Khalas Tv Special Lok Sabha Election 2024 Punjab

ਪੰਜਾਬ: 6 ਵੱਡੀਆਂ ਪਾਰਟੀਆਂ ‘ਚ ਟੱਕਰ, 13 ਸੀਟਾਂ ‘ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰ ‘ਤੇ ਖੇਡਿਆ ਦਾਅ, ਪੜ੍ਹੋ ਪੂਰੀ ਸੂਚੀ

ਲੋਕ ਸਭਾ ਚੋਣਾਂ ਦੀ ਸ਼ੁਰੂਆਤ 19 ਅ੍ਰਪੈਲ ਤੋਂ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਚੋਣਾਂ ਦਾ ਨਤੀਜਾ 4 ਜੂਨ ਨੂੰ ਆਵੇਗਾ ਅਤੇ ਭਰੀਆਂ ਗਈਆਂ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਨਾਮਜ਼ਦਗੀ ਵਾਪਸ ਲੈ ਸਕਦੇ ਹਨ।

ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ। ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀਆਂ 6 ਵੱਡੀਆਂ ਪਾਰਟੀਆਂ ਵਿੱਚ ਮੁੱਖ ਮੁਕਾਬਲਾ ਹੈ। ਇਸ ਵਾਰ ਪੰਜਾਬ ਦੀ ਚੋਣ ਪਹਿਲੀਆਂ ਚੋਣਾਂ ਨਾਲੋਂ ਵੱਖਰੀ ਹੋ ਰਹੀ ਹੈ ਕਿਉਂਕਿ ਹਰ ਪਾਰਟੀ ਆਪਣੇ ਬਲਬੂਤੇ ‘ਤੇ ਚੋਣ ਲੜ ਰਹੀ ਹੈ। ਇਸ ਵਾਰੀ ਕੋਈ ਵੀ ਪਾਰਟੀ ਕਿਸੇ ਗਠਜੋੜ ਦਾ ਹਿੱਸਾ ਨਹੀਂ ਹੈ।

ਚੋਣ ਮੈਦਾਨ ਵਿੱਚ ਪੰਜਾਬ ਦੀਆਂ ਮੁੱਖ 6 ਪਾਰਟੀਆਂ

  •  ਕਾਂਗਰਸ
  •  ਸ਼੍ਰੋਮਣੀ ਅਕਾਲੀ ਦਲ
  •  ਆਮ ਆਦਮੀ ਪਾਰਟੀ
  •  ਭਾਜਪਾ
  •  ਬਸਪਾ 
  •  ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

ਪੰਜਾਬ ਦੀਆਂ ਕੁੱਲ 13 ਸੀਟਾਂ ਹਨ

  • ਅੰਮ੍ਰਿਤਸਰ
  • ਖਡੂਰ ਸਾਹਿਬ
  • ਗੁਰਦਾਸਪੁਰ 
  •  ਜਲੰਧਰ       
  • ਹੁਸ਼ਿਆਰਪੁਰ
  • ਫਿਰੋਜ਼ਪੁਰ
  •  ਫਤਿਹਗੜ੍ਹ ਸਾਹਿਬ
  • ਫਰੀਦਕੋਟ
  • ਅਨੰਦਪੁਰ ਸਾਹਿਬ
  • ਬਠਿੰਡਾ
  • ਲੁਧਿਆਣਾ
  • ਪਟਿਆਲਾ
  • ਸੰਗਰੂਰ
 ਮਾਝੇ ਦੀਆਂ ਤਿੰਨ ਸੀਟਾਂ
1. ਅੰਮ੍ਰਿਤਸਰ 
  • ਕਾਂਗਰਸ ਪਾਰਟੀ ਨੇ ਆਪਣੇ ਦੋ ਵਾਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਇੱਕ ਵਾਰ ਫਿਰ ਉਮੀਦਵਾਰ ਐਲਾਨਿਆ ਹੈ। ਗੁਰਜੀਤ ਸਿੰਘ ਔਜਲਾ ਪਹਿਲੀ ਵਾਰ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਤੋਂ ਅਸਤੀਫਾ ਦੇਣ ਤੋਂ ਬਾਅਦ ਜ਼ਿਮਨੀ ਚੋਣ ਜਿੱਤੇ ਸਨ। ਉਸ ਤੋਂ ਬਾਅਦ ਉਹ 2019 ਵਿੱਚ ਫਿਰ ਸੰਸਦ ਮੈਂਬਰ ਬਣੇ ਸਨ।
  • ਭਾਜਪਾ ਨੇ ਇਸ ਵਾਰ ਆਪਣਾ ਉਮੀਦਵਾਰ ਬਦਲ ਕੇ ਇੱਕ ਵੱਡੇ ਸਿੱਖ ਚਿਹਰੇ ਤਰਨਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਤਰਨਜੀਤ ਸਿੰਘ ਸੰਧੂ             ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ।
  • ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੇ ਸਮੇਂ ਬਾਅਦ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਅਨਿਲ ਜੋਸ਼ੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।     ਅਨਿਲ ਜੋਸ਼ੀ ਸਾਬਕਾ ਵਿਧਾਇਕ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਸਮੇਂ ਅੰਮ੍ਰਿਤਸਰ ਦੀ ਸੀਟ ਭਾਜਪਾ ਕੋਲ ਹੁੰਦੀ ਸੀ।

  • ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕੁਲਦੀਪ ਸਿੰਘ ਧਾਲੀਵਾਲ ਹਲਕਾ ਅਜਨਾਲਾ ਤੋਂ ਵਿਧਾਇਕ ਹਨ ਅਤੇ ਸੂਬੇ ਦੇ ਕੈਬਨਿਟ ਮੰਤਰੀ ਵੀ ਹਨ।

  • ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੀ ਇੱਥੋਂ ਚੋਣ ਲੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇੱਥੋਂ ਇਮਾਨ ਸਿੰਘ ਮਾਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਮਾਨ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਹਨ।

  • ਬਸਪਾ ਵੱਲੋਂ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਨੂੰ ਟਿਕਟ ਦੇ ਕੇ ਆਪਣਾ ਉਮੀਦਵਾਰ ਬਣਾਇਆ ਹੈ।
2. ਖਡੂਰ ਸਾਹਿਬ
  •  ਕਾਂਗਰਸ ਨੇ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਨੂੰ ਉਮੀਦਵਾਰ ਬਣਾਇਆ ਹੈ। ਜ਼ੀਰਾ ਪਹਿਲਾਂ ਵਿਧਾਇਕ ਰਹਿ ਚੁੱਕੇ ਹਨ। ਕਾਂਗਰਸ ਨੇ ਇੱਥੋਂ ਮੌਜੂਦਾ ਸੰਸਦ ਮੈਂਬਰ ਜਸਬੀਰ     ਸਿੰਘ ਡਿੰਪਾ ਦੀ ਟਿਕਟ ਕੱਟ ਦਿੱਤੀ ਹੈ।

  • ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਟਿਕਟ ਦਿੱਤੀ ਹੈ। ਵਲਟੋਹਾ ਅਕਾਲੀ ਦਲ ਦੇ ਵੱਡੇ ਲੀਡਰ ਹਨ।
  • ਆਮ ਆਦਮੀ ਪਾਰਟੀ ਨੇ ਪੱਟੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭੁੱਲਰ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ੀ     ਨਜ਼ਦੀਕੀ ਮੰਨੇ ਜਾਂਦੇ ਹਨ।

    ਭਾਜਪਾ ਨੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਟਿਕਟ ਦੇ ਕੇ ਉਮੀਦਵਾਰ ਬਣਾਇਆ ਹੈ। ਮੰਨਾ ਅਕਾਲੀ ਦਲ ਵੱਲੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

  •  ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਇਸ ਹਲਕੇ ਤੋਂ ਚੋਣ ਲੜੀ ਜਾ ਰਹੀ ਹੈ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ   ਸਿੰਘ ਵੱਲੋਂ ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇਸ ਹਲਕੇ ਤੋਂ ਅੰਮ੍ਰਿਤਪਾਲ ਸਿੰਘ ਦੀ ਮਦਦ ਕੀਤੀ ਜਾ ਰਹੀ ਹੈ।

  •  ਬਸਪਾ ਵੱਲੋਂ ਖਡੂਰ ਸਾਹਿਬ ਤੋਂ ਸਤਨਾਮ ਸਿੰਘ ਤੂਰ ਨੂੰ ਉਮੀਦਵਾਰ ਬਣਾਇਆ ਹੈ।

    3. ਗੁਰਦਾਸਪੁਰ

 

  • ਕਾਂਗਰਸ ਨੇ ਧਾੜਕ ਆਗੂ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਮੌਜੂਦਾ ਵਿਧਾਇਕ ਹਨ।

  •  ਭਾਜਪਾ ਨੇ ਦਿਨੇਸ਼ ਸਿੰਘ ਬੱਬੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਬੱਬੂ ਵਿਧਾਇਕ ਰਹਿ ਚੁੱਕੇ ਹਨ ਅਤੇ ਗੁਰਦਾਸਪੁਰ ਵਿੱਚ ਕਾਫ਼ੀ ਸਰਗਰਮ ਹਨ।
  •  ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਚੀਮਾ ਰੋਪੜ ਜ਼ਿਲ੍ਹੇ ਨਾਲ ਸਬੰਧ ਰੱਖਦੇ ਹਨ।
  •  ਆਮ ਆਦਮੀ ਪਾਰਟੀ ਨੇ ਬਟਾਲਾ ਦੇ ਮੌਜੂਦਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਟਿਕਟ ਦਿੱਤੀ ਹੈ। ਅਮਨਸ਼ੇਰ ਸਿੰਘ ਸ਼ੈਰੀ ਕਲਸੀ 2022 ਦੀਆਂ ਵਿਧਾਨ ਸਭਾ ਚੋਣਾਂ     ਦੌਰਾਨ ਪਹਿਲੀ ਵਾਰ ਵਿਧਾਇਕ ਬਣੇ ਹਨ।
  • ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗੁਰਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।
  • ਬਸਪਾ ਨੇ ਗੁਰਦਾਸਪੁਰ ਤੋਂ ਰਾਜ ਕੁਮਾਰ ਜਨੋਤਰਾ ਨੂੰ ਉਮੀਦਵਾਰ ਬਣਾਇਆ ਹੈ।
    ਦੁਆਬੇ ਦੀਆਂ ਸੀਟਾਂ
4.ਜਲੰਧਰ
  •  ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਉੱਤੇ ਦਾਅ ਖੇਡਿਆ ਗਿਆ ਹੈ। ਚਰਨਜੀਤ ਸਿੰਘ ਚੰਨੀ ਵੱਡੇ ਲੀਡਰ ਹਨ।

  •  ਭਾਜਪਾ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਰਿੰਕੂ ਆਮ ਆਦਮੀ ਪਾਰਟੀ ਵੱਲੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਟਿਕਟ ਵੀ ਦਿੱਤੀ ਸੀ, ਪਰ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

  •  ਆਮ ਆਦਮੀ ਪਾਰਟੀ ਨੇ ਪਵਨ ਕੁਮਾਰ ਟਿੰਨੂੰ ਨੂੰ ਟਿਕਟ ਦੇ ਕੇ ਆਪਣਾ ਉਮੀਦਵਾਰ ਬਣਾਇਆ ਹੈ। ਪਵਨ ਕੁਮਾਰ ਟਿੰਨੂੰ ਅਕਾਲੀ ਦਲ ਵੱਲੋਂ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ।

