India

HMPV ਦੇ ਹੋਰ ਮਾਮਲੇ ਆਏ ਸਾਹਮਣੇ, ਹਸਪਤਾਲਾਂ ‘ਚ ਬਣਾਏ ਵੱਖਰੇ ਆਈਸੋਲੇਸ਼ਨ ਵਾਰਡ

ਬਿਉਰੋ ਰਿਪੋਰਟ – ਭਾਰਤ ਵਿਚ ਲਗਾਤਾਰ ਮਨੁੱਖੀ ਮੈਟਾਪਨਿਊਮੋ ਵਾਇਰਸ (HMPV) ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਫਿਰ ਦੇਸ਼ ਵਿਚ 2 ਮਾਮਲੇ ਸਾਹਮਣੇ ਆਏ ਹਨ। ਇਹ ਦੋਵੇਂ ਮਾਮਲੇ ਉਤੱਰ ਪ੍ਰਦੇਸ਼ (Uttar Pradesh) ਅਤੇ ਗੁਜਰਾਤ (Gujrat) ਤੋਂ ਸਾਹਮਣੇ ਆਏ ਹਨ। ਉੱਤਰ ਪ੍ਰਦੇਸ਼ ਵਿਚ 60 ਸਾਲਾ ਔਰਤ HMPV ਤੋਂ ਪਾਜ਼ੇਟਿਵ ਪਾਈ ਗਈ ਹੈ ਅਤੇ ਦੂਜਾ ਮਾਮਲਾ ਗੁਜਰਾਤ ਦੇ ਹਿੰਮਤਨਗਰ ਤੋਂ ਆਇਆ ਹੈ, ਜਿੱਥੇ 8 ਸਾਲਾ ਬੱਚਾ ਪਾਜ਼ੇਟਿਵ ਪਾਇਆ ਗਿਆ ਹੈ। ਇਨ੍ਹਾਂ ਦੋਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ HMPV ਦੇ ਕੁੱਲ 11 ਮਾਮਲੇ ਹੋ ਗਏ ਹਨ। ਹੁਣ ਤੱਕ ਮਹਾਰਾਸ਼ਟਰ ਵਿੱਚ 3, ਗੁਜਰਾਤ, ਕਰਨਾਟਕ ਅਤੇ ਤਾਮਿਲਨਾਡੂ ਵਿੱਚ 2-2, ਅਤੇ ਪੱਛਮੀ ਬੰਗਾਲ ਅਤੇ ਉੱਤਰ ਪ੍ਰਦੇਸ਼ ਵਿੱਚ 1-1 ਕੇਸ ਸਾਹਮਣੇ ਆਏ ਹਨ।

ਇਨ੍ਹਾਂ ਮਾਮਲਿਆਂ ਦੇ ਆਉਣ ਤੋਂ ਬਾਅਦ ਸੂਬਾ ਸਰਕਾਰਾਂ ਨੇ ਆਪਣੇ ਤੌਰ ‘ਤੇ ਚੌਕਸੀ ਵਧਾ ਦਿੱਤੀ ਹੈ। ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਸਾਰਿਆਂ ਨੂੰ ਮਾਸਕ ਪਾਉਣ ਦੀ ਸਲਾਹ ਦਿੱਤੀ ਸੀ। ਗੁਜਰਾਤ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਸਪਤਾਲਾਂ ਵਿਚ ਵੱਖਰੇ ਆਈਸੋਲੇਸ਼ਨ ਵਾਰਡ ਬਣਾਏ ਹਨ। ਦੱਸ ਦੇਈਏ ਕਿ ਜਦੋਂ ਕੋਈ HMPV ਨਾਲ ਸੰਕਰਮਿਤ ਹੁੰਦਾ ਹੈ, ਤਾਂ ਮਰੀਜ਼ ਨੂੰ ਜ਼ੁਕਾਮ ਅਤੇ ਕੋਵਿਡ-19 ਵਰਗੇ ਲੱਛਣ ਹੁੰਦੇ ਹਨ। ਇਸਦਾ ਸਭ ਤੋਂ ਵੱਧ ਪ੍ਰਭਾਵ ਛੋਟੇ ਬੱਚਿਆਂ ‘ਤੇ ਦੇਖਿਆ ਜਾ ਰਿਹਾ ਹੈ। ਇਹਨਾਂ ਵਿੱਚੋਂ, 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।

ਇਹ ਵੀ ਪੜ੍ਹੋ – ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ’ਚ 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