‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੌਸਮ ਨੇ ਅਜਿਹਾ ਕਰਵਟ ਲੈ ਲਿਆ ਹੈ ਕਿ ਕੁਝ ਲੋਕਾਂ ਦੀ ਜਾਨ ਉੱਤੇ ਭਾਰੀ ਬਣ ਆਈ ਹੈ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਮੀਂਹ ਨੇ ਰਾਹਤ ਦੇ ਨਾਲ-ਨਾਲ ਤ ਬਾਹੀ ਵੀ ਮਚਾਈ ਹੈ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲਿਆਂ ‘ਚ ਬੁੱਧਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ ਘੱਟੋ-ਘੱਟ 14 ਲੋਕਾਂ ਦੀ ਮੌ ਤ ਹੋ ਗਈ ਹੈ ਅਤੇ 16 ਹੋਰ ਜ਼ਖ ਮੀ ਹੋ ਗਏ ਹਨ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿ ਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਉੱਤਰ ਪ੍ਰਦੇਸ਼ ਦੇ ਰਾਹਤ ਕਮਿਸ਼ਨਰ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਸੂਬੇ ਵਿੱਚ ਬਿਜਲੀ ਡਿੱਗਣ ਦੀਆਂ ਘਟਨਾਵਾਂ ਨਾਲ ਕੁੱਲ 14 ਲੋਕਾਂ ਦੀ ਮੌ ਤ ਹੋ ਗਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਚਾਰ ਲੋਕਾਂ ਦੀ ਮੌ ਤ ਬਾਂਦਾ ਵਿੱਚ ਹੋਈ ਹੈ। ਇਸ ਤੋਂ ਇਲਾਵਾ ਫਤਿਹਪੁਰ ਵਿੱਚ ਦੋ ਅਤੇ ਬਲਰਾਮਪੁਰ, ਚੰਦੌਲੀ, ਬੁਲੰਦਸ਼ਹਿਰ, ਰਾਏਬਰੇਲੀ, ਅਮੇਠੀ, ਕੌਸ਼ਾਂਬੀ, ਸੁਲਤਾਨਪੁਰ ਅਤੇ ਚਿਤਰਕੂਟ ਜ਼ਿਲ੍ਹਿਆਂ ਵਿੱਚ ਇੱਕ-ਇੱਕ ਵਿਅਕਤੀ ਦੀ ਮੌ ਤ ਹੋਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲਿਆਂ ‘ਚ ਬਿਜਲੀ ਡਿੱਗਣ ਦੀਆਂ ਘਟ ਨਾਵਾਂ ‘ਚ ਕੁੱਲ 16 ਲੋਕ ਜ਼ਖ ਮੀ ਵੀ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੁਦਰਤੀ ਆ ਫ਼ਤ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਮੁੱਖ ਮੰਤਰੀ ਆਦਿਤਿਆਨਾਥ ਨੇ ਬਿਜਲੀ ਡਿੱਗਣ ਦੀਆਂ ਘਟਨਾਵਾਂ ‘ਚ ਜ਼ਖ ਮੀ ਹੋਏ ਲੋਕਾਂ ਦੇ ਸਹੀ ਇਲਾਜ ਦੇ ਨਿਰਦੇਸ਼ ਵੀ ਦਿੱਤੇ ਹਨ। ਇਕ ਮਹੀਨੇ ਦੀ ਸੁਸਤ ਮੌਨਸੂਨ ਦੀ ਬਾਰਸ਼ ਤੋਂ ਬਾਅਦ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪਿਆ ਹੈ।