The Khalas Tv Blog International ਮੈਕਸੀਕੋ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਅੱਗ ਲੱਗਣ ਕਾਰਨ 12 ਲੋਕਾਂ ਦੀ ਮੌਤ
International

ਮੈਕਸੀਕੋ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਅੱਗ ਲੱਗਣ ਕਾਰਨ 12 ਲੋਕਾਂ ਦੀ ਮੌਤ

ਮੈਕਸੀਕੋ ਤੋਂ ਇੱਕ ਵੱਡੀ ਖ਼ਬਰ ਆ ਰਹੀ ਹੈ ਜਿੱਥੇ ਕੱਲ੍ਹ ਐਤਵਾਰ ਸਵੇਰੇ ਗੁਆਨਾ ਜੁਆਟੋ ਰਾਜ ਦੇ ਸੈਨ ਹੋਜ਼ੇ ਕਸਬੇ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਅੱਗ ਲੱਗਣ ਕਾਰਨ 12 ਲੋਕਾਂ ਦੀ ਜਾਨ ਚਲੀ ਗਈ ਅਤੇ ਘੱਟੋ-ਘੱਟ 3 ਹੋਰ ਜ਼ਖਮੀ ਹੋ ਗਏ।

ਸਥਾਨਕ ਪ੍ਰਸ਼ਾਸਨ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਸ਼ਹਿਰ ਪ੍ਰਸ਼ਾਸਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਉਨ੍ਹਾਂ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ, ਜੋ ਆਪਣੀ ਨਸ਼ੇ ਦੀ ਲਤ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੇ ਨਾਲ ਹੀ, ਪ੍ਰਸ਼ਾਸਨ ਨੇ ਇਹ ਵੀ ਕਿਹਾ ਕਿ ਮ੍ਰਿਤਕਾਂ ਦੇ ਅੰਤਿਮ ਸਸਕਾਰ ਦਾ ਖਰਚਾ ਚੁੱਕਿਆ ਜਾਵੇਗਾ।

Exit mobile version