ਬਿਉਰੋ ਰਿਪੋਰਟ – ਹਰਿਆਣਾ ਸਰਕਾਰ (Haryana Government) ਨੇ ਪਰਾਲੀ ਸਾੜਨ (Stubble Burning) ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਕੈਥਲ ਜ਼ਿਲ੍ਹੇ (Kaithal) ਵਿਚ ਪਿਛਲੇ ਕੁਝ ਦਿਨਾਂ ਵਿਚ ਪਰਾਲੀ ਸਾੜਨ ਵਾਲੇ 14 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਕੈਥਲ ਜ਼ਿਲ੍ਹੇ ਪ੍ਰਸ਼ਾਸਨ ਨੇ ਦੱਸਿਆ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਇਹ ਕਾਰਵਾਈ ਕੀਤੀ ਗਈ ਹੈ।
ਦੱਸ ਦਏਈ ਕਿ ਹਰਿਆਣਾ ਦੇ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ ਵੱਲੋਂ ਪਰਾਲੀ ਸਾੜਨ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਹਿਦਾਇਤਾਂ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਵੀ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾ ਖਿਲਾਫ ਸਖਤੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਰਿਕਾਰਡ ਵਿਚ ਰੈਡ ਐਂਟਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ – ਝੋਨੇ ਦੀ ਖਰੀਦ ਨੂੰ ਲੈ ਕੇ ਚਾਰ ਵੱਡੇ ਫੈਸਲੇ, 4 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