India

ਨਾਗਪੁਰ ਹਿੰਸਾ ਨਾਲ ਸਬੰਧਤ ਮਾਮਲਿਆਂ ਵਿੱਚ 14 ਹੋਰ ਗ੍ਰਿਫ਼ਤਾਰ

ਨਾਗਪੁਰ ਹਿੰਸਾ ਨਾਲ ਸਬੰਧਤ ਮਾਮਲਿਆਂ ਵਿੱਚ ਪੁਲਿਸ ਨੇ ਘੱਟੋ-ਘੱਟ 14 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਗਿਣਤੀ 105 ਤੱਕ ਪਹੁੰਚ ਗਈ ਹੈ।

ਪੁਲਿਸ ਅਨੁਸਾਰ, ਸ਼ੁੱਕਰਵਾਰ ਨੂੰ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ 10 ਕਿਸ਼ੋਰ ਵੀ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੇ ਸਬੰਧ ਵਿੱਚ ਤਿੰਨ ਹੋਰ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਸੋਮਵਾਰ, 17 ਮਾਰਚ ਦੀ ਰਾਤ ਨੂੰ ਨਾਗਪੁਰ ਦੇ ਮਾਹਲ ਇਲਾਕੇ ਵਿੱਚ ਦੋ ਸਮੂਹਾਂ ਵਿਚਕਾਰ ਝੜਪ ਅਤੇ ਪੱਥਰਬਾਜ਼ੀ ਦੀ ਘਟਨਾ ਵਾਪਰੀ। ਇਸ ਘਟਨਾ ਵਿੱਚ ਪੁਲਿਸ ਵਾਲਿਆਂ ਸਮੇਤ ਕੁਝ ਲੋਕ ਜ਼ਖਮੀ ਹੋ ਗਏ। ਨਾਗਪੁਰ ਵਿੱਚ ਹਿੰਸਾ ਤੋਂ ਬਾਅਦ, ਸਹਾਇਕ ਪੁਲਿਸ ਇੰਸਪੈਕਟਰ ਜਤਿੰਦਰ ਗਾਡਗੇ ਨੇ ਗਣੇਸ਼ ਪੇਠ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਈ।