Punjab

ਪੰਜਾਬ ਦੇ 18 ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ ‘ਚ: ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ…

18 districts of Punjab in the thick fog: Meteorological department has issued a red alert

ਚੰਡੀਗੜ੍ਹ : ਪੰਜਾਬ ‘ਚ ਠੰਡ ਦਾ ਕਹਿਰ ਵਧ ਗਿਆ ਹੈ। ਸੰਘਣੀ ਧੁੰਦ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਅਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।

ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਸੜਕਾਂ ‘ਤੇ ਜਾਂਦੇ ਸਮੇਂ ਫੋਗ ਲਾਈਟਾਂ ਦੀ ਵਰਤੋਂ ਕਰਨ ਅਤੇ ਆਪਣੇ ਘਰਾਂ ਤੋਂ ਸਿਰਫ਼ ਲੋੜ ਪੈਣ ‘ਤੇ ਹੀ ਬਾਹਰ ਨਿਕਲਣ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਫਤਿਹਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। 24 ਘੰਟਿਆਂ ‘ਚ ਤਾਪਮਾਨ 4 ਡਿਗਰੀ ਤੋਂ ਵੱਧ ਡਿੱਗ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ 18 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 8.6, ਪਟਿਆਲਾ ਦਾ 8.8 ਅਤੇ ਪਠਾਨਕੋਟ ਦਾ 7.2 ਡਿਗਰੀ ਸੈਲਸੀਅਸ ਰਿਹਾ। ਮੌ