The Khalas Tv Blog Punjab ਪੰਜਾਬ ‘ਚ 15 ਹਾਈਵੇਅ ਪ੍ਰਾਜੈਕਟ ਰੁਕੇ: ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ
Punjab

ਪੰਜਾਬ ‘ਚ 15 ਹਾਈਵੇਅ ਪ੍ਰਾਜੈਕਟ ਰੁਕੇ: ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਮੁਹਾਲੀ : ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਸੂਬੇ ਦੇ 15 ਵੱਡੇ ਹਾਈਵੇ ਪ੍ਰਾਜੈਕਟ ( highway projects )  ਜਿਨ੍ਹਾਂ ਦੀ ਕੁੱਲ ਲੰਬਾਈ 604 ਕਿਲੋਮੀਟਰ ਹੈ, ਨੂੰ ਰੋਕ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਅਜੇ 103 ਕਿਲੋਮੀਟਰ ਜ਼ਮੀਨ ਐਕੁਆਇਰ ਕਰਨੀ ਹੈ।

ਇਨ੍ਹਾਂ ਪ੍ਰਾਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਵੀ ਸ਼ਾਮਲ ਹੈ, ਜੋ ਭਾਰਤਮਾਲਾ ਪ੍ਰਾਜੈਕਟ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ। NHAI ਰਾਜ ਵਿੱਚ ਕੁੱਲ 37 ਹਾਈਵੇਅ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ, ਜਿਨ੍ਹਾਂ ਦੀ ਲੰਬਾਈ 1,344 ਕਿਲੋਮੀਟਰ ਹੈ ਅਤੇ ਕੁੱਲ ਅਨੁਮਾਨਿਤ ਲਾਗਤ 50,000 ਕਰੋੜ ਰੁਪਏ ਹੈ।

ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਜ਼ਮੀਨ ਐਕਵਾਇਰ ਕਰਨਾ ਬੇਹੱਦ ਜ਼ਰੂਰੀ ਹੈ ਪਰ ਕਿਸਾਨਾਂ ਦੇ ਧਰਨੇ ਅਤੇ ਹੋਰ ਪ੍ਰਸ਼ਾਸਨਿਕ ਅੜਿੱਕਿਆਂ ਕਾਰਨ ਕੰਮ ਠੱਪ ਪਿਆ ਹੈ।

ਭੂਮੀ ਗ੍ਰਹਿਣ ਵਿੱਚ ਮੁੱਖ ਰੁਕਾਵਟਾਂ

NHAI ਨੇ ਰਾਜ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪਹਿਲਾਂ ਕਿਹਾ ਸੀ ਕਿ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਜ਼ਮੀਨ ਐਕਵਾਇਰ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕਰਨਾ ਚਾਹੀਦਾ ਹੈ। ਕਿਸਾਨਾਂ ਦਾ ਵਿਰੋਧ ਮੁੱਖ ਤੌਰ ’ਤੇ ਮੁਆਵਜ਼ੇ ਅਤੇ ਮੁੜ ਵਸੇਬੇ ਦੀਆਂ ਸਕੀਮਾਂ ਨਾਲ ਸਬੰਧਤ ਹੈ।

ਕੇਂਦਰ ਸਰਕਾਰ ਦੀ ਚੇਤਾਵਨੀ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਇਸ ਸਬੰਧੀ ਪਹਿਲਾਂ ਹੀ ਸਖ਼ਤ ਰਵੱਈਆ ਅਪਣਾ ਚੁੱਕੇ ਹਨ। ਪਹਿਲਾਂ ਹੋਏ ਵਿਵਾਦ ਸਮੇਂ ਉਨ੍ਹਾਂ ਕਿਹਾ ਸੀ ਕਿ ਜੇਕਰ ਜ਼ਮੀਨ ਐਕਵਾਇਰ ਦਾ ਕੰਮ ਜਲਦੀ ਪੂਰਾ ਨਾ ਹੋਇਆ ਤਾਂ ਇਹ ਪ੍ਰਾਜੈਕਟ ਰੱਦ ਹੋ ਸਕਦੇ ਹਨ। ਇਸ ਨਾਲ ਨਾ ਸਿਰਫ਼ ਵਿਕਾਸ ਕਾਰਜਾਂ ਵਿੱਚ ਦੇਰੀ ਹੋਵੇਗੀ, ਸਗੋਂ ਸੂਬੇ ਨੂੰ ਆਰਥਿਕ ਨੁਕਸਾਨ ਵੀ ਉਠਾਉਣਾ ਪੈ ਸਕਦਾ ਹੈ।

ਮੁੱਖ ਮੰਤਰੀ ਨੇ ਦਿੱਤਾ ਭਰੋਸਾ- ਕੋਸ਼ਿਸ਼ਾਂ ਜਾਰੀ ਹਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮੱਸਿਆ ਦੇ ਹੱਲ ਲਈ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਪੂਰੀ ਕੋਸ਼ਿਸ਼ ਕਰੇਗੀ। ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਮੁਆਵਜ਼ਾ ਅਤੇ ਮੁੜ ਵਸੇਬਾ ਸਕੀਮਾਂ ‘ਤੇ ਚਰਚਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਵੋ – ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ, ਸੀਤ ਲਹਿਰ ਨੇ ਠਾਰੇ ਪੰਜਾਬੀ

Exit mobile version