India International

ਨੇਪਾਲ ‘ਚ ਆਕਸੀਜਨ ਦੀ ਘਾਟ ਕਾਰਨ 16 ਮਰੀਜ਼ਾਂ ਦੀ ਗਈ ਜਾਨ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨੇਪਾਲ ਵਿੱਚ ਆਕਸੀਜਨ ਦੀ ਕਮੀ ਕਾਰਨ 16 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨੇਪਾਲ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਨੇਪਾਲ ਦੇ ਲੁੰਬਿਨੀ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਵਧ ਰਹੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਦੀ ਮਾਰ ਨੇ ਨੇਪਾਲ ਨੂੰ ਵੀ ਹੱਦੋਂ ਵੱਧ ਨੁਕਸਾਨ ਪਹੁੰਚਾਇਆ ਹੈ। ਦਵਾਈਆਂ ਦੀ ਘਾਟ ਹੋ ਗਈ ਹੈ ਤੇ ਆਕਸੀਜਨ ਦੀ ਕਿੱਲਤ ਨਾਲ ਮਰੀਜ ਜੂਝ ਰਹੇ ਹਨ। ਲੰਘੇ 24 ਘੰਟਿਆਂ ਦੌਰਾਨ ਨੇਪਾਲ ਵਿਚ 9 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।