  •  ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਦਰ ਸਿੰਘ ਕੇਪੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਮਹਿੰਦਰ ਸਿੰਘ ਕੇਪੀ ਕਾਂਗਰਸ ਛੱਡ ਕੋ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
  •  ਬਸਪਾ ਵੱਲੋਂ ਜਲੰਧਰ ਤੋਂ ਬਲਵਿੰਦਰ ਕੁਮਾਰ ਨੂੰ ਟਿਕਟ ਦੇ ਕੇ ਆਪਣਾ ਉਮੀਦਵਾਰ ਬਣਾਇਆ ਗਿਆ ਹੈ।
  •        
  • ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਰਬਜੀਤ ਸਿੰਘ ਨੂੰ ਉਮੀਦਵਾਰ ਬਣਾਇਆ  ਗਿਆ ਹੈ।
       
5. ਹੁਸ਼ਿਆਰਪੁਰ 

  •   ਕਾਂਗਰਸ ਨੇ ਯਾਮੀਨੀ ਗੌਮਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  •  ਆਮ ਆਦਮੀ ਪਾਰਟੀ ਨੇ ਰਾਜ ਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  •  ਅਕਾਲੀ ਦਲ ਨੇ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੱਤੀ ਹੈ।
  •  ਭਾਜਪਾ ਨੇ ਅਨੀਤਾ ਨੂੰ ਆਪਣੀ ਟਿਕਟ ਦਿੱਤੀ ਹੈ। ਅਨੀਤਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਹੈ।

  • ਬਸਪਾ ਨੇ ਰਣਜੀਤ ਕੁਮਾਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  •  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਜਸਵੰਤ ਸਿੰਘ ਨੂੰ ਉਮੀਦਵਾਰ ਬਣਾਇਆ ਹੈ।

    ਮਾਲਵੇ ਦੀਆਂ ਸੀਟਾਂ


6. ਫਿਰੋਜ਼ਪੁਰ 
  • ਫਿਰੋਜ਼ਪੁਰ  ਤੋਂ ਕਾਂਗਰਸ ਨੇ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸ਼ੇਰ ਸਿੰਘ ਘੁਬਾਇਆ ਇਸ ਹਲਕੇ ਤੋਂ ਪਹਿਲਾਂ ਵੀ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।
  •  ਸ਼੍ਰੋਮਣੀ ਅਕਾਲੀ ਦਲ ਨੇ ਵਰਦੇਵ ਸਿੰਘ ਨੋਨੀ ਮਾਨ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

  •  ਭਾਜਪਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿੱਤੀ ਹੈ। ਰਾਣਾ ਗੁਰਮੀਤ ਸਿੰਘ ਸੋਢੀ ਪਹਿਲਾਂ ਕਾਂਗਰਸ ਵਿੱਚ ਹੁੰਦੇ ਸਨ ਅਤੇ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।

  •  ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਕਾਕਾ ਕੰਬੋਜ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕਾਕ ਕੰਬੋਜ ਪਾਰਟੀ ਦੇ ਮੌਜੂਦਾ ਵਿਧਾਇਕ ਹਨ।

  •  ਬਸਪਾ ਨੇ ਸੁਰਿੰਦਰ ਕੰਬੋਜ ਨੂੰ ਟਿਕਟ ਦਿੱਤੀ ਹੈ। ਸੁਰਿੰਦਰ ਕੰਬੋਜ ਜਲਾਲਾਬਾਦ ਤੋਂ ‘ਆਪ’ ਦੇ ਮੌਜੂਦਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਹਨ।
  • ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ  ਤੋਂ ਗੁਰਚਰਨ ਸਿੰਘ ਚੋਣ ਲੜ ਰਹੇ ਹਨ।

    7 .ਫਤਿਹਗੜ੍ਹ ਸਾਹਿਬ

  •  ਕਾਂਗਰਸ ਨੇ ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ।  ਡਾ. ਅਮਰ ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਜਿੱਤ ਹਾਸਲ ਕੀਤੀ ਸੀ।

  •   ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮਜੀਤ ਸਿੰਘ ਨੂੰ ਟਿਕਟ ਦਿੱਤੀ ਹੈ।

  •   ਭਾਜਪਾ ਨੇ ਗੇਜਾ ਰਾਮ ਵਾਲਮੀਕੀ ਨੂੰ ਟਿਕਟ ਦਿੱਤੀ ਹੈ।
  •  ਆਮ ਆਦਮੀ ਪਾਰਟੀ ਨੇ ਪਾਰਟੀ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਗੁਰਪ੍ਰੀਤ ਸਿੰਘ ਜੀਪੀ ਕਾਂਗਰਸ ਵੱਲੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ।
  •  ਬਸਪਾ ਨੇ ਕੁਲਵੰਤ ਸਿੰਘ ਮਹਿਤੋਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  •  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰਾਜ ਜਤਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।

    8. ਫਰੀਦਕੋਟ

 

  •  ਫਰੀਦਕੋਟ ਤੋਂ ਕਾਗਰਸ ਪਾਰਟੀ ਨੇ ਅਮਰਜੀਤ ਕੌਰ ਸਾਹੋਕੇ ਨੂੰ ਟਿਕਟ ਦਿੱਤੀ ਹੈ।

  •  ਸ਼੍ਰੋਮਣੀ ਅਕਾਲੀ ਦਲ ਨੇ ਰਾਜਵਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।

  •  ਭਾਜਪਾ ਨੇ ਹੰਸ ਰਾਜ ਹੰਸ ਨੂੰ ਉਮੀਦਵਾਰ ਐਲਾਨਿਆ ਹੈ।

  • ਆਮ ਆਦਮੀ ਪਾਰਟੀ ਨੇ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  • ਬਸਪਾ ਨੇ ਗੁਰਬਖਸ ਸਿੰਘ ਚੌਹਾਨ ਨੂੰ ਉਮੀਦਵਾਰ ਬਣਾਇਆ ਹੈ।

  •  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਲਦੇਵ ਸਿੰਘ ਨੂੰ ਟਿਕਟ ਦਿੱਤੀ ਗਈ ਹੈ।

    9. ਅਨੰਦਪੁਰ ਸਾਹਿਬ
  •  ਅਨੰਦਪੁਰ ਸਾਹਿਬ ਤੋਂ ਕਾਂਗਰਸ ਨੇ ਵਿਜੇ ਇੰਦਰ ਸਿੰਗਲਾ ਨੂੰ ਟਿਕਟ ਦਿੱਤੀ ਹੈ। ਸਿੰਗਲਾ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।

  •  ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  •  ਭਾਜਪਾ ਨੇ ਸੁਭਾਸ ਸਰਮਾਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  •  ਆਮ ਆਦਮੀ ਪਾਰਟੀ ਨੇ ਮਾਲਵਿੰਦਰ ਸਿੰਘ ਕੰਗ ਨੂੰ ਆਪਣਾ ਉਮੀਦਵਾਰ ਬਣਾਇਆ ਹੈ।ਮਾਲਵਿੰਦਰ ਸਿੰਘ ਕੰਗ ਪਾਰਟੀ ਦੇ ਵੱਡੇ ਬੁਲਾਰੇ ਹਨ
  •  ਬਸਪਾ ਨੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੂੰ ਟਿਕਟ ਦਿੱਤੀ ਹੈ।
  •  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕੁਸ਼ਲ ਪਾਲ ਸਿੰਘ ਮਾਨ ਨੂੰ ਟਿਕਟ ਦਿੱਤੀ ਹੈ।

10. ਬਠਿੰਡਾ 

  •  ਕਾਂਗਰਸ ਨੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਿਆ ਹੈ।

  •  ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਇੱਕ ਵਾਰ ਫਿਰ ਮੈਦਾਨ ਵਿੱਚ ਉਤਾਰਿਆ ਹੈ।

  •  ਭਾਜਪਾ ਨੇ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਪਰਮਪਾਲ ਕੌਰ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ।

  • ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਉਮੀਦਵਾਰ ਬਣਾਇਆ ਹੈ।
  •  ਬਸਪਾ ਨੇ ਲਖਵੀਰ ਸਿੰਘ ਨਿੱਕਾ ਨੂੰ ਮੈਦਾਨ ਵਿੱਚ ਉਤਾਰਿਆ ਹੈ।
  •  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲਖਵੀਰ ਸਿੰਘ (ਲੱਖਾ ਸਿਧਾਣਾ) ਨੂੰ ਆਪਣਾ ਉਮੀਦਵਾਰ ਬਣਾਇਆ ਹੈ।


    11. ਲੁਧਿਆਣਾ
  •  ਲੁਧਿਆਣਾ ਤੋਂ ਕਾਂਗਰਸ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  •  ਸ਼੍ਰੋਮਣੀ ਅਕਾਲੀ ਦਲ ਨੇ ਰਣਜੀਤ ਸਿੰਘ ਨੂੰ ਟਿਕਟ ਦਿੱਤੀ ਹੈ।

  •  ਭਾਜਪਾ ਨੇ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਉਮੀਦਵਾਰ ਬਣਾਇਆ ਹੈ। ਰਵਨੀਤ ਸਿੰਘ ਬਿੱਟੂ ਨੇ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ ਸੀ।

  •  ਆਮ ਆਦਮੀ ਪਾਰਟੀ ਨੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਬਣਾ ਕੇ ਮੈਦਾਨ ਵਿੱਚ ਉਤਾਰਿਆ ਹੈ।
  •  ਬਸਪਾ ਨੇ ਦਵਿੰਦਰ ਸਿੰਘ ਨੂੰ ਟਿਕਟ ਦਿੱਤੀ ਹੈ।

  •  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅੰਮ੍ਰਿਤਪਾਲ ਸਿੰਘ ਨੂੰ ਟਿਕਟ ਦਿੱਤੀ ਹੈ

    12. ਪਟਿਆਲਾ 
  •  ਪਟਿਆਲਾ ਤੋਂ ਕਾਂਗਰਸ ਪਾਰਟੀ ਨੇ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦਿੱਤੀ ਹੈ। ਡਾ. ਧਰਮਵੀਰ ਗਾਂਧੀ 2014 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤ ਚੁੱਕੇ ਹਨ।

  •  ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  •  ਭਾਜਪਾ ਨੇ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਪ੍ਰਨੀਤ ਕੌਰ ਕਾਂਗਰਸ ਦੀ ਤਰਫੋਂ ਕਈ ਵਾਰ ਸੰਸਦ ਮੈਂਬਰ ਬਣ ਚੁੱਕੇ ਹਨ। ਚੋਣਾਂ ਤੋਂ ਪਹਿਲਾਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

  •  ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।

  •  ਬਸਪਾ ਨੇ ਜਗਜੀਤ ਸਿੰਘ ਨੂੰ ਟਿਕਟ ਦਿੱਤੀ ਹੈ।

  •  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੋਹਿੰਦਰ ਪਾਲ ਸਿੰਘ ਚੋਣ ਲੜ ਰਹੇ ਹਨ। 

