The Khalas Tv Blog India ਪੁਲ ਤੋਂ ਹੇਠਾਂ ਡਿੱਗੀ ਬੱਸ, 17 ਲੋਕਾਂ ਦੀ ਗਈ ਜਾਨ
India

ਪੁਲ ਤੋਂ ਹੇਠਾਂ ਡਿੱਗੀ ਬੱਸ, 17 ਲੋਕਾਂ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਇੱਕ ਬੱਸ ਦੇ ਲੋਡਰ ਨਾਲ ਟਕਰਾਉਣ ਤੋਂ ਬਾਅਦ ਪੁੱਲ ਤੋਂ ਹੇਠਾਂ ਡਿੱਗਣ ਕਰਕੇ 17 ਲੋਕਾਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਤੋਂ ਬਾਅਦ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਜਾਣਕਾਰੀ ਮੁਤਾਬਿਕ ਇਸ ਹਾਦਸੇ ਵਿੱਚ ਕਈ ਲੋਕ ਗੰਭੀਰ ਜ਼ਖਮੀ ਹਨ।

ਪੁਲਿਸ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਯਾਤਰੀਆਂ ਨੂੰ ਬੱਸ ‘ਚੋਂ ਕੱਢਿਆ ਗਿਆ ਹੈ। ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐੱਮ ਮੋਦੀ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਵਿਚੋਂ ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਹੈ।

ਇਸ ਭਿਆਨਕ ਹਾਦਸੇ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਜਾਰੀ ਕਰਕੇ ਦੁੱਖ ਜ਼ਾਹਰ ਕੀਤਾ ਹੈ।

Exit mobile version