ਬਿਊਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਹਾੜੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। 1 ਮਈ ਨੂੰ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨਾਂ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਸੂਬਾ ਸਰਕਾਰ ਨੇ ਇਸ ਦੇ ਲਈ ਨੋਟਿਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ ਅਤੇ ਇਸ ਦੀ ਕਾਪੀ ਸਾਰੇ ਸਰਕਾਰੀ ਦਫਤਰਾਂ ਵਿੱਚ ਭੇਜ ਦਿੱਤੀ ਗਈ ਹੈ । ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਦਾ ਐਲਾਨ ਕੀਤਾ ਹੈ । ਇਸ ਤੋਂ ਪਹਿਲਾਂ 27 ਅਪ੍ਰੈਲ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਵਜ੍ਹਾਂ ਕਰਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ ।