ਪਹਿਲੀ ਜੂਨ ਨੂੰ 1984 ਘੱਲੂਘਾਰਾ ਦੀ 40ਵੀਂ ਵਰ੍ਹੇਗੰਢ ਮੌਕੇ ਉਨ੍ਹਾਂ ਸਾਰਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਂਦੇ ਹੋਏ ਸਿਰ ਝੁਕਦਾ ਹੈ ਜਿਨ੍ਹਾਂ ਨੇ ਪੰਜਾਬ ਦੇ ਹੱਕਾਂ ਦੀ ਲੜਾਈ ਵਾਸਤੇ ਅਪਣਾ ਯੋਗਦਾਨ ਦਿਤਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਦੁਨੀਆ ਵਿੱਚ ਵਸਦਾ ਸਿੱਖ ਭਾਈਚਾਰਾ ਜੂਨ ਦੇ ਪਹਿਲੇ ਹਫ਼ਤੇ ਨੂੰ ਸ਼ਹੀਦੀ ਦਿਨਾਂ ਦੇ ਰੂਪ ਵਿੱਚ ਮਨਾਉਂਦਾ ਹੈ।
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਮੀ ਨੇ ਕਿਹਾ ਕਿ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਪੰਜ ਸਿੰਘ ਸਾਹਿਬਾਨ ਨੇ ਸਿੱਖ ਕੌਮ ਲਈ ਹੁਕਮ ਜਾਰੀ ਕੀਤਾ ਹੈ ਕਿ 4 ਤੋਂ 6 ਜੂਨ ਨੂੰ ਸਾਰੇ ਸਿੱਖ ਕਾਲੀਆਂ ਦਸਤਾਰਾਂ ਪਹਿਨਣ ਅਤੇ ਸਿੱਖ ਬੀਬੀਆਂ ਕਾਲੇ ਦੁਪੱਟੇ ਪਾ ਕੇ 984 ਘੱਲੂਘਾਰਾ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ ਅਤੇ ਸੰਗਤਾਂ ਗੁਰਬਾਣੀ ਦੇ ਵੱਧ ਤੋਂ ਵੱਧ ਜਾਪ ਕਰਨ। ਧਾਮੀ ਨੇ ਕਿਹਾ ਕਿ 6 ਜੂਨ ਨੂੰ 984 ਘੱਲੂਘਾਰਾ ਦੇ 40 ਸਾਲ ਪੂਰੇ ਹੋਣ ਜਾ ਰਹੇ ਹਨ ਅਤੇ ਸਿੱਖਾਂ ਦੇ ਜ਼ਖਮ ਅਜੇ ਵੀ ਭਰੇ ਨਹੀਂ ਹਨ। ਇਸ ਦੌਰਾਨ ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਗ੍ਰੰਥੀ ਸਿੰਘ ਦੀ ਬੇਟੀ ਨੂੰ ਚੁੱਕ ਕੇ ਜਬਰ ਜਨਾਹ ਕਰਨ ਵਾਲਿਆਂ ਉਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ਆਦੇਸ਼ ਦਿੱਤੀ ਕਿ ਸਾਰੇ ਮੁਲਾਜ਼ਮਮ 3 ਤੋਂ 6 ਜੂਨ ਤੱਕ ਕਾਲ਼ੀਆਂ ਦਸਤਰਾਂ ਸਜਾ ਕੇ ਆਉਣ।
ਉਨ੍ਹਾਂ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਭਾਰਤੀ ਸਰਕਾਰ ਦੇ ਹੁਕਮ ‘ਤੇ ਭਾਰਤੀ ਫੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ ਗਈ ਅਤੇ ਹਜ਼ਾਰਾਂ ਹੀ ਸਿੰਘ ਅਤੇ ਸਿੰਘਣੀਆਂ ਨੂੰ ਸ਼ਹੀਦ ਕੀਤਾ ਗਿਆ ਸੀ ਉਨ੍ਹਾਂ ਨੂੰ ਸਿੱਖ ਸੰਗਤ ਬੜੇ ਹੀ ਦੁਖੀ ਹਿਰਦੇ ਨਾਲ ਯਾਦ ਕਰਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਭਾਰਜ ਫੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀਆਂ ਆਸਪਾਸ ਦੀਆਂ ਇਮਾਰਤਾਂ ਨੂੰ ਗੋਲੀਆਂ ਨਾਲ ਨੁਕਸਾਨ ਕੀਤਾ ਗਿਆ ਸੀ ਜੋ ਦਰਸਾਉਂਦਾ ਹੈ ਕਿ ਉਸ ਵੇਲੇ ਦੀ ਸਰਕਾਰ ਨੇ ਵੱਡੀ ਰਣਨੀਤੀ ਨਾਲ ਸਿੱਖਾਂ ਦੀ ਨਸਲ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਸੀ।