Punjab

ਫ੍ਰੀ ਹੋਣਗੇ ਪੰਜਾਬ ਦੇ 13 ਟੋਲ ਪਲਾਜ਼ੇ, ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤਾ ਗਿਆ ਧਰਨੇ ਦਾ ਐਲਾਨ…

13 toll plazas of Punjab will be free, National Justice Front has announced a strike...

ਮੋਹਾਲੀ-ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਹੁਣ ਕੌਮੀ ਇਨਸਾਫ਼ ਮੋਰਚੇ ਨੇ ਨਵੀਂ ਰਣਨੀਤੀ ਤਿਆਰ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਨਾ ਕੇਂਦਰ ਤੇ ਨਾ ਹੀ ਸੂਬਾ ਸਰਕਾਰ ਧਿਆਨ ਦੇ ਰਹੀ ਹੈ। ਜਿਸ ਕਾਰਨ ਹੁਣ ਉਨ੍ਹਾਂ ਵੱਲੋਂ ਭਲਕੇ ਯਾਨੀ 20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ।

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਸਮੂਹ ਸਿੱਖ ਨੌਜਵਾਨਾਂ, ਸਿੱਖ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਹੈ 20 ਜਨਵਰੀ ਨੂੰ ਟੋਲ ਪਲਾਜ਼ੇ ਟੋਲ ਮੁਕਤ ਕਰਨ ਲਈ ਆਪੋ ਆਪਣੇ ਇਲਾਕਿਆਂ ਵਿੱਚ ਡਟ ਕੇ ਪਹਿਰਾ ਦੇਣ।

ਇਸ ਸਬੰਧੀ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਵੀ ਕਰਵਾਇਆ ਜਾਵੇਗਾ ਉਨ੍ਹਾਂ ਵਿਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੁਹਾਲੀ ਦਾ ਅਜੀਜਪੁਰ ਟੋਲਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਫ਼ਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।

ਦੱਸ ਦੇਈਏ ਕਿ ਪਿਛਲੇ ਇੱਕ ਸਾਲ ਤੋਂ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਕੌਮੀ ਇਨਸਾਫ਼ ਮੋਰਚਾ ਚੱਲਿਆ ਹੋਇਆ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਹੋ ਗਿਆ ਸੀ। ਪ੍ਰਦਰਸ਼ਨਕਾਰੀਆਂ ਦਾ ਰੋਸ ਹਾਲੇ ਵੀ ਲਗਾਤਾਰ ਜਾਰੀ ਹੈ।