ਦੱਖਣੀ ਕੋਰੀਆ ਵਿੱਚ ਇੱਕ ਹੈਲੋਵੀਨ ਤਿਉਹਾਰ ਵਿੱਚ ਭਾਰੀ ਭੀੜ ਨੇ ਦਹਿਸ਼ਤ ਫੈਲਾ ਦਿੱਤੀ। ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿੱਚ ਸ਼ਨੀਵਾਰ (29 ਅਕਤੂਬਰ) ਨੂੰ ਇੱਕ ਹੈਲੋਵੀਨ ਪਾਰਟੀ ਦੌਰਾਨ ਅਚਾਨਕ ਭਾਜੜ ਮੱਚ ਗਈ। ਇਸ ਹਾਦਸੇ ‘ਚ 149 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਜ਼ਿਆਦਾ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਭਗਦੜ ਦੌਰਾਨ ਘੱਟੋ-ਘੱਟ 50 ਲੋਕਾਂ ਨੂੰ ਦਿਲ ਦਾ ਦੌਰਾ ਵੀ ਪਿਆ। ਦੇਸ਼ ਦੀ ਯੋਨਹਾਪ ਨਿਊਜ਼ ਏਜੰਸੀ ਮੁਤਾਬਕ ਸਿਓਲ ‘ਚ ਹੈਲੋਵੀਨ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੀ ਸੜਕ ’ਤੇ ਲੋਕਾਂ ਦੀ ਆਵਾਜਾਈ ਕਾਰਨ ਭਗਦੜ ਮੱਚ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਤੰਗ ਗਲੀ ਵਿੱਚ ਦਾਖਲ ਹੋਈ ਭੀੜ ਵੱਲੋਂ ਲੋਕਾਂ ਨੂੰ ਅੱਗੇ ਵਲ ਧੱਕੇ ਜਾਣ ਕਾਰਨ ਸਾਹ ਘੁਟਣ ਕਾਰਨ ਇਹ ਮੌਤਾਂ ਹੋਈਆਂ ਹਨ।
ਪੁਲਿਸ ਦਾ ਕਹਿਣਾ ਹੈ ਕਿ ਐਮਰਜੈਂਸੀ ਅਧਿਕਾਰੀਆਂ ਨੂੰ ਸਿਓਲ ਦੇ ਇਟਾਵਾਨ ਖੇਤਰ ਦੇ ਲੋਕਾਂ ਤੋਂ ਘੱਟੋ-ਘੱਟ 81 ਕਾਲਾਂ ਆਈਆਂ ਸਨ ਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਨੈਸ਼ਨਲ ਫਾਇਰ ਏਜੰਸੀ ਦੇ ਇੱਕ ਅਧਿਕਾਰੀ ਚੋਈ ਚੇਓਨ-ਸਿਕ ਨੇ ਕਿਹਾ ਕਿ ਲਗਭਗ 150 ਲੋਕ ਜ਼ਖਮੀ ਹੋਏ ਹਨ, ਦਰਜਨਾਂ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਹਾਦਸੇ ‘ਚ ਹੁਣ ਤੱਕ 149 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ‘ਚੋਂ 19 ਦੀ ਹਾਲਤ ਗੰਭੀਰ ਹੈ। ਉਨ੍ਹਾਂ ਦਾ ਐਮਰਜੈਂਸੀ ਵਿਚ ਇਲਾਜ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
#SouthKorea | Morning visuals from the spot of the deadly stampede in Seoul that broke out during Halloween festivities yesterday leaving 149 dead and injuring scores of people till now
(Source: Reuters) pic.twitter.com/9REYUhFJKl
— ANI (@ANI) October 30, 2022
ਸਾਰੇ ਐਮਰਜੈਂਸੀ ਕਰਮਚਾਰੀਆਂ ਨੂੰ ਕੀਤਾ ਗਿਆ ਤਾਇਨਾਤ
ਉਨ੍ਹਾ ਕਿਹਾ ਕਿ ਭੀੜ ਸ਼ਹਿਰ ਦੇ ਇੱਕ ਪ੍ਰਸਿੱਧ ਪਾਰਟੀ ਸਥਾਨ ਹੈਮਿਲਟਨ ਹੋਟਲ ਦੇ ਨੇੜੇ ਇਕੱਠੀ ਹੋਈ ਸੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ 400 ਤੋਂ ਵੱਧ ਐਮਰਜੈਂਸੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਿਓਲ ਵਿੱਚ ਉਪਲਬਧ ਲਗਭਗ ਸਾਰਾ ਸਟਾਫ ਵੀ ਸ਼ਾਮਲ ਹੈ। ਸਿਓਲ ਦੇ ਮੇਅਰ ਓ ਸੇ-ਹੂਨ ਯੂਰਪ ਦਾ ਦੌਰਾ ਕਰ ਰਹੇ ਹਨ, ਪਰ ਇਸ ਖ਼ਬਰ ਤੋਂ ਬਾਅਦ ਉਨ੍ਹਾਂ ਨੇ ਘਰ ਪਰਤਣ ਦਾ ਫੈਸਲਾ ਕੀਤਾ ਹੈ।
ਰਾਸ਼ਟਰਪਤੀ ਨੇ ਨਿਰਦੇਸ਼ ਦਿੱਤੇ
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੇਓਲ ਨੇ ਇੱਕ ਬਿਆਨ ਵਿਚ ਕਿਹਾ ਕਿ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਜਲਦੀ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਹੈਲੋਵੀਨ ਪਾਰਟੀ ਸਥਾਨਾਂ ਦੀ ਸੁਰੱਖਿਆ ਦੀ ਸਮੀਖਿਆ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਸਿਹਤ ਮੰਤਰਾਲੇ ਨੂੰ ਆਪਦਾ ਮੈਡੀਕਲ ਸਹਾਇਤਾ ਟੀਮਾਂ ਨੂੰ ਤੇਜ਼ੀ ਨਾਲ ਤਾਇਨਾਤ ਕਰਨ ਅਤੇ ਜ਼ਖਮੀਆਂ ਦੇ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਬੈੱਡ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।
ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਪਹਿਲੀ ਵਾਰ ਇੱਥੇ ਆਊਟਡੋਰ ਨੋ-ਮਾਸਕ ਹੈਲੋਵੀਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ। ਅਜਿਹੇ ‘ਚ ਰਾਜਧਾਨੀ ਸਿਓਲ ਦੀਆਂ ਸੜਕਾਂ ਹੈਲੋਵੀਨ ਮਨਾ ਰਹੇ ਲੋਕਾਂ ਨਾਲ ਭਰ ਗਈਆਂ। ਦੱਸਿਆ ਜਾਂਦਾ ਹੈ ਕਿ ਇਸ ਹੇਲੋਵੀਨ ਸਮਾਗਮ ਵਿੱਚ ਕਥਿਤ ਤੌਰ ‘ਤੇ 100,000 ਲੋਕ ਇਕੱਠੇ ਹੋਏ ਸਨ। ਇਸ ਹਾਦਸੇ ਨਾਲ ਜੁੜੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਭਾਰੀ ਭੀੜ ‘ਚ ਘਿਰੇ ਕਈ ਲੋਕ ਸੜਕ ‘ਤੇ ਐਮਰਜੈਂਸੀ ਸੇਵਾਵਾਂ ਰਾਹੀਂ ਇਲਾਜ ਕਰਦੇ ਨਜ਼ਰ ਆ ਰਹੇ ਹਨ।