Punjab

ਕੈਪਟਨ ਤੇ ਚੰਨੀ ਸਰਕਾਰ ਦੇ ਇਸ ਮੰਤਰੀ ਖਿਲਾਫ਼ 18 ਸ਼ਿਕਾਇਤਾਂ ਵਿਜੀਲੈਂਸ ਕੋਲ ਪਹੁੰਚੀਆਂ !

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਦਾ ਵਰਕਿੰਗ ਪ੍ਰਧਾਨ ਬਣਾਇਆ ਸੀ ਪਰ ਉਹ ਪਾਰਟੀ ਦੇ ਪ੍ਰੋਗਰਾਮ ਵਿੱਚ ਨਜ਼ਰ ਨਹੀਂ ਆਉਂਦੇ

ਦ ਖ਼ਾਲਸ ਬਿਊਰੋ : ਕੈਪਟਨ ਅਤੇ ਚੰਨੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿੰਦੇ ਹੋਏ ਭਾਰਤ ਭੂਸ਼ਣ ਆਸ਼ੂ ਨਾਲ ਕਈ ਵਿਵਾਦ ਜੁੜੇ, ਪਰ ਲਗਾਤਾਰ ਉਹ ਮਜਬੂਤ ਹੁੰਦੇ ਰਹੇ। ਇਸੇ ਲਈ 2022 ਦੀਆਂ ਚੋਣਾਂ ਹਾਰ ਦੇ ਬਾਵਜੂਦ ਕਾਂਗਰਸ ਨੇ ਉਨ੍ਹਾਂ ਨੂੰ ਵਰਕਿੰਗ ਪ੍ਰਧਾਨ ਬਣਾਇਆ ਪਰ ਉਹ ਕਾਫ਼ੀ ਦਿਨਾਂ ਤੋਂ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰ ਨਜ਼ਰ ਆ ਰਹੇ ਹਨ। ਉਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਉਨ੍ਹਾਂ ਦੇ ਖਿਲਾਫ਼ ਵੱਧ ਰਿਹਾ ਵਿਜੀਲੈਂਸ ਦਾ ਸ਼ਿਕੰਜਾ ਹੈ। ਗ੍ਰਿਫਤਾਰੀ ਤੋਂ ਬਚਣ ਦੇ ਲਈ ਉਨ੍ਹਾਂ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਹੈ ਪਰ ਫਿਲਹਾਲ ਉਨ੍ਹਾਂ ਨੂੰ ਕੋਈ ਰਾਹਤ ਮਿਲ ਦੀ ਹੋਈ ਨਜ਼ਰ ਨਹੀਂ ਆ ਰਹੀ ਹੈ । ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦੀ ਭ੍ਰਿਸ਼ ਟਾਚਾਰ ਵਿੱਚ ਗ੍ਰਿਫਤਾਰੀ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਆਪਣੇ ਹਲਕੇ ਵਿੱਚ ਵੀ ਜ਼ਿਆਦਾ ਸਰਗਰਮ ਨਜ਼ਰ ਨਹੀਂ ਆ ਰਹੇ ਹਨ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ

ਆਸ਼ੂ ਖਿਲਾਫ਼ 18 ਸ਼ਿਕਾਇਤਾਂ

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਇਸ ਵਕਤ ਤੱਕ 18 ਸ਼ਿਕਾਇਤਾਂ ਵਿਜੀਲੈਂਸ ਕੋਲ ਪਹੁੰਚ ਗਈਆਂ ਹਨ। ਫੂਡ ਐਂਡ ਸਿਵਲ ਸਪਲਾਈ ਮੰਤਰੀ ਰਹਿੰਦੇ ਹੋਏ ਆਸ਼ੂ ‘ਤੇ ਟੈਂਡਰਾਂ ਵਿੱਚ ਗੜਬੜੀ ਕਰਨ ਦੇ ਕਈ ਇਲ ਜ਼ਾਮ ਸਾਹਮਣੇ ਆਏ ਸਨ। ਆਸ਼ੂ ਖਿਲਾਫ਼ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਇਲ ਜ਼ਾਮ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਹੈ। ਛੋਟੇ ਠੇਕੇਦਾਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚੋ ਲੇਬਰ ਅਤੇ ਟਰਾਂਸਪੋਟੇਸ਼ਨ ਦੇ ਟੈਂਡਰ ਵਿੱਚ ਘੁਟਾਲਾ ਕੀਤੀ ਗਈ ਹੈ ਅਤੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ ਹੈ। ਹਾਲਾਂਕਿ ਭਾਰਤ ਭੂਸ਼ਣ ਆਸ਼ੂ ਇਸ ਨੂੰ ਬ ਦਲਾ ਖੌਰੀ ਦੀ ਕਾਰਵਾਈ ਦੱਸ ਰਹੇ ਹਨ ਅਤੇ ਉਨ੍ਹਾਂ ਕਹਿਣਾ ਹੈ ਕਿ ਡੀਸੀ ਦੀ ਅਗਵਾਈ ਵਾਲੀ ਕਮੇਟੀ ਨੇ ਠੇਕੇ ਅਲਾਟ ਕੀਤੇ ਹਨ।

ਹਾਈ ਕੋਰਟ ਪਹੁੰਚੇ ਆਸ਼ੂ

ਭਾਰਤ ਭੂਸ਼ਣ ਆਸ਼ੂ ਖਿਲਾਫ਼ ਜਿਸ ਤਰ੍ਹਾਂ ਵਿਜੀਲੈਂਸ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਉਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਗ੍ਰਿਫਤਾਰੀ ਦਾ ਡਰ ਸੱਤਾ ਰਿਹਾ ਸੀ ਇਸ ਲਈ ਆਸ਼ੂ ਪੰਜਾਬ ਹਰਿਆਣਾ ਹਾਈਕੋਰਟ ਪਹੁੰਚੇ । ਅਦਾਲਤ ਵਿੱਚ ਉਨ੍ਹਾਂ ਨੇ ਅਪੀਲ ਕੀਤੀ ਕਿ ਮੇਰੇ ਖਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ 1 ਹਫ਼ਤੇ ਦਾ ਨੋਟਿਸ ਦਿੱਤਾ ਜਾਵੇਗ, ਅਦਾਲਤ ਨੇ ਉਨ੍ਹਾਂ ਨੂੰ ਰਾਹਤ ਤਾਂ ਨਹੀਂ ਦਿੱਤੀ ਪਰ ਪੰਜਾਬ ਸਰਕਾਰ ਨੂੰ ਨੋਟਿਸ ਦੇ ਕੇ ਜਵਾਬ ਜ਼ਰੂਰ ਮੰਗਿਆ ਹੈ