ਵਡੋਦਰਾ : ਗੁਜਰਾਤ ਦੇ ਵਡੋਦਰਾ ਦੀ ਹਰਨੀ ਝੀਲ ‘ਚ ਵੀਰਵਾਰ ਨੂੰ ਕਿਸ਼ਤੀ ਪਲਟਣ ਨਾਲ 14 ਲੋਕਾਂ ਦੀ ਮੌਤ ਦੇ ਮਾਮਲੇ ‘ਚ ਪੁਲਿਸ ਨੇ 18 ਲੋਕਾਂ ਖਿਲਾਫ ਐੱਫਆਈਆਰ ਦਰਜ ਕੀਤੀ ਹੈ। ਦੱਸ ਦੇਈਏ ਕਿ ਗੁਜਰਾਤ ਦੇ ਵਡੋਦਰਾ ਸ਼ਹਿਰ ਦੀ ਹਰਨੀ ਝੀਲ ਵਿੱਚ ਵੀਰਵਾਰ ਨੂੰ ਇੱਕ ਕਿਸ਼ਤੀ ਪਲਟਣ ਨਾਲ 12 ਵਿਦਿਆਰਥੀਆਂ ਅਤੇ ਦੋ ਅਧਿਆਪਕਾਂ ਦੀ ਮੌਤ ਹੋ ਗਈ ਸੀ।
ANI ਨਾਲ ਗੱਲ ਕਰਦੇ ਹੋਏ, ਵਡੋਦਰਾ ਦੇ DCP ਲੀਲਾ ਪਾਟਿਲ ਨੇ ਕਿਹਾ, “ਹਰਨੀ ਮੋਤਨਾਥ ਝੀਲ ਵਿੱਚ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ। ਇਸ ਘਟਨਾ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ਾਂ ਦਾ ਪੋਸਟਮਾਰਟਮ ਚੱਲ ਰਿਹਾ ਹੈ…”
A case has been registered against 18 people in connection with the death of 12 students and 2 teachers in Vadodara boat capsize incident pic.twitter.com/Kd2wBwtVe9
— ANI (@ANI) January 19, 2024
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਗ੍ਰਹਿ ਮੰਤਰੀ ਹਰਸ਼ ਸੰਘਵੀ ਦੇ ਨਾਲ ਵਡੋਦਰਾ ਦੇ ਐਸਐਸਜੀ ਹਸਪਤਾਲ ਵਿੱਚ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ।
ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਏਐਨਆਈ ਨੂੰ ਦੱਸਿਆ ਕਿ “ਇਸ ਘਟਨਾ ਵਿੱਚ 12 ਸਕੂਲੀ ਬੱਚਿਆਂ ਅਤੇ ਦੋ ਅਧਿਆਪਕਾਂ ਦੀ ਮੌਤ ਹੋ ਗਈ ਸੀ। 20 ਲੋਕਾਂ ਨੂੰ ਬਚਾਇਆ ਗਿਆ ਸੀ ਅਤੇ 14 ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਲਈ ਨਿਆਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਸਖ਼ਤ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 304, 308 ਅਤੇ 114 ਦੀ ਕਾਰਵਾਈ ਕੀਤੀ ਹੈ। ਦੋ ਮੁਲਜ਼ਮਾਂ ਨੂੰ ਫੜ ਲਿਆ ਗਿਆ ਹੈ ਅਤੇ ਵਡੋਦਰਾ ਦੇ ਜ਼ਿਲ੍ਹਾ ਕੁਲੈਕਟਰ ਨੂੰ ਮੈਜਿਸਟ੍ਰੇਟ ਜਾਂਚ ਸੌਂਪ ਦਿੱਤੀ ਗਈ ਹੈ। ”
ਹਰਸ਼ ਸੰਘਵੀ ਨੇ ਅੱਗੇ ਦੱਸਿਆ ਕਿ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।
10 ਦਿਨਾਂ ਵਿੱਚ ਜਾਂਚ ਰਿਪੋਰਟ
ਦਰਅਸਲ, ਇਹ ਵਿਦਿਆਰਥੀ ਪਿਕਨਿਕ ਲਈ ਆਏ ਸਨ ਅਤੇ ਜਦੋਂ ਦੁਪਹਿਰ ਵੇਲੇ ਇਹ ਹਾਦਸਾ ਵਾਪਰਿਆ, ਇਹ ਹਰਨੀ ਝੀਲ ਵਿੱਚ ਕਿਸ਼ਤੀ ਦੀ ਸਵਾਰੀ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਸੀ ਕਿ ਕਿਸ਼ਤੀ ‘ਤੇ 27 ਲੋਕ ਸਵਾਰ ਸਨ, ਜਿਨ੍ਹਾਂ ‘ਚ 23 ਵਿਦਿਆਰਥੀ ਅਤੇ ਚਾਰ ਅਧਿਆਪਕ ਸ਼ਾਮਲ ਸਨ। ਵਡੋਦਰਾ ਦੇ ਚੀਫ ਫਾਇਰ ਅਫਸਰ ਪਾਰਥ ਬ੍ਰਹਮਭੱਟ ਨੇ ਪਹਿਲਾਂ ਕਿਹਾ ਸੀ ਕਿ ਏਜੰਸੀਆਂ ਦੇ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਸਥਾਨਕ ਨਿਵਾਸੀਆਂ ਨੇ ਕੁਝ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਕੱਢ ਲਿਆ ਸੀ। ਗੁਜਰਾਤ ਸਰਕਾਰ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਵਡੋਦਰਾ ਦੇ ਜ਼ਿਲ੍ਹਾ ਕੁਲੈਕਟਰ ਨੂੰ 10 ਦਿਨਾਂ ਦੇ ਅੰਦਰ ਜਾਂਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।
‘ਦੁਰਘਟਨਾ ਨਹੀਂ ਬਲਕਿ ਕਤਲ’
ਵਡੋਦਰਾ ਕਿਸ਼ਤੀ ਪਲਟਣ ਦੀ ਘਟਨਾ ‘ਤੇ ਵਡੋਦਰਾ ਮਿਉਂਸਪਲ ਕਾਰਪੋਰੇਸ਼ਨ ਦੇ ਐਲਓਪੀ ਅਤੇ ਕਾਂਗਰਸ ਨੇਤਾ ਅਮੀ ਰਾਵਤ ਨੇ ਕਿਹਾ, “ਅਸੀਂ ਇਸ ਨੂੰ ਇੱਕ ਦੁਰਘਟਨਾ ਨਹੀਂ ਬਲਕਿ ਕਤਲ ਦੀ ਕਾਰਵਾਈ ਮੰਨ ਰਹੇ ਹਾਂ। ਅਸੀਂ ਮੰਗ ਕਰਦੇ ਹਾਂ ਕਿ ਕਿਸੇ ਮੌਜੂਦਾ ਜੱਜ ਤੋਂ ਇਸ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਸਰਾਸਰ ਲਾਪਰਵਾਹੀ ਦਾ ਕੰਮ ਹੈ। ਕਿਸ਼ਤੀ ਵਿੱਚ ਕੋਈ ਵੀ ਲਾਈਫ ਜੈਕਟ ਜਾਂ ਲਾਈਫਗਾਰਡ ਮੌਜੂਦ ਨਹੀਂ ਸਨ। ਜਿੰਮੇਵਾਰ ਪਾਏ ਜਾਣ ਵਾਲਿਆਂ ਦੇ ਖਿਲਾਫ ਅਪਰਾਧਿਕ ਕਾਰਵਾਈ ਸ਼ੁਰੂ ਹੋਣੀ ਚਾਹੀਦੀ ਹੈ। 2016 ਵਿੱਚ, ਜਦੋਂ ਇਹ ਪ੍ਰੋਜੈਕਟ ਠੇਕੇਦਾਰਾਂ ਨੂੰ ਅਲਾਟ ਕੀਤਾ ਗਿਆ ਸੀ, ਅਸੀਂ ਇਸ ‘ਤੇ ਇਤਰਾਜ਼ ਉਠਾਇਆ ਸੀ।”
#WATCH | On Vadodara boat capsize incident, Ami Rawat, LoP & Congress leader, Vadodara Municipal Corporation says, “We are considering this as an act of murder, not an accident. We demand that a sitting judge should probe this incident. It is a sheer act of negligence. No life… pic.twitter.com/WfamJJx75F
— ANI (@ANI) January 19, 2024
2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਨਾਂ ਦੇ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਅਤੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਵੀ ਕੀਤਾ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਗੁਜਰਾਤ ਸਰਕਾਰ ਨੇ ਵੀ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ।