‘ਦ ਖ਼ਾਲਸ ਬਿਊਰੋ : ਨਵਾਂ ਸਾਲ ਚੱੜਦੇ ਸਾਰ ਹੀ ਮਾੜੀ ਖ਼ਬਰ ਆਈ ਹੈ ਕਿ ਜੰਮੂ-ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਭਗਦੜ ਨਾਲ 2 ਲੋਕਾਂ ਦੀ ਮੌ ਤ ਹੋ ਗਈ ਤੇ 14 ਲੋਕ ਜ਼ ਖਮੀ ਹੋਏ ਹਨ, ਜਿਨ੍ਹਾਂ ਨੂੰ ਸਥਾਨਕ ਨਰਾਇਣਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਤਿੰਨ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾ ਦਸਾ ਰਾਤ 1 ਤੋਂ 2 ਵਜੇ ਦੇ ਦਰਮਿਆਨ ਵਾਪਰਿਆ।ਜਾਨਾਂ ਗੁਆਉਣ ਵਾਲੇ ਦਿੱਲੀ, ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਹਨ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਸਨ। ਇੱਕ ਸ਼ਰਧਾਲੂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਬਾਹਰ ਨਿਕਲਣ ਦਾ ਕੋਈ ਰਸਤਾ ਨਹੀਂ ਸੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ‘ਚ ਲੋਕਾਂ ਦੀ ਮੌ ਤ ਤੋਂ ਬੇਹੱਦ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

Related Post
India, International, Khaas Lekh, Khalas Tv Special
ਭਾਰਤ ਤੋਂ ਕਿਉਂ ਭੱਜ ਰਹੇ ਨੇ ਅਰਬਪਤੀ ਲੋਕ ?
August 17, 2025