The Khalas Tv Blog Punjab ਜਲੰਧਰ ‘ਚ ਘਰ ‘ਤੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ 2 ਹੋਰ ਗ੍ਰਿਫ਼ਤਾਰ: ਪੁਲਿਸ ਮੁਲਾਜ਼ਮ ਦਾ ਪੁੱਤਰ ਵੀ ਸ਼ਾਮਲ
Punjab

ਜਲੰਧਰ ‘ਚ ਘਰ ‘ਤੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ 2 ਹੋਰ ਗ੍ਰਿਫ਼ਤਾਰ: ਪੁਲਿਸ ਮੁਲਾਜ਼ਮ ਦਾ ਪੁੱਤਰ ਵੀ ਸ਼ਾਮਲ

ਦਿਹਾਤੀ ਪੁਲਿਸ ਨੇ ਬੀਤੇ ਦਿਨੀ ਜਲੰਧਰ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ 2 ਹੋਰ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਬਦਮਾਸ਼ਾਂ ਵਿੱਚ ਪੁਲੀਸ ਮੁਲਾਜ਼ਮ ਦਾ 21 ਸਾਲਾ ਪੁੱਤਰ ਵੀ ਸ਼ਾਮਲ ਹੈ।

ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਗੁਰਮੀਤ ਸਿੰਘ ਅੱਜ ਯਾਨੀ ਸ਼ਨੀਵਾਰ ਨੂੰ ਇਸ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਫਿਲਹਾਲ ਪੁਲਿਸ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਮੁਲਜ਼ਮਾਂ ਨੂੰ ਜਲੰਧਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ਼ ਨੇ ਗ੍ਰਿਫ਼ਤਾਰ ਕੀਤਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਇੱਕ ਮਹਿਲਾ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਦੋ ਮੁੱਖ ਮੁਲਜ਼ਮ ਅਤੇ ਲੌਜਿਸਟਿਕਸ ਸਪੋਰਟ ਦੇਣ ਵਾਲੇ ਤਿੰਨ ਲੋਕ ਸ਼ਾਮਲ ਹਨ।

Exit mobile version