The Khalas Tv Blog Punjab ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ, ਪੰਜਾਬ ਪੁਲਿਸ ‘ਚ 1800 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਜਾਣੋ
Punjab

ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ, ਪੰਜਾਬ ਪੁਲਿਸ ‘ਚ 1800 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਜਾਣੋ

Punjab Police

ਚੰਡੀਗੜ੍ਹ :  ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ. ਪੰਜਾਬ ਪੁਲਿਸ ‘ਚ ਇਸ ਸਾਲ 1800 ਅਸਾਮੀਆਂ ‘ਤੇ ਭਰਤੀ ਹੋਵੇਗੀ। ਪੰਜਾਬ ਪੁਲਿਸ ਵਿੱਚ ਇਸ ਸਾਲ 1800 ਅਸਾਮੀਆਂ ‘ਤੇ ਭਰਤੀ ਹੋਵੇਗੀ। ਇਹ ਭਰਤੀ ਪੁਲਿਸ ਦੇ ਜ਼ਿਲ੍ਹਾ ਅਤੇ ਹਥਿਆਰਬੰਦ ਕਾਡਰ ਵਿੱਚ ਕਾਂਸਟੇਬਲ ਪਦ ਤੇ ਹੋਵੇਗੀ। ਸਰਕਾਰ ਨੇ ਭਾਰਤੀ ਪ੍ਰਕਿਰਿਆ ਦਾ ਸ਼ੈਡਿਊਲ ਫਾਈਨਲ ਕਰ ਦਿੱਤਾ ਹੈ। ਭਰਤੀ ਪ੍ਰਕਿਰਿਆ ਲਈ ਆਨਲਾਈ ਅਪਲਾਈ ਕਰਨ ਦੀ ਪ੍ਰਕਿਰਿਆ 14 ਮਾਰਚ ਨੂੰ ਸ਼ਾਮ 7 ਵਜੇ ‘ਤੋਂ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਦੱਸ ਦੇਈਏ ਕਿ ਅਪਲਾਈ ਕਰਨ ਦੀ ਆਖਰੀ ਮਿਤੀ 4 ਅਪ੍ਰੈਲ ਨੂੰ ਰਾਤ 11:55 ਵਜੇ ਤੱਕ ਹੈ।

ਇਹ ਭਰਤੀ ਕੇਂਦਰੀ ਕਾਂਸਟੇਬਲ ਭਰਤੀ ਬੋਰਡ, ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਾਰੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਤੇ ਹੀ ਕੀਤੀ ਜਾਵੇਗੀ। ਹੁਣ ਤੱਕ 40 ਹਜ਼ਾਰ ‘ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਿਆ ਹੈ।

ਪੰਜਾਬ ਪੁਲਿਸ ਨੇ ਇਸ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਉਪਰਾਲੇ ਕੀਤੇ ਹਨ। ਭਰਤੀ ਪ੍ਰਕਿਰਿਆ ‘ਚ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਸ ਸਬੰਧੀ ਹੈਲਪ ਡੈਸਕ ਵੀ ਬਣਾਇਆ ਗਿਆ ਹੈ। ਹੈਲਪ ਡੈਸਕ ਲਈ ਤੁਹਾਨੂੰ 022 61306246 ‘ਤੇ ਸੰਪਰਕ ਕਰਨਾ ਹੋਵੇਗਾ। ਜਦਕਿ ਆਨਲਾਈਨ ਅਪਲਾਈ ਕਰਨ ਲਈ ਤੁਸੀਂ ਪੰਜਾਬ ਪੁਲਿਸ ਦੀ ਵੈੱਬਸਾਈਟ https://www.punjabpolice.gov.in/ ‘ਤੇ ਜਾ ਸਕਦੇ ਹੋ।

ਪੰਜਾਬ ਪੁਲਿਸ ਦੀ ਵੈਬਸਾਈਟ ‘ਤੋਂ ਤੁਸੀਂ ਭਰਤੀ ਸਬੰਧੀ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹੋ। ਪੰਜਾਬ ਪੁਲਿਸ ਵੱਲੋਂ ਇਸ ਪੋਰਟਲ ਤੇ ਜਲਦੀ ਹੀ ਸਾਰੀ ਜਾਣਕਾਰੀ ਅੱਪਲੋਡ ਕਰ ਦਿੱਤੀ ਜਾਵੇਗੀ।ਪੰਜਾਬ ਸਰਕਾਰ ਨੇ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਂਦੇ ਹੀ ਫ਼ੈਸਲਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਹੀ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਪੁਲੀਸ ਵਿੱਚ ਹਰ ਸਾਲ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਲਈ ਇੱਕ ਪੂਰਾ ਸ਼ਡਿਊਲ ਹੋਵੇਗਾ। ਤਾਂ ਜੋ ਨੌਜਵਾਨਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਅਤੇ ਆਪਣਾ ਕੈਰੀਅਰ ਬਣਾਉਣ ਦਾ ਮੌਕਾ ਮਿਲ ਸਕੇ।

ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਲਈ ਫਿਟਨੈੱਸ ਅਤੇ ਪ੍ਰੀਖਿਆ ਦੀ ਤਿਆਰੀ ਦਾ ਵੀ ਪ੍ਰਬੰਧ ਕਰਦੀ ਹੈ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ ਹਨ। ਇਸ ਦੇ ਨਾਲ ਹੀ ਕਰਮਚਾਰੀਆਂ ‘ਤੇ ਕੰਮ ਦਾ ਬੋਝ ਵੀ ਘਟਿਆ ਹੈ।

Exit mobile version