The Khalas Tv Blog Punjab CU Viral Video Case : ਦੋ ਵਾਰਡਨ ਮੁਅੱਤਲ, ਹੋਈਆਂ ਛੁੱਟੀਆਂ…
Punjab

CU Viral Video Case : ਦੋ ਵਾਰਡਨ ਮੁਅੱਤਲ, ਹੋਈਆਂ ਛੁੱਟੀਆਂ…

2 wardens sacked over Chandigarh University leaked videos

CU Viral Video Case : ਦੋ ਵਾਰਡਨ ਮੁਅੱਤਲ, ਹੋਇਆਂ ਛੁੱਟੀਆਂ...

ਚੰਡੀਗੜ੍ਹ : ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਿੱਚ ਕੁੜੀਆਂ ਦਾ ਕਥਿਤ ਵੀਡੀਓ ਵਾਇਰਲ ਮਾਮਲੇ(Chandigarh University leaked videos) ਵਿੱਚ ਦੋ ਵਾਰਡਨ ਮੁਅੱਤਲ(2 wardens sacked) ਕਰ ਦਿੱਤੇ ਹਨ। ਇਸ ਤੋਂ ਇਲਾਵਾ ਸਾਰੇ ਹੋਸਟਲ ਵਾਰਡਨਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ ਅਤੇ ਹੋਸਟਲ ਦਾ ਸਮਾਂ ਵੀ ਬਦਲਿਆ ਗਿਆ ਹੈ।

ਅਧਿਕਾਰੀਆਂ ਨੇ ਇੱਕ ਹੋਸਟਲਰ ਵੱਲੋਂ ਕਥਿਤ ਤੌਰ ‘ਤੇ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕਰਨ ਅਤੇ ਸ਼ੇਅਰ ਕਰਨ ਦੇ ਦੋਸ਼ਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਤਿੱਖੇ ਵਿਰੋਧ ਦੌਰਾਨ 24 ਸਤੰਬਰ ਤੱਕ ਛੇ ਦਿਨਾਂ ਲਈ ਕਲਾਸਾਂ ਮੁਅੱਤਲ ਕਰ ਦਿੱਤੀਆਂ ਹਨ। ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਸੋਮਵਾਰ ਤੜਕੇ ਡੇਢ ਵਜੇ ਦੇ ਕਰੀਬ ਧਰਨਾ ਸਮਾਪਤ ਕਰ ਦਿੱਤਾ ਗਿਆ।

ਯੂਨੀਵਰਸਿਟੀ ਦੇ ਇੱਕ ਵਿਦਿਆਰਥਣ ਵੱਲੋਂ ਸ਼ੂਟ ਕੀਤੇ ਗਏ ਕਥਿਤ ਇਤਰਾਜ਼ਯੋਗ ਵੀਡੀਓਜ਼ ਨੂੰ ਲੈ ਕੇ ਫੈਲੀ ਹਫੜਾ-ਦਫੜੀ ਤੋਂ ਬਾਅਦ, ਸੰਸਥਾ ਨੇ ਦੋ ਹੋਸਟਲ ਵਾਰਡਨਾਂ ਨੂੰ ਆਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਕਾਰਨ ਮੁਅੱਤਲ ਕਰ ਦਿੱਤਾ। ਕਥਿਤ ਵੀਡੀਓ ਇੱਕ ਵਿਦਿਆਰਥਣ ਨੇ ਹੋਸਟਲ ਦੇ ਬਾਥਰੂਮ ਵਿੱਚ ਸ਼ੂਟ ਕੀਤਾ ਸੀ। ਨਾਲ ਹੀ, ਮੋਹਾਲੀ ਸਥਿਤ ਇੰਸਟੀਚਿਊਟ ਵਿੱਚ 24 ਸਤੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 19 ਅਤੇ 20 ਸਤੰਬਰ ਨੂੰ ਵਿਦਿਆਰਥੀਆਂ ਲਈ ਛੁੱਟੀਆਂ ਐਲਾਨੀਆਂ ਗਈਆਂ ਸਨ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਜੀਐਸ ਭੁੱਲਰ ਨੇ ਬੀਤੀ ਦੇਰ ਰਾਤ ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਦੇ ਨਾਰਾਜ਼ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਦਾਅਵਾ ਕੀਤਾ ਕਿ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਡਾਇਰੈਕਟਰ ਸਟੂਡੈਂਟ ਵੈਲਫੇਅਰ ਅਰਵਿੰਦਰ ਕੰਗ ਨੇ ਕਿਹਾ, “ਪੁਲਿਸ ਨੇ ਅੱਜ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ, ਉਹ ਹੁਣ ਸੰਤੁਸ਼ਟ ਹਨ… ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਮੀਡੀਆ ਦੇ ਸਾਹਮਣੇ ਨਾ ਆਉਣ ਦਾ ਆਪਣਾ ਸਟੈਂਡ ਲਿਆ ਹੈ ਕਿਉਂਕਿ ਉਹ ਫਰੈਸ਼ਰ ਹਨ”

ਮੁਲਜ਼ਮ ਨੂੰ ਸ਼ਿਮਲਾ ਤੋਂ ਗ੍ਰਿਫਤਾਰ

ਚੰਡੀਗੜ੍ਹ ਯੂਨੀਵਰਸਿਟੀ ਦੀਆਂ ਔਰਤਾਂ ਦੀਆਂ ਕਥਿਤ ਲੀਕ ਹੋਈਆਂ ਵੀਡੀਓਜ਼ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਇੱਕ 23 ਸਾਲਾ ਮੁਲਜ਼ਮ ਨੂੰ ਸ਼ਿਮਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੀ ਡੀਐਸਪੀ ਰੁਪਿੰਦਰਦੀਪ ਕੌਰ ਸੋਹੀ ਨੇ ਕਿਹਾ, “ਬੀਤੀ ਰਾਤ ਇੱਕ ਗ੍ਰਿਫ਼ਤਾਰੀ ਕੀਤੀ ਗਈ ਸੀ ਅਤੇ ਸੁਰਾਗਾਂ ਦੇ ਆਧਾਰ ‘ਤੇ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਅਸੀਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕਰਾਂਗੇ।”

ਇਸ ਮਾਮਲੇ ‘ਤੇ ਗੱਲ ਕਰਦੇ ਹੋਏ ਹਿਮਾਚਲ ਪ੍ਰਦੇਸ਼ ਦੇ ਸੀਐਮ ਜੈਰਾਮ ਠਾਕੁਰ ਨੇ ਕਿਹਾ, “ਮੈਂ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਪੁਲਿਸ ਨਾਲ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਕਿਹਾ (ਵੀਡੀਓ) ਵਾਇਰਲ ਕਰਨ ਵਾਲਾ ਲੜਕਾ ਹਿਮਾਚਲ ਦਾ ਰਹਿਣ ਵਾਲਾ ਹੈ, ਜਿਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।”

ਇਸ ਤੋਂ ਪਹਿਲਾਂ ਦਿਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਦੇ ਹੁਕਮ ਦਿੱਤੇ ਸਨ।

Exit mobile version