The Khalas Tv Blog Punjab ਹੁਸ਼ਿਆਰਪੁਰ ‘ਚ ਸੜਕ ਹਾਦਸੇ ’ਚ 2 ਮੋਟਰਸਾਈਕਲ ਸਵਾਰਾਂ ਦੀ ਮੌਤ
Punjab

ਹੁਸ਼ਿਆਰਪੁਰ ‘ਚ ਸੜਕ ਹਾਦਸੇ ’ਚ 2 ਮੋਟਰਸਾਈਕਲ ਸਵਾਰਾਂ ਦੀ ਮੌਤ

2 motorcycle riders died in a road accident in Hoshiarpur

ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਇਸੇ ਦੌਰਾਨ ਟਾਂਡਾ ਹੁਸ਼ਿਆਰਪੁਰ ਮੁੱਖ ਸੜਕ ’ਤੇ ਪੈਂਦੇ ਪਿੰਡ ਦੇਹਰੀਵਾਲ ਮੋੜ ਨੇੜੇ ਬੁਲੇਟ ਮੋਟਰਸਾਈਕਲ ਤੇ ਟਰੱਕ ਵਿਚਕਾਰ ਵਾਪਰੇ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ ਅਤੇ ਜਸ਼ਨ ਵਾਸੀ ਗੜੀ ਵਜੋਂ ਹੋਈ ਹੈ। ਹਾਦਸਾ ਰਾਤ ਕਰੀਬ 9.40 ਵਜੇ ਉਸ ਸਮੇਂ ਵਾਪਰਿਆ ਜਦੋਂ ਰਾਜ ਕੁਮਾਰ ਅਤੇ ਜਸ਼ਨ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਟਾਂਡਾ ਹੁਸ਼ਿਆਰਪੁਰ ਸੜਕ ’ਤੇ ਜਾ ਰਹੇ ਸਨ ਕਿ ਮੋਟਰਸਾਈਕਲ ਸਵਾਰਾਂ ਨੂੰ ਅੱਗੇ ਤੋਂ ਆ ਰਹੇ ਇੱਕ ਟਰੱਕ ਨੇ ਸਿੱਧੀ ਟੱਕਰ ਮਾਰ ਦਿੱਤੀ।

ਹਾਦਸੇ ’ਚ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ ਤੇ ਹਾਈਵੇ ਪੈਟਰੋਲਿੰਗ ਪੁਲਿਸ ਪਾਰਟੀ ਦੇ ਏ ਐੱਸ ਆਈ ਬਲਜੀਤ ਸਿੰਘ ਅਤੇ ਸੁਰਜੀਤ ਸਿੰਘ ਦੀ ਟੀਮ ਨੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ ਗਿਆ। ਟਾਂਡਾ ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

Exit mobile version