ਬਿਉਰੋ ਰਿਪੋਰਟ – ਹਾਥਰਸ ਵਿੱਚ ਆਗਰਾ-ਅਲੀਗੜ੍ਹ ਨੈਸ਼ਨਲ ਹਾਈਵੇਅ (NATIONAL HIGHWAY ACCIDENT) ’ਤੇ ਬੱਸ (BUS) ਅਤੇ ਟੈਂਪੂ ਵਿਚਾਲੇ ਭਿਆਨਕ ਸੜਕੀ ਹਾਦਸੇ (ROAD ACCIDENT) ਵਿੱਚ 15 ਲੋਕਾਂ ਦੀ ਮੌਤ ਹੋ ਗਈ ਜਦਕਿ 12 ਤੋਂ ਵੱਧ ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹਨ। ਮਰਨ ਵਾਲਿਆਂ ਵਿੱਚ 4 ਬੱਚੇ, 4 ਔਰਤਾਂ ਅਤੇ 7 ਪੁਰਸ਼ ਸ਼ਾਮਲ ਹਨ।
ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਮੈਕਸ ਲੋਡਰ ਵਿੱਚ ਸਵਾਰ ਲੋਕ ਤੇਰ੍ਹਵੀਂ ਤੋਂ ਪਰਤ ਰਹੇ ਹਨ। ਉਸ ਵੇਲੇ ਰੋਡਵੇਜ਼ ਬੱਸ ਨੇ ਟੱਕਰ ਮਾਰੀ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਓਵਰ ਟੇਕ ਕਰਨ ਦੀ ਵਜ੍ਹਾ ਕਰਕੇ ਹੋਇਆ ਹੈ। ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।
ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਹਾਈਵੇਅ ਤੇ ਪਿੰਡ ਮੀਤਮਈ ਦੇ ਕੋਲ ਵਾਪਰਿਆ। ਇਤਲਾਹ ਮਿਲਣ ਦੇ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਮੌਕੇ ’ਤੇ ਪਹੁੰਚ ਗਿਆ। ਜ਼ਖ਼ਮੀਆਂ ਨੂੰ ਇਲਾਜ ਦੇ ਲਈ ਜ਼ਿਲ੍ਹਾ ਹਸਪਤਾਲ ਵਿੱਚ ਭੇਜਿਆ ਗਿਆ ਹੈ। ਉੱਧਰ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਲਿਜਾਇਆ ਗਿਆ ਹੈ। ਦੁਰਘਟਨਾ ਵਾਲੀ ਥਾਂ ’ਤੇ ਮਾਹੌਲ ਤਣਾਅਪੂਰਨ ਹੈ। ਸੁਰੱਖਿਆ ਮੁਲਾਜ਼ਮਾਂ ਨੂੰ ਤਾਇਨਾਕ ਕੀਤਾ ਗਿਆ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।