Others

ਪੱਟੀ ’ਚ ਯੂਥ ਕਾਂਗਰਸ ਲੀਡਰਾਂ ਦਾ ਤਾਬੜ ਤੋੜ ਦਾਗੀਆਂ ਗੋਲੀਆਂ, ਦੋ ਨੌਜਵਾਨਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ:-ਹਲਕਾ ਪੱਟੀ ’ਚ ਲੰਘੀ ਸ਼ਾਮ ਦੋ ਕਾਰਾਂ ’ਤੇ ਸਵਾਰ ਹੋ ਕੇ ਆਏ ਕੁਝ ਲੋਕਾਂ ਨੇ ਤਿੰਨ ਨੌਜਵਾਨਾਂ ’ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ। ਇਸ ਹਮਲੇ ਵਿੱਚ ਇਕ ਗੰਭੀਰ ਰੂਪ ਵਿਚ ਜ਼ਖਮੀ ਦੱਸਿਆ ਜਾ ਰਿਹਾ ਹੈ। ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਵਿਚ ਭਰਤੀ ਕਰਵਾਇਆ ਗਿਆ ਹੈ।

ਹਮਲੇ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਮੰਨਾ ਵਜੋਂ ਹੋਈ ਹੈ, ਜੋ ਕਿ ਯੂਥ ਕਾਂਗਰਸ ਦੇ ਬੁਲਾਰੇ ਤੇ ਯੂਥ ਕਾਂਗਰਸ ਦੇ ਸੀਨੀਅਰ ਵਰਕਰ ਅਨਮੋਲ ਸਿੰਘ ਵਜੋਂ ਹੋਈ ਹੈ। ਜ਼ਖਮੀ ਨੌਜਵਾਨ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ, ਜੋਕਿ ਕਾਂਗਰਸ ਦਾ ਹੀ ਵਰਕਰ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ।