੜੇ ਜੋਸ਼ ਵਿੱਚ ਸਨ । ਅੰਗਰੇਜ਼ ਸਰਕਾਰ ਨੇ ਲੋਕਾਂ ਤੋਂ ਡਰਦਿਆਂ 23 ਮਾਰਚ ਨੂੰ 1931 ਨੂੰ ਰਾਤ ਵੇਲੇ ਹੀ ਭਗਤ ਸਿੰਘ , ਸੁਖਦੇਵ ਅਤੇ ਰਾਜਗੁਰੂ ਨੂੰ ਫਾਂ ਸੀ ਦੇ ਦਿੱਤੀ ਗਈ ਤੇ ਲੋਥਾਂ ਵਾਰਸਾਂ ਦੇ ਹਵਾਲੇ ਕਰਨ ਦੀ ਥਾਂ ਪਿਛਲੇ ਪਾਸਿਓਂ ਚੋਰ ਦਰਵਾਜ਼ੇ ਥਾਣੀਂ ਕੱਢ ਕੇ ਫਿਰੋਜ਼ਪੁਰ ਪਹੁੰਚਾ ਦਿੱਤੀਆਂ ਤਿੰਨਾਂ ਦੀ ਇਕੱਠੀ ਚਿਖਾ ਬਣਾ ਕੇ ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ ਸੜੀਆਂ ਲਾ ਸ਼ਾਂ ਪੁਲਿਸ ਨੇ ਦਰਿਆ ਸਤਲੁਜ ਵਿੱਚ ਰੋੜ ਦਿੱਤੀਆਂ ।

ਭਗਤ ਸਿੰਘ ਤੇ ਉਸ ਦੇ ਸਾਥੀਆਂ ਦੀ ਇਸ ਕੁਰਬਾਨੀ ਨੇ ਸਾਰੇ ਦੇਸ਼ ਨੂੰ ਜਗਾ ਦਿੱਤਾ ਤੇ ਲੋਕ ਅੰਗਰੇਜ਼ਾਂ ਨੂੰ ਭਾਰਤ ਵਿੱਚੋਂ ਕੱਢਣ ਲਈ ਹੋਰ ਵੀ ਜ਼ੋਰ ਨਾਲ ਘੋਲ ਕਰਨ ਲੱਗੇ । ਅੰਤ ਪੰਦਰਾਂ ਅਗਸਤ 1947 ਨੂੰ ਅਜਿਹੇ ਸਿਰਲੱਥ ਸੂਰਮਿਆਂ ਦੀਆਂ ਕੁਰਬਾਨੀਆਂ ਸਦਕਾ ਭਾਰਤ ਆਜ਼ਾਦ ਹੋ ਗਿਆ ।ਅੱਜ ਉਨ੍ਹਾਂ ਅਮਰ ਸਹੀਦਾਂ ਦਾ ਸ਼ਹੀਦੀ ਦਿਹਾੜਾ ਹੈ। ਭਾਰਤ ਨੂੰ ਇਹੋ ਜਿਹੇ ਸ਼ਹੀਦਾਂ ਤੇ ਹਮੇਸ਼ਾ ਮਾਣ ਰਹੇਗਾ ਜਿਨ੍ਹਾਂ ਨੇ ਇਸ ਦੇਸ਼ ਦੀ ਖਾਤਰ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ।

 

Exit mobile version