ਬਿਉਰੋ ਰਿਪੋਰਟ – ਖਡੂਰ ਸਾਹਿਬ ਵਿਖੇ ਨਿਸ਼ਾਨ-ਏ-ਸਿੱਖੀ ਵਿਗਿਆਨ ਅਤੇ ਸਿਖਲਾਈ ਸੰਸਥਾ ਚਲਾਈ ਜਾ ਰਹੀ ਹੈ। ਇੱਥੋਂ ਦੇ 13 ਬੱਚੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਹੈ। ਦੱਸ ਦੇਈਏ ਕਿ ਯੂ.ਪੀ.ਐਸ.ਸੀ ਦੁਆਰਾ ਕਰਵਾਈ ਜਾਂਦੀ ਹੈ। 1 ਵਿਦਿਆਰਥਣ ਜੋ ਕਿ ਜੇ.ਈ.ਈ/ਨੀਟ ਦਾ ਤਿਆਰੀ ਕੋਰਸ ਕਰ ਰਹੀ ਹੈ ਉਸ ਨੇ ਵੀ ਐੱਨ.ਡੀ.ਏ. ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਹੈ।
ਇਸ ਤੋਂ ਇਲਾਵਾ ਇਕ ਹੋਰ ਵਿਦਿਆਰਥਣ, ਜੋ ਕਿ ਸਿਵਲ ਸੇਵਾਵਾਂ ਲਈ ਤਿਆਰੀ ਕੋਰਸ ਕਰ ਰਹੀ ਹੈ ਉਸ ਨੇ ਵੀ ਸੀ.ਡੀ.ਐੱਸ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਬਾਅਦ ਇਹ ਸਾਰੇ ਵਿਦਿਆਰਥੀ ਹੁਣ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਜਾਣਗੇ।
ਇਨ੍ਹਾਂ ਵਿਦਿਆਰਥੀਆਂ ਨੇ ਮਾਪਿਆਂ ਅਤੇ ਅਧਿਆਪਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਸਫਲਤਾ ਹਾਸਲ ਕੀਤੀ ਹੈ। ਜਿਕਰਯੋਗ ਹੈ ਕਿ ਹੁਣ ਤੱਕ ਸੰਸਥਾ ਦੇ 24 ਵਿਦਿਆਰਥੀ ਵੱਖ-ਵੱਖ ਸੈਨਾਵਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੇਜਰ ਜਨਰਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਜਿਹੇ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਐੱਨ.ਐੱਸ.ਆਈ.ਐੱਸ.ਟੀ. (ਐੱਨ.ਡੀ.ਏ. ਵਿੰਗ) ਵਿਖੇ ਚੋਣ ਅਤੇ ਸਿਖਲਾਈ ਦਾ ਵੀ ਜ਼ਿਕਰ ਕੀਤਾ। ਬਾਬਾ ਸੇਵਾ ਸਿੰਘ ਜੀ ਨੇ ਇਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ।
ਇਹ ਵੀ ਪੜ੍ਹੋ – 5 ਮੰਤਰੀਆਂ ਨੂੰ ਮਿਲੇ ਵਿਭਾਗ ! ਗੋਇਲ, ਮੁੰਡਿਆ ਤੇ ਡਾ. ਰਵਜੋਤ ਸਿੰਘ ਕੋਲ ਵੱਡੇ ਮੰਤਰਾਲੇ