ਬਿਊਰੋ ਰਿਪੋਰਟ – ਪੰਜਾਬ ਦੇ ਡੀਜੀਪੀ ਗੌਰਵ (DGP Gaurav Yadav) ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਪਾਸੋਂ 4 ਗਲੋਕ-26 ਪਿਸਤੌਲ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਹੋਇਆਂ ਸਰਹੱਦ ਪਾਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿਚ ਸਨ ਅਤੇ ਇਹ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਦੇਸ਼ ਵਿਚ ਮੰਗਵਾਉਂਦੇ ਸਨ। ਇਸ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਬਾਰੇ ਹੋਰ ਛਾਣਬੀਣ ਕੀਤੀ ਜਾ ਰਹੀ ਅਤੇ ਅਗਲੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ – ਸੁਪਰੀਮ ਕੋਰਟ ਦਾ ਯੂ-ਟਿਊਬ ਚੈਨਲ ਫਿਰ ਸ਼ੁਰੂ, ਲੰਘੇ ਕੱਲ੍ਹ ਹੋਇਆ ਸੀ ਹੈਕ