13. ਸੰਗਰੂਰ 

  •  ਸੰਗਰੂਰ ਤੋਂ ਕਾਂਗਰਸ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਹੈ।

  •  ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

  •  ਭਾਜਪਾ ਨੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਟਿਕਟ ਦਿੱਤੀ ਹੈ।

  • ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਉਮੀਦਵਾਰ ਐਲਾਨਿਆ ਹੈ।

  •  ਬਸਪਾ ਨੇ ਮੱਖਣ ਸਿੰਘ ਨੂੰ ਉਮੀਦਵਾਰ ਬਣਾਇਆ ਹੈ।

  • ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਖੁਦ ਆਪ ਚੋਣ ਲੜ ਰਹੇ ਹਨ। ਸਿਮਰਨਜੀਤ ਮਾਨ ਮੌਜੂਦਾ ਸੰਸਦ ਮੈਂਬਰ ਹਨ।

ਦੱਸ ਦੇਈਏ ਕਿ ਇਨ੍ਹਾਂ 6 ਪਾਰਟੀਆਂ ਤੋਂ ਇਲਾਵਾ ਪੰਜਾਬ ਵਿੱਚ ਕਈ ਅਜ਼ਾਦ ਉਮੀਦਵਾਰਾਂ ਵੱਲੋਂ ਵੀ ਚੋਣ ਲੜੀ ਜਾ ਰਹੀ ਹੈ, ਪਰ ਮੁੱਖ ਮੁਕਾਬਲਾ ਇਨ੍ਹਾਂ 6 ਪਾਰਟੀਆਂ ਵਿੱਚ ਹੀ ਹੋਵੇਗਾ। ਪੰਜਾਬ ਦੀ ਇਹ ਲੋਕ ਸਭਾ ਚੋਣ ਇੱਕ ਵੱਖਰੀ ਚੋਣ ਹੈ, ਕਿਉਂਕਿ ਇਸ ਵਾਰ ਨੂੰਹ ਮਾਸ ਰਿਸ਼ਤਾ ਟੁੱਟ ਚੁੱਕਾ ਹੈ, ਜਿਸ ਕਾਰਨ ਪਹਿਲੀ ਵਾਰ ਅਕਾਲੀ ਦਲ ਅਤੇ ਭਾਜਪਾ ਇੱਕ ਦੂਜੇ ਦਾ ਸਾਹਮਣੇ ਹੋਣਗੇ। ਨਰਿੰਦਰ ਮੋਦੀ ਨੂੰ ਹਰਾਉਣ ਲਈ ਇਸ ਵਾਰ ਵਿਰੋਧੀ ਧਿਰ ਨੇ ਭਾਰਤ ਪੱਧਰ ‘ਤੇ ਇੰਡੀਆ ਗਠਜੋੜ ਬਣਾਇਆ ਹੈ, ਜਿਸ ਵਿੱਚ ਪੰਜਾਬ ਤੋਂ ਬਾਹਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਮਿਲ ਕੇ ਚੋਣ ਲੜ ਰਹੇ ਹਨ, ਪਰ ਪੰਜਾਬ ਵਿੱਚ ਇੱਕ ਦੂਜੇ ਦੇ ਵਿਰੋਧੀ ਹਨ। ਇਨ੍ਹਾਂ ਚੋਣਾਂ ਵਿੱਚ ਪੂਰੇ ਦੇਸ਼ ਦੀਆਂ ਨਜ਼ਰਾਂ ਪੰਜਾਬ ਵੱਲ ਇਸ ਕਰਕੇ ਵੀ ਲੱਗੀਆਂ ਹੋਇਆਂ ਹਨ, ਕਿਉਂਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅ੍ਰੰਮਿਤਪਾਲ ਸਿੰਘ ਵੱਲੋਂ ਵੀ ਪੰਥਕ ਹਲਕੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗੀ ਕਿ ਕੀ ਅ੍ਰੰਮਿਤਪਾਲ ਸਿੰਘ ਸਿਮਰਨਜੀਤ ਸਿੰਘ ਮਾਨ ਵਾਂਗ ਜੇਲ੍ਹ ਵਿੱਚ ਬੈਠੇ ਚੋਣ ਜਿੱਤ ਸਕਣਗੇ ਕਿ ਨਹੀਂ।