The Khalas Tv Blog Others 2 ਅਪ੍ਰੈਲ ਨੂੰ ਕੀਤੇ ਜਾਣਗੇ 2 ਟੋਲ ਪਲਾਜ਼ੇ ਬੰਦ, CM ਮਾਨ ਨੇ ਕੀਤਾ ਐਲਾਨ…
Others

2 ਅਪ੍ਰੈਲ ਨੂੰ ਕੀਤੇ ਜਾਣਗੇ 2 ਟੋਲ ਪਲਾਜ਼ੇ ਬੰਦ, CM ਮਾਨ ਨੇ ਕੀਤਾ ਐਲਾਨ…

2 toll plazas will be closed on April 2, CM Mann announced...

2 toll plazas will be closed on April 2, CM Mann announced...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ।  ਉਨ੍ਹਾਂ ਦਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ-ਰਾਏਕੋਟ-ਮਹਿਲ ਕਲਾਂ ਦੋ ਟੋਲ ਪਲਾਜ਼ੇ ਬੰਦ ਹੋਣ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਪੰਜਾਬ ਦੇ 2 ਟੋਲ ਪਲਾਜ਼ੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 2 ਅਪ੍ਰੈਲ ਤੋਂ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਪਿੰਡ ਰਕਬਾ ਤੇ ਪਿੰਡ ਮਹਿਲ ਕਲਾਂ ਵਿਖੇ ਮੌਜੂਦ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ।

ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਟਵਿੱਟਰ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਕੰਪਨੀ ਨੇ ਕੋਰੋਨਾ ਕਾਲ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਖਾਰਜ ਕਰ ਦਿਤਾ। ਉਨ੍ਹਾਂ ਐਲਾਨ ਕੀਤਾ ਕਿ ਦੋਵੇਂ ਟੋਲ ਮਿਤੀ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ।

ਟਵੀਟ ਕਰਦਿਆਂ ਮਾਨ ਨੇ ਕਿਹਾ ਕਿ  ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ… ਰਾਏਕੋਟ.. ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ। 1. ਪਿੰਡ ਰਕਬਾ ਨੇੜੇ ਮੁੱਲਾਂਪੁਰ… 2. ਪਿੰਡ ਮਹਿਲ ਕਲਾਂ… ਇਕੋ ਕੰਪਨੀ ਦੇ… ਕੰਪਨੀ ਨੇ ਕੋਵਿਡ ਤੇ ਕਿਸਾਨ ਅੰਦੋਲ ਨਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ… ਜਿਸ ਨੂੰ ਪੰਜਾਬ ਸਰਕਾਰ ਵਲੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ…ਇੰਨਕਲਾਬ ਜ਼ਿੰਦਾਬਾਦ।

ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਆਮ ਲੋਕਾਂ ‘ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ।

ਸਰਕਾਰ ਨੇ ਅਜੇ ਤੱਕ ਕਿਸੇ ਵੀ ਕੰਪਨੀ ਨੂੰ ਸਮਾਂ ਵਧਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਰੂਟ ਤੋਂ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ। ਕਿਉਂਕਿ ਨਵੇਂ ਟੋਲ ਰੇਟ ਵੀ ਅਪ੍ਰੈਲ ਤੋਂ ਹੀ ਲਾਗੂ ਹੋਣ ਜਾ ਰਹੇ ਸਨ।

 

Exit mobile version