India

ਅਮਰਨਾਥ ਗੁਫਾ ਨੇੜੇ ਬੱਦਲ ਫਟਣ ਨਾਲ 16 ਦੀ ਮੌ ਤ , ਕਈ ਲਾਪਤਾ

ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ‘ਚ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ ਵੱਡਾ ਹਾ ਦਸਾ ਵਾਪਰਿਆ ਹੈ। ਇਸ ਘ ਟਨਾ ‘ਚ 16 ਲੋਕਾਂ ਦੀ ਮੌ ਤ ਹੋ ਗਈ ਹੈ ਅਤੇ 3 ਨੂੰ ਉਥੋਂ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ। ਇਸ ਤੋਂ ਇਲਾਵਾ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਹਾਦਸੇ ਤੋਂ ਬਾਅਦ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਬੱਦਲ ਫਟ ਣ ਦੀ ਇਹ ਘਟਨਾ ਅੱਜ ਸ਼ਾਮ 5.30 ਵਜੇ ਵਾਪਰੀ। ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਜ਼ਖ ਮੀਆਂ ਨੂੰ ਇਲਾਜ ਲਈ ਏਅਰਲਿਫਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਿਤੀ ਕਾਬੂ ਹੇਠ ਹੈ।

ਅਮਰਨਾਥ ਗੁਫਾ

ਦੱਸਿਆ ਜਾ ਰਿਹਾ ਹੈ ਕਿ ਅਮਰਨਾਥ ਗੁਫਾ ਨੇੜੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਪਾਣੀ ਆ ਗਿਆ। ਫਿਲਹਾਲ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗਾ ਹੋਇਆ ਹੈ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਮੁੱਖ ਤੌਰ ‘ਤੇ ਰਾਹਤ ਅਤੇ ਬਚਾਅ ਕਾਰਜ ਏਜੰਸੀਆਂ ਇਸ ਨੂੰ ਦਰਮਿਆਨੇ ਪੱਧਰ ਦਾ ਹਾਦ ਸਾ ਮੰਨ ਰਹੀਆਂ ਹਨ। ITBP ਦੀਆਂ ਦੋ ਕੰਪਨੀਆਂ ਤੋਂ ਇਲਾਵਾ NDRF ਦੀਆਂ ਦੋ ਟੀਮਾਂ ਵੀ ਰਾਹਤ ਅਤੇ ਬਚਾਅ ਕਾਰਜਾਂ ‘ਚ ਤਾਇਨਾਤ ਹਨ। ਟੈਂਟ ਦੇ ਨੇੜੇ ਬਚਾਅ ਕਰਨ ਵਾਲਿਆਂ ਦੀਆਂ ਟੀਮਾਂ ਸਨ, ਇਸ ਲਈ ਹੋਰ ਯਾਤਰੀਆਂ ਨੂੰ ਬਚਾਇਆ ਜਾ ਸਕੇ। ਰਾਹਤ ਕਾਰਜ ਅਜੇ ਵੀ ਜਾਰੀ ਹੈ।

ਦੱਸ ਦੇਈਏ ਕਿ ਅਮਰਨਾਥ ਯਾਤਰਾ ਲਈ ਇਸ ਸਾਲ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਿਹਤ ਸੰਬੰਧੀ ਸਮੱਸਿਆਵਾਂ ਦੇ ਮੱਦੇਨਜ਼ਰ ਸ਼ਰਧਾਲੂਆਂ ਲਈ ਡੀਆਰਡੀਓ ਦੇ ਸਹਿਯੋਗ ਨਾਲ ਇੱਕ ਹਾਈ-ਟੈਕ ਸਿਹਤ ਕੈਂਪ ਵੀ ਤਿਆਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾ ਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਹਾਦਸੇ ‘ਤੇ ਦੁੱਖ ਜ਼ਾਹਰ ਕਰਦੇ ਹੋਏ ਪੀਐਮ ਨਰਿੰਦਰ ਮੋਦੀ ਨੇ ਕਿਹਾ, “ਅਮਰਨਾਥ ਗੁਫਾ ਦੇ ਕੋਲ ਬੱਦਲ ਫਟਣ ਨਾਲ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਹਮਦਰਦੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਬਚਾਅ ਅਤੇ ਰਾਹਤ ਕਾਰਜ ਜਾਰੀ ਹਨ । ਪ੍ਰਭਾਵਿਤਾਂ ਨੂੰ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੋਰੋਨਾ ਕਾਰਨ ਅਮਰਨਾਥ ਯਾਤਰਾ ਪਿਛਲੇ ਦੋ ਸਾਲਾਂ ਤੋਂ ਮੁਅੱਤਲ ਸੀ। ਇਹ ਯਾਤਰਾ ਇਸ ਸਾਲ 30 ਜੂਨ ਤੋਂ ਸ਼ੁਰੂ ਹੋਈ ਹੈ। 43 ਦਿਨਾਂ ਦੀ ਯਾਤਰਾ 11 ਅਗਸਤ ਨੂੰ ਸਮਾਪਤ ਹੋਵੇਗੀ। ਇਸ ਸਾਲ ਦੀ ਯਾਤਰਾ ਵਿੱਚ ਲਗਭਗ ਤਿੰਨ ਲੱਖ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਯਾਤਰਾ ‘ਚ ਹੁਣ ਤੱਕ 65,000 ਤੋਂ ਵੱਧ ਸ਼ਰਧਾਲੂ ਅਮਰਨਾਥ ਗੁਫਾ ‘ਚ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਇਸ ਦੇ ਨਾਲ ਹੀ ਮੌਸਮ ਖ਼ਰਾਬ ਹੋਣ ਕਾਰਨ ਯਾਤਰਾ ਨੂੰ 2 ਤੋਂ 3 ਦਿਨ ਵਿਚਾਲੇ ਹੀ ਰੋਕਣਾ ਪੈਂਦਾ ਹੈ।