Punjab

ਸੁਭਾਨਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੀ ਬਣਾਈ ਰੇਲ੍ਹ! ਮਹਿਲਾ ਦੀ ਦਿੱਤੀ ਜਾਣਕਾਰੀ ਤੇ ਵੱਡੀ ਸਫਲਤਾ ਕੀਤੀ ਹਾਸਲ

ਕਪੂਰਥਲਾ (Kapurthala) ਦੀ ਥਾਣਾ ਸੁਭਾਨਪੁਰ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਦੇ ਨਾਲ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ ਤੇ ਇਕ ਹੋਰ ਮੁਲਜਮ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਬਾਦਸ਼ਾਹਪੁਰ ਚੌਂਕੀ ਦੇ ਇੰਚਾਰਜ ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਰੋਪੀ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਮਾਮਲੇ ਸਬੰਧੀ ਥਾਣਾ ਸੁਭਾਨਪੁਰ ਪੁਲਿਸ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਗਸ਼ਤ ਦੌਰਾਨ ਥਾਣਾ ਬਾਦਸ਼ਾਹਪੁਰ ਪੁਲਿਸ ਨੇ ਮਹਿਲਾ ਤਸਕਰ ਰਾਜ ਕੌਰ ਉਰਫ਼ ਰਾਣੀ ਵਾਸੀ ਡੇਰੇ ਬਾਦਸ਼ਾਹਪੁਰ ਨੂੰ 112 ਨਸ਼ੀਲੀਆਂ ਗੋਲੀਆਂ ਦੇ ਨਾਲ ਗ੍ਰਿਫਤਾਰ ਕੀਤਾ ਸੀ।  ਉਸ ਦੇ ਖਿਲਾਫ ਵੀ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਕਰ ਲਿਆ ਗਿਆ ਹੈ। ਗ੍ਰਿਫਤਾਰ ਕਰਨ ਤੋਂ ਬਾਅਦ ਜਦੋਂ ਉਸ ਕੋਲੋ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਗਦੀਸ਼ ਸਿੰਘ ਉਰਫ ਮੰਗਾ ਵਾਸੀ ਪਿੰਡ ਬਿਜਲੀ ਨੰਗਲ ਢਿਲਵਾਂ ਵੀ ਸ਼ਾਮਲ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ –   ਪੰਜਾਬ ਵਿੱਚ ਭਿਆਨਕ ਬੱਸ ਹਾਦਸਾ ! 80 ਸਵਾਰੀਆਂ ਸਨ,ਕਈਆਂ ਦੀ ਹਾਲਤ ਗੰਭੀਰ