India Punjab

ਪੰਜਾਬ ਪੁਲਿਸ ਦੇ 2 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਕੇਂਦਰ ਸਰਕਾਰ ਕਰੇਗੀ 25 ਮੁਲਾਜ਼ਮਾਂ ਨੂੰ ਸਨਮਾਨਿਤ….

2 officers of Punjab Police will get President's Medal, Central Government will honor 25 employees

ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ। ਇਸ ਵਿੱਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਨ੍ਹਾਂ ਸਨਮਾਨਿਤ ਅਧਿਕਾਰੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰਾਂ ਦਾ ਮੁਕਾਬਲਾ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀ ਐੱਸ ਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਪਿਛਲੇ ਸਾਲ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਮੰਨੂ ਅਤੇ ਰੂਪਾ ਦੇ ਐਨਕਾਊਂਟਰ ਲਈ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਪੁਲਿਸ ਮੁਲਾਜ਼ਮਾਂ ਲਈ ਕਿਸੇ ਪ੍ਰੇਰਨਾ ਸਰੋਤ ਤੋਂ ਘੱਟ ਨਹੀਂ ਹੈ। ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।