ਪਠਾਨਕੋਟ ਵਿੱਚ 6 ਸਾਲ ਦੀ ਬੱਚੀ ਨੂੰ ਅਗਵਾ ਕਰਨ ਦੇ ਮਾਮਲੇ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਕਰਦਿਆਂ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਠਾਨਕੋਟ ਅਗਵਾ ਕਾਂਡ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਅੰਤਰ-ਰਾਜੀ ਕਾਰਵਾਈ ਵਿਚ ਸ਼ਾਨਦਾਰ ਸਹਿਯੋਗ ਲਈ ਡੀਜੀਪੀ ਗੋਆ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਮਲੇ ਵਿੱਚ ਹੋਰ ਸੁਰਾਗ ਲੱਭਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
In a major breakthrough, @PathankotPolice arrests 2 main persons involved in kidnapping of 6 year boy from Cuncolmin, #GOA
Further investigation ongoing to find other leads
I thank @DGP_Goa for the excellent support given in our inter-state operation@PunjabPoliceInd is… pic.twitter.com/oen0HTQaSb
— DGP Punjab Police (@DGPPunjabPolice) September 7, 2024
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਛੇ ਸਾਲਾ ਬੱਚੇ ਨੂੰ ਦੋ ਵਿਅਕਤੀਆਂ ਨੇ ਅਗਵਾ ਕਰ ਲਿਆ ਸੀ। ਸ਼ਹਿਰ ਦੇ ਇੱਕ ਨਾਮੀ ਸਕੂਲ ਵਿੱਚ ਪੜ੍ਹਦੇ ਇਸ ਬੱਚੇ ਨੂੰ ਦੁਪਹਿਰ ਵੇਲੇ ਦੋ ਵਿਅਕਤੀਆਂ ਨੇ ਅਗਵਾ ਕਰ ਲਿਆ ਸੀ। ਪਠਾਨਕੋਟ ਪੁਲਿਸ ਦੀ ਤੁਰੰਤ ਕਾਰਵਾਈ ਕਾਰਨ ਕੁਝ ਘੰਟਿਆਂ ਵਿੱਚ ਹੀ ਬੱਚੇ ਦਾ ਬਚਾਅ ਹੋ ਗਿਆ। ਬੱਚੇ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਨੂਰਪੁਰ ਤੋਂ ਬਚਾਇਆ ਗਿਆ ਸੀ।