Punjab

ਪਰਾਲੀ ਸਾੜਨਾ ਲਗਾਤਾਰ ਜਾਰੀ! ਅੱਜ ਫਿਰ ਇੰਨੇ ਮਾਮਲੇ ਆਏ ਸਾਹਮਣੇ

ਬਿਉਰੋ ਰਿਪੋਰਟ – ਪੰਜਾਬ ਵਿਚ ਝੋਨੇ ਦੀ ਕਟਾਈ ਹੋ ਰਹੀ ਹੈ ਅਤੇ ਪਰਾਲੀ ਸਾੜਨ (Stubble Burning) ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਕਿਸਾਨਾਂ ਨੂੰ ਸਮਝਾਉਣ ਵਿਚ ਅਸਫਲ ਜਾਪ ਰਹੀ ਹੈ, ਕਿਉਂ ਕਿ ਹੁਣ ਪਰਾਲੀ ਸਾੜਨ ਦੇ 177 ਨਵੇਂ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਵਿਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਵਿਚ 62 ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਤੋਂ ਬਾਅਦ ਤਰਨ-ਤਾਰਨ ਵਿਚ 32 ਅਤੇ ਸੰਗਰੂਰ ਵਿਚ 19 ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕਪੂਰਥਲਾ ਅਤੇ ਮੋਹਾਲੀ ਵਿਚ 10-10 ਮਾਮਲੇ ਦਰਜ ਕੀਤੇ ਗਏ ਹਨ। ਲੁਧਿਆਣਾ ਵਿਚ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਲੁਧਿਆਣਾ ਵਿਚ ਵੀ 8 ਮਾਮਲੇ ਆਏ ਹਨ।

ਹੁਣ ਤੱਕ ਸਾਹਮਣੇ ਆਏ ਕੁੱਲ 698 ਪਰਾਲੀ ਸਾੜਨ ਦੇ ਮਾਮਲਿਆਂ ਵਿੱਚੋਂ ਅੰਮ੍ਰਿਤਸਰ 269 ਘਟਨਾਵਾਂ ਦੇ ਨਾਲ ਸੂਚੀ ਵਿੱਚ ਸਭ ਤੋਂ ਉੱਪਰ ਹੈ ਅਤੇ ਇਸ ਤੋਂ ਬਾਅਦ ਤਰਨ ਤਾਰਨ ਦੇ 132 ਕੇਸ ਦਰਜ ਕੀਤੇ ਗਏ ਹਨ। ਦੱਸ ਦੇਈਏ ਕਿ ਪਰਾਲੀ ਸਾੜਨ ਦੇ ਮੁੱਦੇ ‘ਤੇ ਲਗਾਤਾਰ ਸਿਆਸਤ ਹੋ ਰਹੀ ਹੈ। ਇਸ ਦੇ ਪੱਕੇ ਹੱਲ ਲਈ ਸਰਕਾਰ ਸਹੀ ਕਦਮ ਨਹੀਂ ਚੁੱਕ ਰਹੀ ਹੈ।

ਇਹ ਵੀ ਪੜ੍ਹੋ-  ਚੰਡੀਗੜ੍ਹ ਵਿੱਚ ਮਾਨਤਾ ਪ੍ਰਾਪਤ ਸਕੂਲਾਂ ਖ਼ਿਲਾਫ਼ ਹੋਵੇਗੀ ਕਾਰਵਾਈ