ਕੈਨੇਡਾ : ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਗਈ।
ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਗੁਰਜਿੰਦਰ ਸਿੰਘ ਸੰਧੂ ਨੇ ਮਾਰਚ ਮਹੀਨੇ ਕੈਨੇਡਾ ਪਹੁੰਚਿਆ ਜਦੋਂ ਕਿ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਕਸਬੇ ਦਾ ਗੁਰਵਿੰਦਰ ਸਿੰਘ ਜਨਵਰੀ ਵਿਚ ਕੈਨੇਡਾ ਪੁੱਜਾ ਅਤੇ ਦੋਵੇਂ ਜਣੇ ਅਚਨਚੇਤ ਇਸ ਦੁਨੀਆਂ ਤੋਂ ਚਲੇ ਗਏ।
ਗੁਰਜਿੰਦਰ ਸਿੰਘ ਸੰਧੂ ਯੂ.ਪੀ.ਐਸ. ਡਿਲੀਵਰੀ ਦਾ ਕੰਮ ਕਰਦਾ ਸੀ ਅਤੇ 21 ਸਤੰਬਰ ਨੂੰ ਅਚਾਨਕ ਸਾਹ ਲੈਣ ਵਿਚ ਤਕਲੀਫ ਹੋਣ ਲੱਗੀ। ਗੁਰਜਿੰਦਰ ਦੇ ਰਿਸ਼ਤੇਦਾਰਾਂ ਨੇ ਪੈਰਾਮੈਡਿਕਸ ਨੂੰ ਸੱਦਿਆ ਅਤੇ ਉਸ ਨੂੰ ਬਚਾਉਣ ਦਾ ਹਰ ਸੰਭਵ ਉਪਰਾਲਾ ਕੀਤਾ ਗਿਆ ਪਰ ਉਹ ਦਮ ਤੋੜ ਗਿਆ। ਵਿੰਨੀਪੈਗ ਦੀ ਮਨਕੀਰਤ ਕੌਰ ਵੱਲੋਂ ਗੋਫੰਡਮੀ ਪੇਜ ਸਥਾਪਤ ਕਰਦਿਆਂ ਗੁਰਜਿੰਦਰ ਸਿੰਘ ਸੰਧੂ ਦੇ ਪਰਵਾਰ ਦੀ ਆਰਥਿਕ ਮਦਦ ਦੀ ਅਪੀਲ ਕੀਤੀ ਗਈ ਹੈ। ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਗੁਰਜਿੰਦਰ ਸਿੰਘ ਆਪਣੇ ਪਿੱਛੇ ਗਰਭਵਤੀ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ
ਦੂਜੇ ਬੰਨੇ ਭ ਤਹਿਸੀਲ ਭਾਦਸੋਂ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਉਰਫ ਮਨੀ ਜੋ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਣ ਉਸ ਦੀ ਮੌਤ ਹੋ ਗਈ।
ਗੁਰਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤ ਸੀ ਅਤੇ ਹੁਣ ਘਰ ਵਿਚ ਸਿਰਫ ਤੇ ਸਿਰਫ ਮਾਤਾ-ਪਿਤਾ ਲਈ ਰੋਣ ਤੋਂ ਸਿਵਾ ਹੋਰ ਕੁਝ ਨਹੀਂ ਰਿਹਾ। ਮਾਪਿਆਂ ਨੇ 20 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਗੁਰਵਿੰਦਰ ਨੂੰ ਕੈਨੇਡਾ ਭੇਜਿਆ ਸੀ ਕਿ ਉਹ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਬਣੇਗਾ ਪਰ ਪਰਿਵਾਰਕ ਮੈਂਬਰਾਂ ਦੇ ਸੁਫਨੇ ਚਕਨਾ ਚੂਰ ਹੋ ਗਏ। ਆਪਣੇ ਪੁੱਤ ਦੀ ਮੌਤ ਤੋ ਬਾਅਦ ਮਾਂ ਦਾ ਦਰਦ ਵੇਖਿਆ ਨਹੀਂ ਜਾ ਸਕਦਾ।
ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਸਾਡੇ ਪੁੱਤ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਖਰੀ ਸਮੇਂ ਆਪਣੇ ਰੀਤੀ ਰਿਵਾਜ਼ਾਂ ਨਾਲ ਪੁੱਤ ਦਾ ਸਸਕਾਰ ਕਰ ਸਕਣ। ਇਸ ਮੌਕੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਮੇਰਾ ਪੁੱਤ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਕਿਉਂਕਿ ਉਨ੍ਹਾਂ ਦੀ ਨੂੰਹ ਵੀ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਵਿਖੇ ਸਟੱਡੀ ਕਰ ਰਹੀ ਹੈ ਅਤੇ ਉਸ ਵੱਲੋਂ ਹੀ ਮੇਰੇ ਬੇਟੇ ਨੂੰ ਵਰਕ ਪਰਮਿਟ ‘ਤੇ ਬੁਲਾਇਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਮੈਂ ਕਰਜ਼ਾ ਚੁੱਕ ਕੇ ਇਨ੍ਹਾਂ ਨੂੰ ਕੈਨੇਡਾ ਭੇਜਿਆ ਸੀ। ਹੁਣ ਸਾਨੂੰ ਖ਼ਬਰ ਆਈ ਕਿ ਤੁਹਾਡੇ ਪੁੱਤ ਦੀ ਮੌਤ ਹੋ ਗਈ ਹੈ। ਪਿਤਾ ਨੇ ਰੋਂਦਿਆਂ ਦੱਸਿਆ ਕਿ ਗੁਰਵਿੰਦਰ ਸਿੰਘ ਹੀ ਸਾਡਾ ਸਹਾਰਾ ਸੀ ਅਤੇ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹ – ਕੈਨੇਡਾ ਸਰਕਾਰ ਦੀ ਵਿਦਿਆਰਥੀਆਂ ਨੂੰ ਦਿੱਤੀ ਸਖਤ ਚਿਤਾਵਨੀ, ਜਾਣੋ ਕੀ ਹੈ ਵਜ੍ਹਾ