ਪੰਜਾਬ ਦੇ ਕਪੂਰਥਲਾ ਵਿੱਚ ਰੇਲ ਕੋਚ ਫ਼ੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਝੁੱਗੀਆਂ ਵਿੱਚ ਬੀਤੀ ਰਾਤ 8 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਦੀ ਟੀਮ ਵੱਲੋਂ ਕਪੂਰਥਲਾ ਫਾਇਰ ਬ੍ਰਿਗੇਡ, RCF ਫਾਇਰ ਬ੍ਰਿਗੇਡ ਅਤੇ ਸੁਲਤਾਨਪੁਰ ਲੋਧੀ ਦੀਆਂ ਗੱਡੀਆਂ ਨਾਲ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਬਚਾਅ ਕਾਰਜ ਜਾਰੀ ਹੈ।
ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਫਾਇਰ ਬ੍ਰਿਗੇਡ ਦੀ ਟੀਮ ਅਤੇ ਹੁਸੈਨਪੁਰ ਥਾਣੇ ਦੀ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ‘ਚ ਮਦਦ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ RCF ਦੇ ਬਾਹਰ ਕਰੀਬ 150 ਝੁੱਗੀਆਂ ਹਨ। ਅੱਗ ਲੱਗਣ ਤੋਂ ਬਾਅਦ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦਫ਼ਤਰ ਨੂੰ ਅੱਗ ਲੱਗਣ ਦੀ ਸੂਚਨਾ ਰਾਤ 8:10 ਵਜੇ ਮਿਲੀ ਅਤੇ ਟੀਮ 8:11 ਵਜੇ ਰਵਾਨਾ ਹੋਈ। ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਸੈਨਪੁਰ ਚੌਕੀ ਦੇ ਇੰਚਾਰਜ ਪੂਰਨਚੰਦ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਿਸ ਮੁਲਾਜ਼ਮ ਵੀ ਅੱਗ ’ਤੇ ਕਾਬੂ ਪਾਉਣ ਵਿੱਚ ਜੁਟੇ ਹੋਏ ਹਨ। ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।