The Khalas Tv Blog Punjab 2 ਦਿਨ ਪਹਿਲਾਂ ਪੰਜਾਬ ਪੁਲਿਸ ਦੇ ਡੀਐਸਪੀ ਬਣੇ ਖਿਡਾਰੀ ਖਿਲਾਫ FIR ਲੜਕੀ ਨੇ ਲਾਏ ਗੰਭੀਰ ਦੋਸ਼…
Punjab

2 ਦਿਨ ਪਹਿਲਾਂ ਪੰਜਾਬ ਪੁਲਿਸ ਦੇ ਡੀਐਸਪੀ ਬਣੇ ਖਿਡਾਰੀ ਖਿਲਾਫ FIR ਲੜਕੀ ਨੇ ਲਾਏ ਗੰਭੀਰ ਦੋਸ਼…

2 days ago, the girl made serious allegations against the player who became DSP of Punjab Police.

2 days ago, the girl made serious allegations against the player who became DSP of Punjab Police.

ਦੋ ਦਿਨ ਪਹਿਲਾਂ ਪੰਜਾਬ ਵਿੱਚ ਡੀਐਸਪੀ ਬਣੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਉੱਤੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਇਲਜ਼ਾਮ ਲੱਗਿਆ ਹੈ। ਹੈਦਰਾਬਾਦ ਦੀ ਰਹਿਣ ਵਾਲੀ ਲੜਕੀ ਨੇ ਦੋਸ਼ ਲਗਾਇਆ ਹੈ ਕਿ ਵਰੁਣ ਨੇ ਉਸ ਨੂੰ ਇੰਸਟਾਗ੍ਰਾਮ ‘ਤੇ ਫਸਾਇਆ ਹੈ। ਇਸ ਤੋਂ ਬਾਅਦ ਉਸ ਨੇ 5 ਸਾਲ ਤੱਕ ਉਸ ਨਾਲ ਬਲਾਤਕਾਰ ਕੀਤਾ।

ਵਰੁਣ ਖਿਲਾਫ ਬੈਂਗਲੁਰੂ ‘ਚ ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ‘ਚ ਛਾਪੇਮਾਰੀ ਕਰਨ ਲਈ ਬੈਂਗਲੁਰੂ ਪੁਲਿਸ ਦੀ ਟੀਮ ਪੰਜਾਬ ਅਤੇ ਹਿਮਾਚਲ ਪਹੁੰਚ ਚੁੱਕੀ ਹੈ। ਹਾਲਾਂਕਿ ਪੰਜਾਬ ਪੁਲਿਸ ਕੋਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਰੁਣ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਹਾਕੀ ਟੀਮ ਦੇ ਡਿਫੈਂਡਰ ਵਰੁਣ ਨੂੰ ਐਤਵਾਰ (4 ਫਰਵਰੀ) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਐਸਪੀ ਦਾ ਨਿਯੁਕਤੀ ਪੱਤਰ ਸੌਂਪਿਆ ਸੀ। ਉਸ ਦਾ ਜਨਮ ਹਿਮਾਚਲ ਵਿੱਚ ਹੋਇਆ ਸੀ, ਪਰ ਹੁਣ ਉਹ ਆਪਣੇ ਪਰਿਵਾਰ ਨਾਲ ਜਲੰਧਰ ਵਿੱਚ ਰਹਿੰਦਾ ਹੈ। ਉਹ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਟੀਮ ਦਾ ਹਿੱਸਾ ਰਿਹਾ ਹੈ।

ਬੇਂਗਲੁਰੂ ਪੁਲਸ ਨੂੰ ਦਿੱਤੇ ਬਿਆਨਾਂ ‘ਚ ਲੜਕੀ ਨੇ ਦੱਸਿਆ ਕਿ ਉਹ ਏਅਰ ਹੋਸਟੈੱਸ ਹੈ। 17 ਸਾਲ ਦੀ ਉਮਰ ਵਿੱਚ, ਉਹ 2019 ਵਿੱਚ ਇੰਸਟਾਗ੍ਰਾਮ ਰਾਹੀਂ ਵਰੁਣ ਕੁਮਾਰ ਦੇ ਸੰਪਰਕ ਵਿੱਚ ਆਈ ਸੀ। ਉਦੋਂ ਵਰੁਣ ਸਪੋਰਟਸ ਅਥਾਰਟੀ ਆਫ ਇੰਡੀਆ ‘ਚ ਟ੍ਰੇਨਿੰਗ ਲੈ ਰਹੇ ਸਨ। ਇਸ ਤੋਂ ਬਾਅਦ ਵਰੁਣ ਨੇ ਵਿਆਹ ਦੇ ਬਹਾਨੇ ਉਸ ਨਾਲ ਬਲਾਤਕਾਰ ਕੀਤਾ। ਇਹ ਸਿਲਸਿਲਾ ਪਿਛਲੇ ਪੰਜ ਸਾਲਾਂ ਤੋਂ ਚੱਲ ਰਿਹਾ ਸੀ। ਹੁਣ ਉਹ 21 ਸਾਲਾਂ ਦੀ ਹੈ। ਹੁਣ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਵਰੁਣ ਦੇ ਪਿਤਾ ਬ੍ਰਹਮਾਨੰਦ ਨੇ ਕਿਹਾ ਹੈ ਕਿ ਫਿਲਹਾਲ ਉਨ੍ਹਾਂ ਨੂੰ ਨਹੀਂ ਪਤਾ ਕਿ ਮਾਮਲਾ ਕੀ ਹੈ। ਵਰੁਣ ਦਾ ਫ਼ੋਨ ਸਵਿੱਚ ਆਫ਼ ਹੈ। ਉਸ ਨਾਲ ਗੱਲ ਕਰਨ ਤੋਂ ਬਾਅਦ ਹੀ ਦੱਸ ਸਕਾਂਗਾ ਕਿ ਮਾਮਲਾ ਕੀ ਹੈ। ਵਰੁਣ ਇਸ ਸਮੇਂ ਓਡੀਸ਼ਾ ਵਿੱਚ ਭਾਰਤੀ ਹਾਕੀ ਟੀਮ ਦੇ ਕੈਂਪ ਵਿੱਚ ਹਨ। ਉਨ੍ਹਾਂ ਨਾਲ ਗੱਲ ਕਰਨ ਤੋਂ ਬਾਅਦ ਹੀ ਮਾਮਲਾ ਸਪੱਸ਼ਟ ਕੀਤਾ ਜਾਵੇਗਾ।

ਵਰੁਣ ਨੇ 2017 ਵਿੱਚ ਭਾਰਤੀ ਟੀਮ ਲਈ ਡੈਬਿਊ ਕੀਤਾ ਸੀ। ਉਹ 2020 ਟੋਕੀਓ ਓਲੰਪਿਕ ਵਿੱਚ ਭਾਰਤ ਦੀ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦਾ ਵੀ ਮੈਂਬਰ ਸੀ। ਬਰਮਿੰਘਮ ਵਿੱਚ ਹੋਈਆਂ 2022 ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਵਰੁਣ 2022 ਦੀਆਂ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਟੀਮ ਦਾ ਵੀ ਹਿੱਸਾ ਸੀ। ਉਸਨੂੰ 21 ਨਵੰਬਰ 2021 ਨੂੰ ਅਰਜੁਨ ਅਵਾਰਡ ਅਤੇ ਮਹਾਰਾਜਾ ਰਣਜੀਤ ਸਿੰਘ ਅਵਾਰਡ ਮਿਲਿਆ ਹੈ।

Exit mobile version